10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ’ਚ ਵੱਖ ਵੱਖ ਸਥਾਨਾਂ ’ਤੇ ਕਰਵਾਇਆ ਯੋਗ ਅਭਿਆਸ

10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ’ਚ ਵੱਖ ਵੱਖ ਸਥਾਨਾਂ ’ਤੇ ਕਰਵਾਇਆ ਯੋਗ ਅਭਿਆਸ

ਮਾਨਸਾ, 21 ਜੂਨ:
10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਦੇ ਸਾਰੇ ਬਲਾਕ, ਸਰਦੂਲਗੜ੍ਹ, ਭੀਖੀ, ਝੁਨੀਰ ਅਤੇ ਬੁਢਲਾਡਾ ਵਿਖੇ ਯੋਗ ਦਿਵਸ ਮਨਾਇਆ ਗਿਆ। ਜਿੱਥੇ ਸ਼ਾਮਿਲ ਹੋਏ ਵੱਡੀ ਗਿਣਤੀ ਲੋਕਾਂ ਵੱਲੋਂ ਯੋਗ ਆਸਣ ਪ੍ਰਤੀ ਉਤਸ਼ਾਹ ਵੇਖਣ ਨੂੰ ਮਿਲਿਆ।
ਸੀ.ਐਮ. ਯੋਗਸ਼ਾਲਾ ਦੇ ਸੁਪਰਵਾਈਜ਼ਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਭੀਖੀ ਵਿਖੇ ਲਗਾਏ ਯੋਗਾ ਕੈਂਪ ਦੌਰਾਨ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ ਵੱਲੋਂ ਸ਼ਿਰਕਤ ਕੀਤੀ ਗਈ, ਜਿੱਥੇ ਆਏ ਲੋਕਾਂ ਨੂੰ ਯੋਗ ਟਰੇਨਰਾਂ ਵੱਲੋਂ ਯੋਗ ਦੇ ਗੁਰ ਸਿਖਾਏ ਗਏ। ਮਾਨਸਾ ਵਿਖੇ ਵਿਧਾਇਕ ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀ ਅਗਵਾਈ ਵਿਚ ਵੱਡੀ ਗਿਣਤੀ ਲੋਕਾਂ ਨੇ ਯੋਗ ਆਸਣ ਕੀਤਾ।
ਸਰਦੂਲਗੜ੍ਹ ਵਿਖੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਐਸ.ਡੀ.ਐਮ. ਨਿਤੇਸ਼ ਕੁਮਾਰ ਜੈਨ ਦੀ ਅਗਵਾਈ ਵਿਚ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸੇ ਤਰ੍ਹਾਂ ਬਲਾਕ ਬੁਢਲਾਡਾ ਵਿਖੇ ਐਸ.ਡੀ.ਐਮ. ਗਗਨਦੀਪ ਸਿੰਘ ਦੀ ਅਗਵਾਈ ਵਿਚ ਯੋਗ ਸੈਸ਼ਨ ਕਰਵਾਇਆ ਗਿਆ। ਇਸ ਤੋਂ ਇਲਾਵਾ ਝੁਨੀਰ ਵਿਖੇ ਲੱਗੇ ਕੈਂਪ ਦੌਰਾਨ ਵੀ ਵੱਡੀ ਗਿਣਤੀ ਵਿਚ ਲੋਕਾਂ ਨੇ ਯੋਗ ਸਿੱਖਿਆ ਦਾ ਲਾਹਾ ਲਿਆ।
ਉਨ੍ਹਾਂ ਦੱਸਿਆ ਕਿ ਇੰਨ੍ਹਾਂ ਯੋਗਾ ਕਲਾਸਾਂ ਲਈ ਟੋਲ ਫਰੀ ਨੰਬਰ 76694-00500 ਜਾਂ https://cmdiyogshala.punjab.gov.in ’ਤੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।
 
 
 
Tags:

Advertisement

Latest News

ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ
Uttarakhand, 08 July,2024,(Azad Soch News):- ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਦੇਸ਼ ਦੇ ਕਈ ਇਲਾਕਿਆਂ 'ਚ ਸਥਿਤੀ ਖਰਾਬ ਹੋ ਗਈ ਹੈ,ਉੱਤਰਾਖੰਡ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-07-2024 ਅੰਗ 657
ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ ਲਾਈਨ ਪੋਰਟਲ ਤੇ ਨਾਮ ਦਰਜ ਕਰਵਾ ਸਕਦੇ ਹਨ : ਮੁੱਖ ਖੇਤੀਬਾੜੀ ਅਫ਼ਸਰ
ਪ੍ਰਸ਼ਾਸਨ ਵੱਲੋਂ ਪਿੰਡ ਖਿਓ ਵਾਲੀ ਢਾਬ ਵਿਖੇ ਲਗਾਇਆ ਗਿਆ ਮੁਫਤ ਮੈਡੀਕਲ ਕੈਂਪ