ਕਿਸਾਨਾਂ ਨੂੰ ਕੀਤੀ 1723 ਕਰੋੜ ਰੁਪਏ ਤੋਂ ਵਧੇਰੇ ਦੀ ਆਨਲਾਈਨ ਅਦਾਇਗੀ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਕਿਸਾਨਾਂ ਨੂੰ ਕੀਤੀ 1723 ਕਰੋੜ ਰੁਪਏ ਤੋਂ ਵਧੇਰੇ ਦੀ ਆਨਲਾਈਨ ਅਦਾਇਗੀ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਮਾਨਸਾ, 30 ਨਵੰਬਰ :
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਝੋਨ ਦੀ ਖਰੀਦ ਦਾ ਬਹੁਤ ਹੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ ਅਤੇ ਖਰੀਦੀ ਗਈ ਫਸਲ ਦੀ ਨਿਰਵਿਘਨਤਾ ਅਤੇ ਤੇਜੀ ਨਾਲ ਮੰਡੀਆਂ ’ਚੋਂ ਚੁਕਾਈ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਬੰਧਤ ਅਧਿਕਾਰੀਆਂ ਨੂੰ ਪਹਿਲਾਂ ਤੋਂ ਹੀ ਹਦਾਇਤਾਂ ਕੀਤੀਆਂ ਗਈਆਂ ਸਨ ਕਿ ਮੰਡੀਆਂ ਅੰਦਰ ਕਿਸੇ ਵੀ ਵਰਗ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।
ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 7 ਲੱਖ 60 ਹਜ਼ਾਰ 566 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 7 ਲੱਖ 56 ਹਜ਼ਾਰ 909 ਮੀਟਰਕ ਟਨ ਝੋਨੇ ਦੀ ਖਰੀਦੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 7 ਲੱਖ 50 ਹਜ਼ਾਰ 446 ਮੀਟਕਰ ਟਨ ਝੋਨੇ ਦੀ ਲਿਫਟਿੰਗ ਵੀ ਕਰਵਾਈ ਜਾ ਚੁੱਕੀ ਹੈ, ਜੋ ਕਿ ਖਰੀਦੀ ਗਈ ਫਸਲ ਦਾ 99.20 ਫੀਸਦੀ ਬਣਦਾ ਹੈ। ਉਨ੍ਹਾਂ ਦੱਸਿਆ ਕਿਸਾਨਾਂ ਵੱਲੋਂ ਮਿਹਨਤ ਨਾਲ ਤਿਆਰ ਕੀਤੀ ਗਈ ਫਸਲ ਦੀ ਖਰੀਦ ਬਦਲੇ ਉਹਨਾਂ ਨੂੰ 1723 ਕਰੋੜ ਰੁਪਏ ਤੋਂ ਵੱਧ ਦੀ ਆਨਲਾਈਨ ਅਦਾਇਗੀ ਬੀਤੀ ਸ਼ਾਮ ਤੱਕ ਕੀਤੀ ਜਾ ਚੁੱਕੀ ਹੈ।
ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀ ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 756909 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਨਗਰੇਨ ਵੱਲੋਂ 2 ਲੱਖ 57 ਹਜ਼ਾਰ 804 ਮੀਟਰਕ ਟਨ, ਮਾਰਕਫੈਡ ਵੱਲੋਂ 2 ਲੱਖ 13 ਹਜ਼ਾਰ 384, ਪਨਸਪ ਵੱਲੋਂ 1 ਲੱਖ 93 ਹਜ਼ਾਰ 081 ਮੀਟਰਕ ਟਨ ਅਤੇ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 92 ਹਜ਼ਾਰ 640 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।  

Tags:

Advertisement

Latest News

ਪਾਣੀ ‘ਚ ਸਵੇਰੇ ਉਬਾਲ ਕੇ ਪੀਓ ਤੇਜਪੱਤਾ ਪਾਣੀ ‘ਚ ਸਵੇਰੇ ਉਬਾਲ ਕੇ ਪੀਓ ਤੇਜਪੱਤਾ
ਤੇਜਪੱਤੇ (Sharp Leaves) ਦਾ ਪਾਣੀ ਭਾਰ ਘੱਟ ਕਰਨ ਦੀ ਪ੍ਰਕਿਰਿਆ ਵਿਚ ਮਦਦ ਕਰਦਾ ਹੈ। ਇਹ ਸਾਡੀ ਭੁੱਖ ਨੂੰ ਘੱਟ ਕਰਦਾ...
ਕੈਨੇਡਾ ਦੀ ਅਦਾਲਤ ਨੇ ਖਾਲਿਸਤਾਨੀ ਅਰਸ਼ ਡੱਲਾ ਨੂੰ ਜ਼ਮਾਨਤ ਦੇ ਦਿੱਤੀ
ਬੰਗਾਲ ਦੀ ਖਾੜੀ ਵਿਚੋਂ ਉੱਠੇ ਚੱਕਰਵਾਤੀ ਤੂਫਾਨ ‘ਫੈਂਜਲ’ ਭਾਰਤੀ ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਕੀਤਾ
ਵਿਧਾਇਕ ਡਾ.ਅਜੈ ਗੁਪਤਾ ਨੇ ਨਵਾਂ ਟਿਊਬਵੈੱਲ ਲਗਾਉਣ ਦਾ ਉਦਘਾਟਨ ਕੀਤਾ।
ਪਿੰਡਾਂ ਵਿੱਚ ਮਹਿਲਾ ਸਰਪੰਚਾਂ ਦੀ ਹੋਂਦ ਮਹਿਲਾ ਸਸ਼ਕਤੀਕਰਨ ਵੱਲ ਵਧਦੇ ਕਦਮ- ਈ ਟੀ ਓ
ਸੰਸਦ ਮੈਂਬਰ ਸੰਜੀਵ ਅਰੋੜਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
ਸਪੀਕਰ ਕੁਲਤਾਰ ਸਿੰਘ ਰਾਜ ਪੱਧਰੀ ਯੁਵਕ ਮੇਲੇ ਦੇ ਦੂਸਰੇ ਦਿਨ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ