ਨਾਮਜ਼ਦਗੀਆਂ ਦੇ ਆਖਰੀ ਦਿਨ 11 ਉਮੀਦਵਾਰਾਂ ਨੇ ਦਾਖਲ ਕੀਤੇ ਪੱਤਰ- ਜ਼ਿਲ੍ਹਾ ਚੋਣ ਅਫ਼ਸਰ

ਨਾਮਜ਼ਦਗੀਆਂ ਦੇ ਆਖਰੀ ਦਿਨ 11 ਉਮੀਦਵਾਰਾਂ ਨੇ ਦਾਖਲ ਕੀਤੇ ਪੱਤਰ- ਜ਼ਿਲ੍ਹਾ ਚੋਣ ਅਫ਼ਸਰ

ਫ਼ਰੀਦਕੋਟ 14 ਮਈ,2024    

ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੱਜ ਆਖਰੀ ਦਿਨ 11 ਉਮੀਦਵਾਰਾਂ ਵਲੋਂ ਆਪਣੇ ਪੱਤਰ ਦਾਖਲ ਕਰਨ ਦੇ ਨਾਲ ਚੋਣ ਮੈਦਾਨ ਵਿੱਚ 32 ਉਮੀਦਵਾਰ ਹੋ ਗਏ ਹਨ। ਅੱਜ ਜਿਨ੍ਹਾਂ ਉਮੀਦਵਾਰਾਂ ਵਲੋਂ ਆਪਣੇ ਪੱਤਰ ਦਾਖਲ ਕੀਤੇ ਗਏ ਉਨ੍ਹਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ, ਦੇਵ ਇੰਦਰ ਗਗਲਾਨੀ (ਰਿਪਬਲਿਕ ਪਾਰਟੀ ਆਫ ਇੰਡੀਆ) ਪ੍ਰਗਟ ਸਿੰਘ( ਆਪਣਾ ਸਮਾਜ ਪਾਰਟੀ), ਕੁਲਵੰਤ ਕੌਰ (ਸਾਂਝੀ ਵਿਰਾਸਤ ਪਾਰਟੀ),ਸੁਖਬੀਰ ਸਿੰਘ (ਰਾਸ਼ਟਰੀਆ ਰਿਪਬਲਿਕਨ ਪਾਰਟੀ), ਛੇ ਆਜ਼ਾਦ ਉਮੀਦਵਾਰਾਂ ਜਸਵੰਤ ਰਾਏ, ਮਨਪ੍ਰੀਤ ਸਿੰਘ, ਗੁਰਮੀਤ ਸਿੰਘ, ਅਮਰੀਕ ਸਿੰਘ, ਰਾਜ ਕੁਮਾਰ, ਨਿਰਮਲ ਸਿੰਘ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਸ ਤੋਂ ਇਲਾਵਾ ਪਿਆਰਾ ਸਿੰਘ (ਆਮ ਆਦਮੀ ਪਾਰਟੀ) ਅਤੇ ਗੁਰਦੇਵ ਸਿੰਘ (ਸ਼੍ਰੋਮਣੀ ਅਕਾਲੀ ਦਲ) ਉਮੀਦਵਾਰਾਂ ਨੇ ਕਵਰਿੰਗ ਉਮੀਦਵਾਰਾਂ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।

 

ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ਰੀਦਕੋਟ ਲੋਕ ਸਭਾ ਹਲਕੇ ਲਈ ਇਸ ਤੋਂ ਪਹਿਲਾਂ ਕੁੱਲ 21 ਉਮੀਦਵਾਰਾਂ ਵਲੋਂ ਕਾਗਜ਼ ਦਾਖ਼ਲ ਕੀਤੇ ਗਏ ਹਨ ਜਿਸ ਵਿੱਚ ਬਹਾਦਰ ਸਿੰਘ (ਆਜ਼ਾਦ)  ਗੁਰਬਖਸ਼ ਸਿੰਘ ਚੌਹਾਨ(ਬਹੁਜਨ ਸਮਾਜ ਪਾਰਟੀ)  ਸ੍ਰੀ ਪ੍ਰੇਮ ਲਾਲ ਡੈਮੋਕਰੇਟਿਕ (ਭਾਰਤੀਯ ਸਮਾਜ ਪਾਰਟੀ) ਹੰਸ ਰਾਜ ਹੰਸ (ਭਾਰਤੀ ਜਨਤਾ ਪਾਰਟੀ)ਰੁਪਿੰਦਰ ਸਿੰਘ (ਨੈਸ਼ਨਲਿਸਟ ਜਸਟਿਸ ਪਾਰਟੀ) ਗੁਰਚਰਨ ਸਿੰਘ (ਸੀ.ਪੀ.ਆਈ ) ਉਮ ਪ੍ਰਕਾਸ਼ (ਆਜ਼ਾਦ),ਸਰਬਜੀਤ ਸਿੰਘ (ਆਜ਼ਾਦ)ਰਾਜਵਿੰਦਰ ਸਿੰਘ ਰੰਧਾਵਾ (ਸ਼ੋਮਣੀ ਅਕਾਲੀ ਦਲ),ਪ੍ਰੀਤਮ ਸਿੰਘ (ਬਹੁਜਨ ਮੁਕਤੀ ਪਾਰਟੀ)ਕਿੱਕਰ ਸਿੰਘ (ਆਜ਼ਾਦ ),ਬਲਜਿੰਦਰ ਸਿੰਘ (ਆਜ਼ਾਦ),ਬਾਦਲ ਸਿੰਘ (ਭਾਰਤੀਯਾ ਰਾਸ਼ਟਰੀਯਾ ਦਲ)ਕਰਮ ਸਿੰਘ (ਆਜ਼ਾਦ) ਅਮਰਜੀਤ ਕੌਰ ਸਾਹੋਕੇ (ਕਾਂਗਰਸ)  ਭੁਪਿੰਦਰ ਸਿੰਘ ਸਾਹੋਕੇ(ਕਾਂਗਰਸ)   ਬਲਦੇਵ ਸਿੰਘ (ਸ਼੍ਰੋਮਣੀ ਅਕਾਲੀ ਦਲ)  ਮਨਜੀਤ ਕੌਰ (ਸ਼੍ਰੋਮਣੀ ਅਕਾਲੀ ਦਲ)  ਸੰਦੀਪ ਕੌਰ (ਆਜ਼ਾਦ) ਅਵਤਾਰ ਸਿੰਘ (ਆਜ਼ਾਦ)  ਮੇਜਰ (ਆਜ਼ਾਦ)  ਆਦਿ ਸ਼ਾਮਿਲ ਹਨ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਰਾਜਨੀਤਿਕ ਪਾਰਟੀ ਜਾਂ ਉਸ ਦਾ ਨੁਮਾਇੰਦਾ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।  ਉਨ੍ਹਾਂ ਦੱਸਿਆ ਕਿ 15 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ ।

Tags:

Advertisement

Latest News

ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ
Jammu And Kashmir,18 OCT,2024,(Azad Soch News):- ਬੀਤੇ ਦਿਨੀ ਜੰਮੂ ਕਸ਼ਮੀਰ ਵਿਚ ਵਿਧਾਨ ਸਭਾ ਚੋਣਾਂ (Assembly Elections) ਹੋਈਆਂ ਸਨ,ਇਨ੍ਹਾਂ ਚੋਣਾਂ ਵਿਚ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ
ਬੰਗਲਾਦੇਸ਼ ਦੀ ਅਦਾਲਤ ਨੇ ਸਾਬਕਾ ਨੇਤਾ ਸ਼ੇਖ ਹਸੀਨਾ ਦੇ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ
ਅਦਾਕਾਰਾ ਕੰਗਨਾ ਰਣੌਤ ਦੀ ਫਿਲਮ Emergency ਨੂੰ ਮਿਲਿਆ ਸੈਂਸਰ ਬੋਰਡ ਵੱਲੋਂ ਸਰਟੀਫਿਕੇਟ
ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ