ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਵਿਖੇ ਲੰਪੀ ਸਕਿੰਨ ਬਿਮਾਰੀ ਤੋਂ ਬਚਾਓ ਲਈ 450 ਪਸ਼ੂਆਂ ਦਾ ਕੀਤਾ ਜਾ ਚੁੱਕਾ ਹੈ ਟੀਕਾਕਰਨ

ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਵਿਖੇ ਲੰਪੀ ਸਕਿੰਨ ਬਿਮਾਰੀ ਤੋਂ ਬਚਾਓ ਲਈ 450 ਪਸ਼ੂਆਂ ਦਾ ਕੀਤਾ ਜਾ ਚੁੱਕਾ ਹੈ ਟੀਕਾਕਰਨ

ਸ੍ਰੀ ਮੁਕਤਸਰ ਸਾਹਿਬ30 ਮਾਰਚ

ਡਿਪਟੀ ਡਾਇਰੈਕਟਰਪਸ਼ੂ ਪਾਲਣਸ੍ਰੀ ਮੁਕਤਸਰ ਸਾਹਿਬ ਡਾ. ਗੁਰਦਿੱਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਸ਼ੂ ਪਾਲਣ ਵਿਭਾਗ ਵੱਲੋਂ ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਵਿਖੇ ਮਾਰਚ ਮਹੀਨੇ ਦੇ ਅੰਤ ਤੱਕ ਲਗਭਗ 450 ਪਸ਼ੂਆਂ ਨੂੰ ਲੰਪੀ ਸਕਿੰਨ ਬਿਮਾਰੀ ਤੋਂ ਬਚਾਉਣ ਲਈ ਵੈਟਨਰੀ ਡਾ. ਰਮਨਦੀਪ ਸਿੰਘ ਅਤੇ ਵੈਟਨਰੀ ਇੰਸਪੈਕਟਰ ਸ੍ਰੀ ਜਸ਼ਨਦੀਪ ਸਿੰਘ ਵੱਲੋਂ ਟੀਕਾਕਰਨ ਕੀਤਾ ਜਾ ਚੁੱਕਾ ਹੈ

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ ਹਰ ਇੱਕ ਗਊਸ਼ਾਲਾ ਵਿੱਚ ਪਸ਼ੂਆਂ ਦੇ ਇਲਾਜ ਅਤੇ ਸਮੇਂ ਸਿਰ ਵੈਕਸੀਨੇਸ਼ਨ ਨੂੰ ਯਕੀਨੀ ਬਣਾਉਣ ਲਈ ਇੱਕ ਵੈਟਨਰੀ ਟੀਮ ਦੀ ਤੈਨਾਤੀ ਕੀਤੀ ਹੋਈ ਹੈ।

ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਿਸ਼ਵਾਸ਼ ਦਿਵਾਇਆ ਕਿ ਵਿਭਾਗ ਵੱਲੋਂ ਪੂਰੀ ਤਨਦੇਹੀ ਨਾਲ ਕੰਮ ਕਰਦੇ ਹੋਏ ਪਸ਼ੂ ਪਾਲਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ ਅਤੇ ਵਿਭਾਗੀ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਮੇਂ-ਸਮੇਂ ਤੇ ਪਿੰਡਾਂ ਵਿੱਚ ਪਸ਼ੂ ਭਲਾਈ ਕੈਂਪ ਲਗਾਏ ਜਾ ਰਹੇ ਹਨ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਤੇ ਚੱਲ ਰਹੀ ਐਫ.ਐਮ.ਡੀ. ਵੈਕਸੀਨੇਸ਼ਨ ਮੁਹਿੰਮ ਦਾ ਵੱਧ ਤੋਂ ਵੱਧ ਲਾਹਾ ਲੈਣ।

Tags:

Advertisement

Latest News

 ਭਾਰਤੀ ਰਿਜ਼ਰਵ ਬੈਂਕ ਨੂੰ ਮਿਲੀ ਨਵੀਂ ਡਿਪਟੀ ਗਵਰਨਰ ਪੂਨਮ ਗੁਪਤਾ ਨੂੰ ਸੰਭਾਲੀ ਜ਼ਿੰਮੇਵਾਰੀ ਭਾਰਤੀ ਰਿਜ਼ਰਵ ਬੈਂਕ ਨੂੰ ਮਿਲੀ ਨਵੀਂ ਡਿਪਟੀ ਗਵਰਨਰ ਪੂਨਮ ਗੁਪਤਾ ਨੂੰ ਸੰਭਾਲੀ ਜ਼ਿੰਮੇਵਾਰੀ
New Delhi,03,APRIL,2025,(Azad Soch News):- ਭਾਰਤੀ ਰਿਜ਼ਰਵ ਬੈਂਕ (RBI) ਨੂੰ ਨਵਾਂ ਡਿਪਟੀ ਗਵਰਨਰ (New Deputy Governor) ਮਿਲ ਗਿਆ ਹੈ। ਕੇਂਦਰੀ ਸਰਕਾਰ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 03-04-2025 ਅੰਗ 619
ਪਾਕਿਸਤਾਨ ਦੇ ਰਾਸ਼ਟਰਪਤੀ ਦੀ ਵਿਗੜੀ ਤਬੀਅਤ,ਹਸਪਤਾਲ 'ਚ ਕਰਵਾਇਆ ਭਰਤੀ
ਗਾਇਕ ਹੰਸ ਰਾਜ ਹੰਸ ਦੀ ਪਤਨੀ ਦਾ ਹੋਇਆ ਦੇਹਾਂਤ
ਸਮਾਲਖਾ ਦੇ ਸੇਵਾ ਸਾਧਨਾ ਕੇਂਦਰ ਪਹੁੰਚੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ,ਕਿਹਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰਿਆਣਾ ਨੂੰ ਦੇਣਗੇ 2 ਵੱਡੇ ਤੋਹਫੇ
ਮੋਹਿੰਦਰ ਭਗਤ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਰਾਜਾਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼
ਜਦੋਂ ਤੱਕ ਪੰਜਾਬ ’ਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਨਹੀਂ ਮਿਟ ਜਾਂਦਾ, ਉਦੋਂ ਤੱਕ ਚੈਨ ਨਾਲ ਨਾ ਬੈਠੋ-ਕੇਜਰੀਵਾਲ ਵੱਲੋਂ ਨੌਜਵਾਨਾਂ ਨੂੰ ਅਪੀਲ