'ਯੁੱਧ ਨਸ਼ਿਆਂ ਵਿਰੁੱਧ’ ਦੇ 271ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਅਤੇ 11.24 ਲੱਖ ਰੁਪਏ ਦੀ ਡਰੱਗ ਮਨੀ ਸਮੇਤ 93 ਨਸ਼ਾ ਤਸਕਰ ਕਾਬੂ

'ਯੁੱਧ ਨਸ਼ਿਆਂ ਵਿਰੁੱਧ’ ਦੇ 271ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਅਤੇ 11.24 ਲੱਖ ਰੁਪਏ ਦੀ ਡਰੱਗ ਮਨੀ ਸਮੇਤ 93 ਨਸ਼ਾ ਤਸਕਰ ਕਾਬੂ


ਚੰਡੀਗੜ੍ਹ, 27 ਨਵੰਬਰ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 271ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 271 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 68 ਐਫਆਈਆਰਜ਼ ਦਰਜ ਕਰਕੇ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 271 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 38,292 ਹੋ ਗਈ ਹੈ।

ਇਹਨਾਂ  ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1 ਕਿਲੋ ਹੈਰੋਇਨ, 29,678 ਨਸ਼ੀਲੀਆਂ ਗੋਲੀਆਂ ਅਤੇ 11.24 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 61 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 271 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 290 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 27 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ। 

Advertisement

Latest News

ਪਿਛਲੇ ਕਾਂਗਰਸ ਸ਼ਾਸਨ ਨੇ ਪੰਜਾਬ ਵਿੱਚ ਪੇਂਡੂ ਵਿਕਾਸ ਨੂੰ ਅਣਗੌਲਿਆ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਕਾਂਗਰਸ ਸ਼ਾਸਨ ਨੇ ਪੰਜਾਬ ਵਿੱਚ ਪੇਂਡੂ ਵਿਕਾਸ ਨੂੰ ਅਣਗੌਲਿਆ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*...
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਦੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ
ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਗੈਸ ਏਜੰਸੀ ਦਾ ਕੀਤਾ ਦੌਰਾ; ਗੈਸ ਸਪਲਾਈ ਦਾ ਲਿਆ ਜਾਇਜ਼ਾ
ਹਲਕਾ ਚੱਬੇਵਾਲ ‘ਚ ਸਥਾਪਤ ਹੋਵੇਗਾ ਫ਼ਲਾਂ ਤੇ ਸਬਜ਼ੀਆਂ ਦਾ ਪ੍ਰੋਸੈਸਿੰਗ ਇੰਡਸਟਰੀ, 18 ਕਰੋੜ ਦੀ ਲਾਗਤ ਨਾਲ ਲੱਗੇਗਾ ਪ੍ਰੋਜੈਕਟ
ਕੈਬਨਿਟ ਮੰਤਰੀ ਖੁੱਡੀਆਂ ਨੇ ਅਰਨੀਵਾਲਾ ਵਜੀਰਾ ਵਿਖੇ ਤਕਸੀਮ ਕੀਤੇ 241 ਸਮਾਰਟ ਰਾਸ਼ਨ ਕਾਰਡ
ਸਪੀਕਰ ਸੰਧਵਾਂ ਨੇ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਤੇ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ ਕੀਤੀ