ਸ਼ਹੀਦ ਸੁਖਦੇਵ ਦੇ ਜਨਮ ਦਿਨ ਮੌਕੇ ਕੀਤੇ ਸ਼ਰਧਾ ਦੇ ਫੁੱਲ ਭੇਟ
ਫਿਰੋਜ਼ਪੁਰ 15 ਮਈ 2024:
ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿੱਚੋਂ ਕੱਢਣ ਲਈ ਆਪਣੀ ਜਾਨ ਕੁਰਬਾਨ ਕਰਨ ਅਤੇ ਹੱਸ ਕੇ ਫਾਂਸੀ ਦਾ ਰੱਸਾ ਚੁੰਮਣ ਵਾਲੇ ਸ਼ਹੀਦ ਸੁਖਦੇਵ ਨੂੰ ਅੱਜ ਉਨ੍ਹਾਂ ਦੇ ਜਨਮ ਦਿਨ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹੀਦੀ ਸਥਲ ਹੁਸੈਨੀਵਾਲਾ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਸ਼ਹੀਦ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਮੌਕੇ ਜ਼ਿਲ੍ਹਾ ਸਵੀਪ ਕੁਆਰਡੀਨੇਟਰ ਡਾ. ਸਤਿੰਦਰ ਸਿੰਘ ਅਤੇ ਸਕੱਤਰ ਰੈਡ ਕਰਾਸ ਸ਼੍ਰੀ ਅਸ਼ੋਕ ਬਹਿਲ ਨੇ ਕਿਹਾ ਕਿ ਦੇਸ਼ ਨੂੰ ਗੁਲਾਮੀ ਦੀਆਂ ਜੰਜੀਰਾਂ ਤੋਂ ਆਜ਼ਾਦ ਕਰਾਉਣ ਲਈ ਅਨੇਕਾਂ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ ਜਿਸ ਦੇ ਫਲ ਸਰੂਪ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੇ ਦਿਖਾਏ ਗਏ ਮਾਰਗ ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਸਵੀਪ ਟੀਮ ਵੱਲੋਂ ਵੋਟ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਸਹਿਯੋਗ ਐਨ.ਐਸ.ਐਸ. ਯੂਨਿਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਦਾ ਰਿਹਾ|
ਇਸ ਮੌਕੇ ਅਰੁਣ ਕੁਮਾਰ, ਲਖਵਿੰਦਰ ਸਿੰਘ, ਕਮਲ ਸ਼ਰਮਾ, ਰਜਿੰਦਰ ਕੁਮਾਰ, ਬਲਬੀਰ ਸਿੰਘ ਸੁਪਰਵਾਈਜ਼ਰ ਸਮੇਤ ਸਮੂਹ ਸਵੀਪ ਕੋਆਰਡੀਨੇਟਰ ਹਾਜ਼ਰ ਸਨ।