19 ਅਪ੍ਰੈਲ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ਵਿੱਚ ਸਥਾਨਕ ਛੁੱਟੀ: ਜ਼ਿਲ੍ਹਾ ਚੋਣ ਅਫ਼ਸਰ

19 ਅਪ੍ਰੈਲ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ਵਿੱਚ ਸਥਾਨਕ ਛੁੱਟੀ: ਜ਼ਿਲ੍ਹਾ ਚੋਣ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 2 ਅਪ੍ਰੈਲ :

ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿੱਚ ਪੰਜਾਬ ਚ ਕੰਮ ਕਰਨ ਵਾਲੇ ਰਾਜਸਥਾਨ ਦੇ ਵੋਟਰਾਂ ਨੂੰ ਇਨ੍ਹਾਂ ਸੂਬਿਆਂ ਵਿੱਚ ਵੋਟਿੰਗ ਵਾਲੇ ਦਿਨ ਯਾਨੀ 19 ਅਪ੍ਰੈਲ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ। ਇਸ  ਲਈ 19 ਅਪ੍ਰੈਲ ਨੂੰ ਗੁਆਂਢੀ ਸੂਬੇ ਰਾਜਸਥਾਨ ਵਿੱਚ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿੱਦਿਅਕ ਅਦਾਰਿਆਂ ਵਿਖੇ ਸਥਾਨਕ ਛੁੱਟੀ ਰਹੇਗੀ ਅਤੇ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ. ਨੇ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇਕਾਰੋਬਾਰਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਜੰਮੂ ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 19-04-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ।

 

Tags:

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ