'ਯੁੱਧ ਨਸ਼ਿਆਂ ਵਿਰੁੱਧ': 273ਵੇਂ ਦਿਨ, ਪੰਜਾਬ ਪੁਲਿਸ ਵੱਲੋਂ 67 ਨਸ਼ਾ ਤਸਕਰ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ': 273ਵੇਂ ਦਿਨ, ਪੰਜਾਬ ਪੁਲਿਸ ਵੱਲੋਂ 67 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 29 ਨਵੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 273ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 334 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 52 ਐਫਆਈਆਰਜ਼ ਦਰਜ ਕਰਕੇ 67 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 273 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 38,509 ਹੋ ਗਈ ਹੈ।

ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 237 ਗ੍ਰਾਮ ਹੈਰੋਇਨ, 100 ਗ੍ਰਾਮ ਅਫੀਮ, 481 ਨਸ਼ੀਲੀਆਂ ਗੋਲੀਆਂ ਅਤੇ 1960 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 63 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 334 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 358 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।    

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 25 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Advertisement

Latest News

ਪਿਛਲੇ ਕਾਂਗਰਸ ਸ਼ਾਸਨ ਨੇ ਪੰਜਾਬ ਵਿੱਚ ਪੇਂਡੂ ਵਿਕਾਸ ਨੂੰ ਅਣਗੌਲਿਆ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਕਾਂਗਰਸ ਸ਼ਾਸਨ ਨੇ ਪੰਜਾਬ ਵਿੱਚ ਪੇਂਡੂ ਵਿਕਾਸ ਨੂੰ ਅਣਗੌਲਿਆ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*...
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਦੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ
ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਗੈਸ ਏਜੰਸੀ ਦਾ ਕੀਤਾ ਦੌਰਾ; ਗੈਸ ਸਪਲਾਈ ਦਾ ਲਿਆ ਜਾਇਜ਼ਾ
ਹਲਕਾ ਚੱਬੇਵਾਲ ‘ਚ ਸਥਾਪਤ ਹੋਵੇਗਾ ਫ਼ਲਾਂ ਤੇ ਸਬਜ਼ੀਆਂ ਦਾ ਪ੍ਰੋਸੈਸਿੰਗ ਇੰਡਸਟਰੀ, 18 ਕਰੋੜ ਦੀ ਲਾਗਤ ਨਾਲ ਲੱਗੇਗਾ ਪ੍ਰੋਜੈਕਟ
ਕੈਬਨਿਟ ਮੰਤਰੀ ਖੁੱਡੀਆਂ ਨੇ ਅਰਨੀਵਾਲਾ ਵਜੀਰਾ ਵਿਖੇ ਤਕਸੀਮ ਕੀਤੇ 241 ਸਮਾਰਟ ਰਾਸ਼ਨ ਕਾਰਡ
ਸਪੀਕਰ ਸੰਧਵਾਂ ਨੇ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਤੇ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ ਕੀਤੀ