ਨਵੇਂ ਵਰ੍ਹੇ ਦੇ ਆਗਾਜ਼ ਮੌਕੇ ਪਟਵਾਰ ਭਵਨ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਭੋਗ

ਨਵੇਂ ਵਰ੍ਹੇ ਦੇ ਆਗਾਜ਼ ਮੌਕੇ ਪਟਵਾਰ ਭਵਨ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਭੋਗ

ਬਠਿੰਡਾ, 1 ਜਨਵਰੀ : ਸਥਾਨਕ ਪਟਵਾਰ ਭਵਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਨਵੇਂ ਸਾਲ-2025 ਦੀ ਸ਼ੁਰੂਆਤ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਵਿਧਾਇਕ ਬਠਿੰਡਾ ਸ਼ਹਿਰੀ ਸਰਦਾਰ ਜਗਰੂਪ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ, ਚੇਅਰਮੈਨ ਸ਼ੂਗਰਫੈਡ ਪੰਜਾਬ ਸ. ਨਵਦੀਪ ਜੀਦਾ, ਸਾਬਕਾ ਕੈਬਨਟ ਮੰਤਰੀ ਚਿਰੰਜੀ ਲਾਲ ਗਰਗ, ਐਮਸੀ ਸੁਖਦੀਪ ਢਿੱਲੋਂ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।
 
ਇਸ ਉਪਰੰਤ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਬਠਿੰਡਾ ਵਾਸੀਆਂ ਨੂੰ ਨਵੇਂ ਸਾਲ 2025 ਦੀਆਂ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਵਰ੍ਹਾ ਲੋਕਾਂ ਲਈ ਖ਼ੁਸ਼ਹਾਲ, ਸਿਹਤਯਾਬ, ਤਰੱਕੀਆਂ ਅਤੇ ਸ਼ਾਂਤੀ ਭਰਿਆ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਆਸ ਕਰਦੇ ਹਨ ਕਿ ਇਹ ਨਵਾਂ ਸਾਲ ਜ਼ਿਲ੍ਹੇ ਦੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਉਨ੍ਹਾਂ ਲੋਕ ਭਲਾਈ ਦੇ ਕੰਮਾਂ ਨਾਲ ਜੁੜੇ ਨੁਮਾਇੰਦਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਠਿੰਡਾ ਨੂੰ ਪੰਜਾਬ ਦਾ ਮੋਹਰੀ ਜ਼ਿਲ੍ਹਾ ਬਣਾਉਣ ਲਈ ਦ੍ਰਿੜ ਸੰਕਲਪ ਲੈਣ ਤਾਂ ਜੋ ਵਿਕਾਸ ਦਾ ਫ਼ਲ ਜ਼ਿਲ੍ਹਾ ਵਾਸੀਆਂ ਤੱਕ ਪਹੁੰਚ ਸਕੇ।
 
ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਵਰ੍ਹੇ ਦੀ ਮੁਬਾਰਕ ਦਿੰਦਿਆਂ ਵਿਕਾਸ ਅਤੇ ਤਰੱਕੀ ਨੂੰ ਯਕੀਨੀ ਬਣਾਉਣ ਲਈ ਪੂਰੇ ਜੋਸ਼ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਉਹ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਨਿੱਜੀ ਤੌਰ ਤੇ ਸਮਰਪਣ ਦੀ ਭਾਵਨਾ ਨਾਲ ਆਪਣਾ ਕੰਮ ਕਰਨ।
 
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਦਫਤਰੀ ਕੰਮ-ਕਾਜ ਦੌਰਾਨ ਕਿਸੇ ਵੀ ਲੋੜਵੰਦ ਤੇ ਯੋਗ ਵਿਅਕਤੀ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਨਾ ਪੇਸ਼ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਆਪਣੀ ਡਿਊਟੀ ਦੇ ਫਰਜ਼ ਨੂੰ ਸਮਝਦਿਆਂ ਹੋਇਆ ਦਫਤਰ ਵਿਖੇ ਆਉਣ ਵਾਲੇ ਹਰੇਕ ਵਿਅਕਤੀ ਨਾਲ ਚੰਗਾ ਵਤੀਰਾ ਵਰਤਿਆ ਜਾਵੇ।
 
 
Tags:

Advertisement

Latest News

 Redmi Turbo 4 ਨੂੰ ਚੀਨ 'ਚ MediaTek Dimensity 8400-Ultra ਚਿਪਸੈੱਟ ਨਾਲ ਲਾਂਚ ਕੀਤਾ Redmi Turbo 4 ਨੂੰ ਚੀਨ 'ਚ MediaTek Dimensity 8400-Ultra ਚਿਪਸੈੱਟ ਨਾਲ ਲਾਂਚ ਕੀਤਾ
China,04 JAN,2025,(Azad Soch News):-  Redmi Turbo 4 ਨੂੰ ਚੀਨ 'ਚ MediaTek Dimensity 8400-Ultra ਚਿਪਸੈੱਟ ਨਾਲ ਲਾਂਚ ਕੀਤਾ ਗਿਆ ਹੈ,ਇਹ ਸਮਾਰਟਫੋਨ...
ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਕਰਨ/ ਬਨਾਉਟੀ ਅੰਗ ਵੰਡਣ ਲਈ ਕੈਂਪ 8, 9,10 ਜਨਵਰੀ ਨੂੰ: ਡਿਪਟੀ ਕਮਿਸ਼ਨਰ
ਮਹਾਪੰਚਾਇਤ 'ਚ ਜਾ ਰਹੀ ਕਿਸਾਨਾਂ ਦੀ ਬੱਸ ਹਾਦਸੇ ਦੀ ਸ਼ਿਕਾਰ
ਮੌਸਮੀ ਬਦਲਾਅ ਦੇ ਚਲਦਿਆਂ ਕਣਕ ਦੀ ਫ਼ਸਲ ਦਾ ਨਿਰੰਤਰ ਨਿਰੀਖਣ ਕਰਨ ਦੀ ਜ਼ਰੂਰਤ:ਮੁੱਖ ਖੇਤੀਬਾੜੀ ਅਫ਼ਸਰ
ਕਿਰਤ ਵਿਭਾਗ ਨੇ ਕਿਰਤੀਆਂ ਦੀ ਭਲਾਈ ਲਈ ਕਈ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ-ਵਿਧਾਇਕ ਸ਼ੈਰੀ ਕਲਸੀ
ਸਿਹਤ ਵਿਭਾਗ ਵੱਲੋਂ ਆਯੁਸ਼ਮਾਨ ਯੋਜਨਾ ਤਹਿਤ ਲਾਂਚ ਕੀਤੀ ਮੋਬਾਈਲ ਐਪ ਬਾਰੇ ਪਿੰਡਾਂ ਦੀਆ ਪੰਚਾਇਤਾਂ ਨੂੰ ਕੀਤਾ ਗਿਆ ਜਾਗਰੂਕ
ਡਿਪਟੀ ਕਮਿਸ਼ਨਰ ਵੱਲੋਂ ਐਸ.ਜੀ.ਪੀ.ਸੀ. ਬੋਰਡ ਦੇ ਗਠਨ ਲਈ ਡ੍ਰਾਫਟ ਵੋਟਰ ਸੂਚੀ ਜਾਰੀ, ਦਾਅਵੇ ਤੇ ਇਤਰਾਜ਼ ਮੰਗੇ