ਦੇਸ਼ ਭਗਤਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ-ਡਿਪਟੀ ਕਮਿਸ਼ਨਰ
By Azad Soch
On

ਮਾਨਸਾ, 30 ਜਨਵਰੀ:
ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲਿਦਾਨ ਦਿਵਸ ਮੌਕੇ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੀ ਅਗਵਾਈ ਹੇਠ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸ਼ਹੀਦਾਂ ਨੂੰ ਯਾਦ ਕਰਦਿਆਂ 2 ਮਿੰਟ ਦਾ ਮੌਨ ਧਾਰਿਆ ਗਿਆ। ਇਸ ਮੌਕੇ ਡੀ.ਐਸ.ਪੀ. ਬੂਟਾ ਸਿੰਘ ਗਿੱਲ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਵੱਲੋਂ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਸਾਡੇ ਦੇਸ਼ ਭਗਤਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ। ਆਜ਼ਾਦੀ ਸੰਗਰਾਮ ਵਿਚ ਹਿੱਸਾ ਲੈਣ ਵਾਲੇ ਮਹਾਨ ਸ਼ਹੀਦਾਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਹਾਜ਼ਰ ਸਨ।
Tags:
Related Posts
Latest News

20 Feb 2025 13:29:29
New Delhi,20, FEB,2025,(Azad Soch News):- ਰੇਖਾ ਗੁਪਤਾ ਨੇ ਵੀਰਵਾਰ ਨੂੰ (ਅੱਜ) ਦੁਪਹਿਰ ਰਾਮਲੀਲਾ ਮੈਦਾਨ (Ramlila Maidan) 'ਚ ਦਿੱਲੀ ਦੀ ਨਵੀਂ...