05 ਜੁਲਾਈ ਨੂੰ ‘ਸਰਕਾਰ ਤੁਹਾਡੇ ਦੁਆਰ’ ਤਹਿਤ ਲੱਖੇਵਾਲੀ ਵਿਖੇ ਲਗਾਇਆ ਜਾਵੇਗਾ ਸਵਿਧਾ ਕੈਂਪ: ਡਿਪਟੀ ਕਮਿਸ਼ਨਰ

05 ਜੁਲਾਈ ਨੂੰ ‘ਸਰਕਾਰ ਤੁਹਾਡੇ ਦੁਆਰ’ ਤਹਿਤ ਲੱਖੇਵਾਲੀ ਵਿਖੇ ਲਗਾਇਆ ਜਾਵੇਗਾ ਸਵਿਧਾ ਕੈਂਪ: ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 04 ਜੁਲਾਈ

ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ‘ਸਰਕਾਰ ਤੁਹਾਡੇ ਦੁਆਰ’ ਤਹਿਤ ਜ਼ਿਲ੍ਹੇ ਦੇ ਪਿੰਡ ਲੱਖੇਵਾਲੀ,  ਸਥਾਨ ਸੱਥ ਵਾਲੀ ਧਰਮਸ਼ਾਲਾ ਵਿਖੇ 05 ਜੁਲਾਈ ਨੂੰ ਸਵੇਰੇ 9.30 ਵਜੇ ਲੋਕ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਨਾਲ ਸੰਬਧਤ ਰਿਹਾਇਸ਼ ਸਰਟੀਫਿਕੇਟਆਮਦਨ ਸਰਟੀਫਿਕੇਟਜਾਤੀ ਸਰਟੀਫਿਕੇਟਬੁਢਾਪਾ ਪੈਨਸ਼ਨਜਨਮ ਸਰਟੀਫਿਕੇਟਜਨਮ ਸਰਟੀਫਿਕੇਟ ਸਬੰਧੀ/ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸੰਬਧੀ, ਜਨਮ ਸਰਟੀਫਿਕੇਟ ਵਿੱਚ ਕੋਈ ਬਦਲਾਅ ਸਬੰਧੀ ਅਤੇ ਪੁਰਾਣੇ ਦਸਤਾਵੇਜਾਂ ਨੂੰ ਤਸਦੀਕ ਕਰਵਾਉਣ ਸਬੰਧੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ|

ਉਨ੍ਹਾਂ ਕਿਹਾ ਕਿ ਇਸ ਕੈਂਪ ਦੀ ਪ੍ਰਧਾਨਗੀ ਉਨ੍ਹਾਂ ਵੱਲੋਂ ਖੁਦ ਕੀਤੀ ਜਾ ਰਹੀ ਹੈ ਅਤੇ ਮੌਕੇ ’ਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇਗਾ ਜੇਕਰ ਕਿਸੇ ਕਾਰਣ ਜਿਹੜੀਆਂ ਸ਼ਿਕਾਇਤਾਂ/ਮੁਸ਼ਕਿਲਾਂ ਦਾ ਨਿਪਟਾਰਾ ਮੌਕੇ ’ਤੇ ਨਹੀਂ ਹੋਵੇਗਾ, ਉਨ੍ਹਾਂ ਦਾ ਵੇਰਵਾ ਕੈਂਪ ਨੋਡਲ ਅਫ਼ਸਰ ਨੂੰ ਮੁਹੱਈਆ ਕਰਵਾਉਂਦੇ ਹੋਏ, ਸ਼ਿਕਾਇਤਾਂ ਦਾ ਨਿਪਟਾਰਾ 15 ਦਿਨਾਂ ਦੇ ਅੰਦਰ-ਅੰਦਰ ਕਰਨਾ ਯਕੀਨੀ ਬਣਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਲੱਖੇਵਾਲੀ ਦੇ ਨਾਲ ਲੱਗਦੇ ਪਿੰਡ ਨੰਦਗੜ੍ਹ, ਸੰਮੇਵਾਲੀ ਅਤੇ ਮਦਰੱਸਾ ਵਾਸੀ ਵੀ ਇਸ ਦੌਰਾਨ ਆਪਣੀਆਂ ਸਮੱਸਿਆਵਾਂ ਸਬੰਧੀ ਜਾਣੂੰ ਕਰਵਾਉਂਦੇ ਹੋਏ ਮੌਕੇ ’ਤੇ ਹੱਲ ਕਰਵਾ ਸਕਦੇ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਲੱਗ ਰਹੇ ਇਸ ਸੁਵਿਧਾ ਕੈਂਪ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਕੇ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦਾ ਲਾਭ ਲਿਆ ਜਾਵੇ।

Tags:

Advertisement

Latest News

 ਉੱਤਰਾਖੰਡ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਉੱਤਰਾਖੰਡ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
Uttarakhand, 8 July 2024 ,(Azad Soch News):- ਉੱਤਰਾਖੰਡ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਰਾਸ਼ਟਰੀ ਭੂਚਾਲ ਵਿਗਿਆਨ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਰੂਸ ਯਾਤਰਾ ਅੱਜ ਤੋਂ
ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-07-2024 ਅੰਗ 657
ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ