ਦੀਵਾਲੀ ਮੌਕੇ ਸਿਹਤ ਵਿਭਾਗ ਵੱਲੋਂ ਮਿਠਾਈ ਵਿਕਰੇਤਾਵਾਂ ਤੇ ਰੱਖੀ ਜਾ ਰਹੀ ਹੈ ਖਾਸ ਨਜ਼ਰ: ਡਾ ਚੰਦਰ ਸ਼ੇਖਰ ਸਿਵਲ ਸਰਜਨ

ਦੀਵਾਲੀ ਮੌਕੇ ਸਿਹਤ ਵਿਭਾਗ ਵੱਲੋਂ ਮਿਠਾਈ ਵਿਕਰੇਤਾਵਾਂ ਤੇ ਰੱਖੀ ਜਾ ਰਹੀ ਹੈ ਖਾਸ ਨਜ਼ਰ: ਡਾ ਚੰਦਰ ਸ਼ੇਖਰ ਸਿਵਲ ਸਰਜਨ

ਫਾਜ਼ਿਲਕਾ, 28 ਅਕਤੂਬਰ

                ਡਾ ਚੰਦਰ ਸ਼ੇਖਰ ਸਿਵਲ ਸਰਜਨ ਸ਼੍ਰੀ ਫਾਜ਼ਿਲਕਾ ਵਲੋਂ ਜਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਦੀਆਂ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਤੰਦਰੁਸਤ ਰਹਿਣ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ ਹੈ ।ਇਸ ਮੌਕੇ ਡਾ ਚੰਦਰ ਸ਼ੇਖਰ ਸਿਵਲ ਸਰਜਨ ਨੇ ਕਿਹਾ ਕਿ ਤਿਉਹਾਰਾਂ ਦੇ ਮੱਦੇਨਜਰ ਲੋਕਾਂ ਨੂੰ ਸ਼ੁੱਧ ਘਰ ਦਾ ਖਾਣਾਘਰ ਦੀਆਂ ਬਣੀਆਂ ਮਿਠਾਈਆਂ ਅਤੇ ਫ਼ਲ ਖਾਣ ਨੂੰ ਤਰਜੀਹ ਦੇਣੀ ਚਾਹੀਦੀ ਹੈ ਅਤੇ ਬਾਜ਼ਾਰਾਂ ਦੇ ਖਾਣੇਸ਼ਰਾਬ ਅਤੇ ਹੋਰ ਨਸ਼ਿਆਂ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਤਾਂ ਜੋ ਬੀਮਾਰੀਆਂ ਤੋਂ ਬਚਿਆ ਜਾ ਸਕੇ ਅਤੇ ਤੰਦਰੁਸਤ ਰਿਹਾ ਜਾ ਸਕੇ।

ਉਹਨਾਂ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਜਿਲ੍ਹੇ ਦੇ ਸਾਰੇ ਮਠਿਆਈ ਵਿਕਰੇਤਾਵਾਂ ਤੇ ਖਾਸ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਮਠਿਆਈਆਂ ਅਤੇ ਹੋਰ ਖਾਣ ਪੀਣ ਵਾਲੀਆਂ ਵਸਤੂਆਂ ਦੀ ਵਿਸ਼ੇਸ਼ ਤੌਰ ਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਜਿੱਥੇ ਕਿਤੇ ਵੀ ਕੋਈ ਮਿਲਾਵਟ ਜਾਂ ਨਕਲੀ ਮਠਿਆਈਆਂ ਦਾ ਸ਼ੱਕ ਹੂੰਦਾ ਹੈ ਤਾਂ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾ ਰਹੇ ਹਨ।ਉਨ੍ਹਾ ਕਿਹਾ ਕਿ ਮਿਲਵਾਟ ਖੋਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜੋ ਲੋਕਾਂ ਨੂੰ ਸ਼ੁੱਧ ਅਤੇ ਸਾਫ ਸੁਥਰੀਆਂ ਖਾਣ ਵਾਲੀਆਂ ਵਸਤੂਆਂ ਮਿਲ ਸਕਣ।

ਉਨ੍ਹਾ ਦੱਸਿਆ ਕਿ ਜਿਲ਼੍ਹਾ ਫਾਜ਼ਿਲਕਾ ਦੀ ਫੂਡ ਸੇਫਟੀ ਟੀਮ ਜਿਸ ਵਿਚ  ਫੂਡ ਸੇਫਟੀ ਅਫਸਰ  ਕੰਵਰਦੀਪ ਸਿੰਘ ਅਤੇ ਫੂਡ ਸੇਫਟੀ ਅਫਸਰ ਸ਼ਾਮਿਲ ਹਨ ਵਲੋਂ ਲਗਾਤਾਰ ਜਿਲ੍ਹੇ ਦੇ ਮਠਿਆਰੀ ਵਿਕਰੇਤਾਵਾਂ ਅਤੇ ਹਲਵਾਈਆਂ ਦੀਆਂ ਦੁਕਾਨਾ ਦੀ ਇੰਸਪੈਕਸ਼ਨ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਖਾਦ ਪਦਾਰਥਾਂ ਅਤੇ ਮਠਿਆਈਆਂ ਦੇ ਸੈਂਪਲ ਲੈਕੇ ਜਾਂਚ ਲਈ ਭੇਜੇ ਜਾ ਰਹੇ ਹਨ ਅਤੇ ਮਠਿਆਈ ਦੀਆਂ ਦੁਕਾਨਾ ਦੀ ਲਗਾਤਾਰ ਚੈਕਿੰਗ ਜਾਰੀ ਰੱਖੀ ਜਾਵੇਗੀ ਤਾਂ ਜਿਲ੍ਹੇ ਦੇ ਲੋਕਾਂ ਨੂੰ ਤੰਦਰੁਸਤ ਰੱਖਿਆ ਜਾ ਸਕੇ।

ਉਨ੍ਹਾ ਜਿਲ੍ਹੇ ਦੇ ਮਠਿਆਈ ਵਿਕਰੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਸਾਫ ਸੁਥਰੀਆਂ ਅਤੇ ਮਿਲਾਵਟ ਰਹਿਤ ਮਠਿਆਈਆਂ ਹੀ ਲੋਕਾਂ ਨੂੰ ਵੇਚਣ ਅਤੇ ਮਠਿਆਈ ਬਣਾਉਣ ਲੱਗੇ ਸਾਫ ਸਫਾਈ ਦਾ ਖਾਸ ਧਿਆਨ ਰੱਖਣ ਅਤੇ ਮਿਲਾਵਟ ਰਹਿਤ ਸਮਾਨ ਦੀਆ ਹੀ ਮਠਿਆਈਆਂ ਤਿਆਂਰ ਕੀਤੀਆਂ ਜਾਣ।ਮਿਲਾਵਟਖੋਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਤੇ ਖਾਣ ਪੀਣ ਵਾਲੀਆਂ ਵਸਤੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਿਥੇ ਕਿਤੇ ਵੀ ਕੋਈ ਮਿਲਾਵਟ ਦਾ ਸ਼ੱਕ ਹੁੰਦਾ ਹੈ ਤਾਂ ਉਨ੍ਹਾਂ ਵਸਤੂਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾਂਦੇ ਹਨ ਅਤੇ ਜੇਕਰ ਜਾਂਚ ਦੌਰਾਨ ਕੋਈ ਮਿਲਾਵਟ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ।ਉਨ੍ਹਾ ਖਾਣ ਪੀਣ ਦੀਆਂ ਵਸਤੂਆਂ ਦਾ ਵਪਾਰ ਕਰਨ ਵਾਲੇ ਦੁਕਾਨਦਾਰਾਂ,ਬੇਕਰੀਆਂ ਅਤੇ ਮਠਿਆਈ ਵਿਕਰੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਸ਼ੁੱਧ ਅਤੇ ਸਾਫ ਸੁਥਰੀਆਂ ਖਾਣ ਪੀਣ ਵਾਲੀਆਂ ਵਸਤੂਆਂ ਹੀ ਵੇਚਣ ਅਤੇ ਸਫਾਈ ਦਾ ਖਾਸ ਧਿਆਨ ਰੱਖਣ।ਉਨ੍ਹਾ ਕਿਹਾ ਕਿ ਖਾਣ ਪੀਣ ਵਾਲੀਆਂ ਵਸਤੂਆਂ ਦਾ ਵਪਾਰ ਕਰਨ ਵਾਲੇ ਸਾਰੇ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਨੂੰ ਆਪਣੀ ਫੂਡ ਸੇਫਟੀ ਐਕਟ ਅਧੀਨ ਰਜਿਸਟਰੇਸ਼ਨ ਕਰਵਾਉਣੀ ਜਰੂਰੀ ਹੈ ਅਤੇ ਜੇਕਰ ਅਜੇ ਤੱਕ ਕਿਸੇ ਨੇ ਆਪਣੀ ਫੂਡ ਸੇਫਟੀ ਅਧੀਨ ਰਜਿਸਟਰੇਸ਼ਨ ਨਹੀ ਕਰਵਾਈ ਉਹ ਜਲਦ ਤੋਂ ਜਲਦ ਆਪਣੀ ਰਜਿਸਟਰੇਸ਼ਨ ਕਰਵਾ ਲੈਣ। ਅੱਜ ਉਹਨਾਂ ਵਲੋ ਬੱਲੂਆਣਾਸੀਤੋ ਗੁਣਾਂਵਿਖੇ ਚੰਮ  ਚੰਮਖੂਈਆਂ ਸਰਵਰ ਵਿਖੇ ਖੋਆ ਪੋਨੀ ਨਮਕੀਨ ਬਰਫ਼ੀ ਆਦਿ ਦੇ ਸੈਂਪਲ ਲਏ.

Tags:

Advertisement

Latest News

ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ
New Delhi,02 JAN,2024,(Azad Soch News):- ਦਿੱਲੀ ਵਿੱਚ ਵੱਧਦੇ ਪ੍ਰਦੂਸ਼ਣ ਅਤੇ ਘੰਟਿਆਂ-ਬੱਧੀ ਟ੍ਰੈਫਿਕ ਜਾਮ ਕਾਰਨ ਹਰ ਸਾਲ ਲੱਖਾਂ ਲੋਕ ਪ੍ਰਭਾਵਿਤ ਹੁੰਦੇ...
ਹਰਿਆਣਾ 'ਚ 24 ਘੰਟਿਆਂ ਦੇ ਅੰਦਰ ਮੁੜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ 
ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਦਰਸ਼ਨ ਕਰਨ ਪੁੱਜੇ
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਲਈ ਖਾਸ ਅਭਿਆਨ ਸ਼ੁਰੂ ਕਰਨ ਦੇ ਹੁਕਮ
ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਫੀਸਦੀ ਤੱਕ ਸਬਸਿਡੀ ਉਪਲੱਬਧ
ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ