ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ
By Azad Soch
On
ਚੰਡੀਗੜ੍ਹ 2 ਦਸੰਬਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਮੌਕੇ ਵੱਖ- ਵੱਖ ਸ਼ਖ਼ਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਸਨਮਾਨ ਕੀਤਾ ਜਾਵੇਗਾ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਤਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਰਾਜ ਪੱਧਰੀ ਸਮਾਰੋਹ 3 ਦਸੰਬਰ ਨੂੰ ਫਰੀਦਕੋਟ ਵਿਖੇ ਹੋਵੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਪੱਧਰ ਦੇ ਇਸ ਸਮਾਗਮ ਵਿੱਚ ਉੱਤਮ ਕੰਮ ਕਰਨ ਵਾਲੇ ਕਰਮਚਾਰੀਆਂ, ਵਿਅਕਤੀਆਂ ਅਤੇ ਗੈਰ ਸਰਕਾਰੀ ਸੰਸਥਾਵਾਂ ਨੂੰ ਵੱਖ-ਵੱਖ ਸ਼੍ਰੇਣੀਆਂ ਅਧੀਨ ਸਨਮਾਨਿਤ ਕੀਤਾ ਜਾਵੇਗਾ।
ਉਹਨਾਂ ਵੱਲੋਂ ਸਮੂਹ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਸਮਾਰੋਹ ਵਿੱਚ ਸ਼ਾਮਿਲ ਹੋ ਕੇ ਉਹਨਾਂ ਦੀ ਭਲਾਈ ਲਈ ਚੱਲ ਰਹੀਆਂ ਵੱਖ ਵੱਖ ਸਕੀਮਾਂ ਦਾ ਲਾਭ ਲੈਣ ਸਬੰਧੀ ਜਾਣਕਾਰੀ ਪ੍ਰਾਪਤ ਕਰਨ।
Tags:
Related Posts
Latest News
ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ
04 Dec 2024 13:16:37
ਚੰਡੀਗੜ੍ਹ, 4 ਦਸੰਬਰ: ਪੰਜਾਬ ਪੁਲਿਸ ਦੀ ਮੁਸ਼ਤੈਦੀ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸੂਬੇ ਦੇ ਸਾਬਕਾ ਉਪ...