ਓਜਸਵੀ ਆਈ.ਏ.ਐਸ ਨੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਦਾ ਅਹੁਦਾ ਸੰਭਾਲਿਆ
By Azad Soch
On
ਫਰੀਦਕੋਟ 25 ਸਤੰਬਰ () 2020 ਬੈੱਚ ਦੇ ਆਈ.ਏ.ਐਸ ਅਧਿਕਾਰੀ ਸ੍ਰੀ ਓਜਸਵੀ ਨੇ ਬਤੌਰ ਵਧੀਕ ਡਿਪਟੀ ਕਮਿਸ਼ਨਰ ਜਨਰਲ ਫਰੀਦਕੋਟ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਦੇ ਦਫਤਰ ਦੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਸ੍ਰੀ ਓਜਸਵੀ ਆਈ.ਏ.ਐਸ ਇਸ ਤੋਂ ਪਹਿਲਾਂ ਵਧੀਕ ਮੁੱਖ ਪ੍ਰਸ਼ਾਸਕ ਦੇ ਤੌਰ ਤੇ ਗ੍ਰੇਟਰ ਲੁਧਿਆਣਾ ਏਰੀਆ ਵਿਕਾਸ ਅਥਾਰਟੀ ਲੁਧਿਆਣਾ ਵਿਖੇ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਉਨ੍ਹਾਂ ਨੂੰ ਰਾਜ ਵਿੱਚ ਵੱਖ ਵੱਖ ਪ੍ਰਸ਼ਾਸਨਿਕ ਅਹੁਦਿਆਂ ਤੇ ਕੰਮ ਕਰਨ ਦਾ ਤਜਰਬਾ ਹੈ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਓਜਸਵੀ ਨੇ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਲੋਕਾਂ ਨੂੰ ਸਾਫ ਸੁੱਥਰਾ ਪ੍ਰਸ਼ਾਸਨ ਅਤੇ ਸਮੇਂ ਸਿਰ ਸੇਵਾਵਾਂ ਦੇਣ ਲਈ ਵਚਨਬੱਧ ਹਨ ਤੇ ਕਿਸੇ ਨੂੰ ਵੀ ਉਨ੍ਹਾਂ ਦੇ ਦਫਤਰ ਨਾਲ ਸਬੰਧਤ ਕੰਮਾਂ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਲੋਕ ਉਨ੍ਹਾਂ ਨੂੰ ਬਿਨਾਂ ਝਿਜਕ ਕਿਸੇ ਵੀ ਸਮੇਂ ਮਿਲ ਸਕਦੇ ਹਨ।
Tags:
Related Posts
Latest News
ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੈਮਲਆਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
21 Dec 2024 18:28:20
ਮੋਗਾ 21 ਦਸੰਬਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ