ਸੁਤੰਤਰਤਾ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਜੀ.ਐਮ., ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਸੁਤੰਤਰਤਾ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਜੀ.ਐਮ., ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਚੰਡੀਗੜ੍ਹ, 14 ਅਗਸਤ:

ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ  ਨੇ 78ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਨੂੰ ਬਹਾਦਰੀ ਲਈ ਮੈਡਲ (ਜੀਐਮ), ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਸ਼ਾਨਦਾਰ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।

ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ, ਜਿਸ ਵਿੱਚ ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਸੰਦੀਪ ਗੋਇਲ, ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਬਿਕਰਮਜੀਤ ਸਿੰਘ ਬਰਾੜ, ਡੀਐਸਪੀ ਰਾਜਨ ਪਰਮਿੰਦਰ ਸਿੰਘ, ਇੰਸਪੈਕਟਰ ਪੁਸ਼ਵਿੰਦਰ ਸਿੰਘ, ਐਸਆਈ ਜਸਪ੍ਰੀਤ ਸਿੰਘ, ਐਸਆਈ ਗੁਰਪ੍ਰੀਤ ਸਿੰਘ ਅਤੇ ਕਾਂਸਟੇਬਲ ਸੁਖਰਾਜ ਸਿੰਘ ਸ਼ਾਮਲ ਹਨ, ਨੂੰ ਬਹਾਦਰੀ ਲਈ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਆਈਪੀਐਸ ਅਧਿਕਾਰੀ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸਾਈਬਰ ਕ੍ਰਾਈਮ ਵੀ. ਨੀਰਜਾ ਅਤੇ ਪੀਪੀਐਸ ਅਧਿਕਾਰੀ ਏਆਈਜੀ ਫਲਾਇੰਗ ਸਕੁਐਡ ਵਿਜੀਲੈਂਸ ਬਿਊਰੋ ਮਨਮੋਹਨ ਕੁਮਾਰ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਸੇ ਤਰ੍ਹਾਂ ਸ਼ਾਨਦਾਰ ਸੇਵਾ ਲਈ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ 13 ਅਧਿਕਾਰੀਆਂ/ਕਰਮਚਾਰੀਆਂ ਵਿੱਚ ਕਮਾਂਡੈਂਟ ਤੀਜੀ ਕਮਾਂਡੋ ਬਟਾਲੀਅਨ ਜਗਵਿੰਦਰ ਸਿੰਘ, ਡੀਐਸਪੀ ਕ੍ਰਾਈਮ ਚੰਡੀਗੜ੍ਹ ਗੁਰਬਖਸ਼ੀਸ਼ ਸਿੰਘ ਮਾਨ, ਡੀਐਸਪੀ ਐਸਪੀਯੂ ਸੰਜੀਵ ਕੁਮਾਰ ਸਮੇਤ ਤਿੰਨ ਪੀਪੀਐਸ ਅਧਿਕਾਰੀ ਅਤੇ ਇੰਸਪੈਕਟਰ ਅਮਰਬੀਰ ਸਿੰਘ, ਇੰਸਪੈਕਟਰ ਸੁਖਬੀਰ ਸਿੰਘ, ਇੰਸਪੈਕਟਰ ਨਰਿੰਦਰ ਕੁਮਾਰ, ਐਸਆਈ ਦਲਜੀਤ ਸਿੰਘ, ਐਸਆਈ ਰਣਜੋਤ ਸਿੰਘ, ਐਸਆਈ ਬਲਬੀਰ ਸਿੰਘ, ਐਸਆਈ ਰਵਿੰਦਰ ਸਿੰਘ, ਐਸਆਈ ਨਰੇਸ਼ ਕੁਮਾਰ, ਏਐਸਆਈ ਮੁਹੰਮਦ ਰਮਜ਼ਾਨ ਅਤੇ ਏਐਸਆਈ ਗੁਰਦੇਵ ਸਿੰਘ ਸ਼ਾਮਲ ਹਨ।

ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੇ ਪੰਜਾਬ ਪੁਲਿਸ ਬਲ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਬਹੁਤ ਸਾਰੀਆਂ ਸੁਰੱਖਿਆ ਚੁਣੌਤੀਆਂ ਦਾ ਸਾਹਮਣੇ ਕਰਨ ਵਾਲੇ ਸਰਹੱਦੀ ਸੂਬੇ ਵਿੱਚ ਅਤਿ ਲੋੜੀਂਦੀ ਹੈ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ