ਸੜ੍ਹਕ ਹਾਦਸਿਆਂ ਤੋਂ ਬਚਣ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਅਤਿ ਜ਼ਰੂਰੀ-ਕਾਲਾ ਰਾਮ ਕਾਂਸਲ

ਸੜ੍ਹਕ ਹਾਦਸਿਆਂ ਤੋਂ ਬਚਣ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਅਤਿ ਜ਼ਰੂਰੀ-ਕਾਲਾ ਰਾਮ ਕਾਂਸਲ

ਮਾਨਸਾ, 15 ਜਨਵਰੀ:
01 ਜਨਵਰੀ ਤੋਂ 31 ਜਨਵਰੀ ਤੱਕ ਮਨਾਏ ਜਾ ਰਹੇ ਸੜ੍ਹਕ ਸੁਰੱਖਿਆ ਮਹੀਨੇ ਤਹਿਤ ਰੀਜ਼ਨਲ ਟਰਾਂਸਪੋਰਟ ਅਫ਼ਸਰ-ਕਮ-ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ ਦੀ ਅਗਵਾਈ ਵਿਚ ਰੂਟਸ ਇੰਡੀਆ ਕੰਪਨੀ ਦੇ ਸਹਿਯੋਗ ਨਾਲ ਤਿੰਨ ਕੋਨੀ ਮਾਨਸਾ ਵਿਖੇ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿੱਥੇ ਲੋੜਵੰਦ ਰਾਹਗੀਰਾਂ ਨੂੰ ਹੈਲਮੇਟ ਵੰਡੇ ਗਏ ਅਤੇ ਚਾਰ ਪਹੀਆ ਵਾਹਨਾਂ ’ਤੇ ਰਿਫਲੈਕਟਰ ਲਗਾ ਕੇ ਵਹੀਕਲ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਰੀਜ਼ਨਲ ਟਰਾਂਸਪੋਰਟ ਅਫ਼ਸਰ-ਕਮ-ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ ਨੇ ਕਿਹਾ ਕਿ ਸੜ੍ਹਕ ਸੁਰੱਖਿਆ ਮਹੀਨੇ ਤਹਿਤ ਸਕੂਲਾਂ, ਕਾਲਜਾਂ, ਚੌਰਾਹਿਆਂ ਅਤੇ ਹੋਰ ਜਨਤਕ ਥਾਵਾਂ ’ਤੇ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕਰਦਿਆਂ ਹੈਲਮੇਟ, ਸੀਟ ਬੈਲਟ, ਟਰੈਫਿਕ ਸਾਈਨ, ਡਰਾਈਵਿੰਗ ਲਾਇਸੰਸ, ਪਾਰਕਿੰਗ ਅਤੇ ਰਿਫਲੈਕਟਰਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਵਹੀਕਲ ਚਾਲਕ ਦੀ ਸੁਰੱਖਿਆ ਲਈ ਟਰੈਫਿਕ ਨਿਯਮਾਂ ਬਾਰੇ ਜਾਣੂ ਹੋਣਾ ਬਹੁਤ ਲਾਜ਼ਮੀ ਹੈ ਤਾਂ ਜੋ ਕਿਸੇ ਦੁਰਘਟਨਾਂ ’ਚ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਸਕੇ। ਉਨ੍ਹਾਂ ਕਿਹਾ ਕਿ ਸਮੇਂ ਸਮੇਂ ’ਤੇ ਸਕੂਲਾਂ ਦੀ ਮੀਟਿੰਗ ਦੌਰਾਨ ਵੀ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਜਾਣੂ ਕਰਵਾਇਆ ਜਾਂਦਾ ਹੈ ਤਾਂ ਜੋ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸੜ੍ਹਕ ਹਾਦਸਿਆਂ ਤੋਂ ਬਚਣ ਲਈ ਟਰੈਫਿਕ ਨਿਯਮਾਂ ਦੀ ਪਾਲਣਾਂ ਯਕੀਨੀ ਬਣਾਉਣ ਤਾਂ ਜੋ ਕਿਸੇ ਦਾ ਵੀ ਕੋਈ ਜਾਨੀ ਮਾਲੀ ਨੁਕਸਾਨ ਨਾ ਹੋਵੇ। ਉਨ੍ਹਾਂ ਇਸ ਮੌਕੇ ਸੀਟ ਬੈਲਟ ਲਗਾ ਕੇ ਚਾਰ ਪਹੀਆ ਵਹੀਕਲ ਚਲਾਉਣ ਵਾਲੇ ਵਹੀਕਲ ਚਾਲਕਾਂ ਨੂੰ ਫੁੱਲ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਲੋਕਾਂ ਦਾ ਇਸ ਮੁਹਿੰਮ ਵਿਚ ਸਹਿਯੋਗ ਕਰਨ ਲਈ ਧੰਨਵਾਦ ਕੀਤਾ।
ਇਸ ਮੌਕੇ ਸਹਾਇਕ ਟਰਾਂਸਪੋਰਟ ਅਫ਼ਸਰ ਸ੍ਰੀ ਕਰਨਵੀਰ ਸਿੰਘ, ਟਰੈਫਿਕ ਇੰਚਾਰਜ ਸ੍ਰੀ ਸੁਰੇਸ਼ ਕੁਮਾਰ ਸਿੰਘ, ਟਰੈਫਿਕ ਇੰਚਾਰਜ ਸ੍ਰੀ ਭਗਵੰਤ ਸਿੰਘ, ਰੂਟਸ ਇੰਡੀਆ ਕੰਪਨੀ ਤੋਂ ਸ੍ਰੀ ਸੁਮਿਤ ਸ਼ਰਮਾ, ਅਫਥਾਲਸਿਕ ਅਫ਼ਸਰ ਡਾ. ਅਭਿਸ਼ੇਕ, ਡੀ.ਟੀ.ਓ. ਸਟਾਫ ਤੋਂ ਸ੍ਰੀ ਗੁਰਵਿੰਦਰ ਸਿੰਘ ਅਤੇ ਜਸ਼ਨਦੀਪ ਸਿੰਘ ਮੌਜੂਦ ਸਨ।

\
Tags:

Advertisement

Latest News

ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ
- ਪ੍ਰਸਿੱਧ ਕੀਰਤਨੀਏ ਭਾਈ ਗੁਰਮੀਤ ਸਿੰਘ ਸ਼ਾਂਤ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਬਸੰਤ ਮਹੀਨੇ ਦੇ ਰਾਗਾਂ ਵਿੱਚ ਕੀਤਾ ਰਸਭਿੰਨਾ...
ਕਣਕ ਦੀ ਫ਼ਸਲ ਵਿਚ ਗੰਧਕ ਦੀ ਘਾਟ ਦੀ ਪੂਰਤੀ ਲਈ ਜਿਪਸਮ ਦੀ ਵਰਤੋਂ ਕੀਤੀ ਜਾਵੇ :ਮੁੱਖ ਖੇਤੀਬਾੜੀ ਅਫ਼ਸਰ
ਡਿਪਟੀ ਕਮਿਸ਼ਨਰ ਨੇ ਲਿਆ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ
ਡਿਪਟੀ ਕਮਿਸ਼ਨਰ ਵੱਲੋਂ ਬਰਲਟਨ ਪਾਰਕ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ
ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ
26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ