ਕਣਕ ਦੀ ਫ਼ਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਸਿਫਾਰਸ਼ਸ਼ੁਦਾ ਕੀਟਨਾਸ਼ਕ ਹੀ ਵਰਤੇ ਜਾਣ - ਡਾ.ਅਮਰੀਕ ਸਿੰਘ

ਕਣਕ ਦੀ ਫ਼ਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਸਿਫਾਰਸ਼ਸ਼ੁਦਾ ਕੀਟਨਾਸ਼ਕ ਹੀ ਵਰਤੇ ਜਾਣ - ਡਾ.ਅਮਰੀਕ ਸਿੰਘ

ਫਰੀਦਕੋਟ 21 ਨਵੰਬਰ 2024 ( ) ਜ਼ਿਲ੍ਹਾ ਫਰੀਦਕੋਟ ਵਿੱਚ ਤਕਰੀਬਨ 1 ਲੱਖ 16 ਹਜ਼ਾਰ ਹੈਕਟੇਅਰ ਰਕਬੇ ਵਿੱਚ ਕਣਕ ਦੀ ਕਾਸ਼ਤ ਕੀਤੀ ਜਾਣੀ ਹੈ ਜੋਂ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਜਾਂ ਖੇਤਾਂ ਤੋਂ ਬਾਹਰ ਸੰਭਾਲ ਕੇ ਜ਼ੀਰੋ ਟਿੱਲ ਡਰਿੱਲ, ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਨਾਲ ਕੀਤੀ ਜਾ ਰਹੀ ਹੈ । ਕਣਕ ਦੀ ਫ਼ਸਲ ਨੂੰ ਕਈ ਕੀੜੇ ਵੀ ਨੁਕਸਾਨ ਕਰਦੇ ਹਨ। ਸੈਨਿਕ ਸੁੰਡੀ ਇਕ ਅਜਿਹਾ ਕੀੜਾ ਹੈ ਜੋ ਕਣਕ ਤੋਂ ਇਲਾਵਾ ਹੋਰਨਾਂ ਫਸਲਾਂ ਦਾ ਵੀ ਨੁਕਸਾਨ ਕਰਦਾ ਹੈ। ਜ਼ਿਲਾ ਫ਼ਰੀਦਕੋਟ ਦੇ ਪਿੰਡ ਦਲ ਸਿੰਘ ਵਾਲਾ ਵਿਚ ਕਿਸਾਨ ਗੁਰਪ੍ਰੇਮ ਸਿੰਘ ਦੁਆਰਾ ਹੈਪੀ ਸੀਡਰ ਨਾਲ ਬਿਜਾਈ ਕੀਤੀ ਕਣਕ ਵਿਚ ਇਸ ਕੀੜੇ ਦਾ ਹਮਲਾ ਦੇਖਿਆ ਗਿਆ ਹੈ ।

ਉਪ ਮੰਡਲ ਮੈਜਿਸਟਰੇਟ ਸ੍ਰੀ ਸੂਰਜ ਕੁਮਾਰ ਵਲੋਂ ਇਹ ਮਾਮਲਾ ਧਿਆਨ ਵਿਚ ਲਿਆਉਣ ਤੇ ਸੈਨਿਕ ਸੁੰਡੀ ਨਾਲ ਪ੍ਰਭਾਵਤ ਕਣਕ ਦੀ ਫ਼ਸਲ ਦਾ ਜਾਇਜ਼ਾ ਲੈਣ ਲਈ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਅਤੇ ਬਲਾਕ ਖ਼ੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਨੇ ਦੌਰਾ ਕੀਤਾ। ਇਸ ਮੌਕੇ  ਹਲਕਾ ਪਟਵਾਰੀ ਮਨਜੀਤ ਸਿੰਘ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।

ਕਿਸਾਨਾਂ ਨਾਲ ਗੱਲਬਾਤ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ.ਅਮਰੀਕ ਸਿੰਘ  ਨੇ ਦੱਸਿਆ ਕਿ ਕਿਸਾਨਾਂ ਨੂੰ ਕਣਕ ਦੀ  ਖਾਸ ਕਰਕੇ ਹੈਪੀ ਸੀਡਰ ਜਾਂ ਮਲਚਿੰਗ ਤਕਨੀਕ ਨਾਲ ਬਿਜਾਈ ਕੀਤੀ ਫ਼ਸਲ ਦਾ ਸ਼ਾਮ ਵੇਲੇ ਸੂਰਜ ਡੁੱਬਣ ਤੋਂ ਬਾਅਦ ਨਿਰੰਤਰ ਨਿਰੀਖਣ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਨਵੀਆਂ ਤਕਨੀਕਾਂ ਆਉਣ ਦੇ ਨਾਲ ਕੁਝ ਕੀੜੇ ਵੀ ਫ਼ਸਲਾਂ ਵਿਚ ਆ ਜਾਂਦੇ ਹਨ ਜਿਨ੍ਹਾਂ ਵਿਚ ਕਣਕ ਦੀ ਫ਼ਸਲ ਉੱਪਰ ਤਣੇ ਦੀ ਗੁਲਾਬੀ ਸੁੰਡੀ ਅਤੇ ਸੈਨਿਕ ਸੁੰਡੀ ਅਜਿਹੇ ਕੀਟ ਹਨ ਜੋ ਕਿ ਕਣਕ ਦੀ ਫ਼ਸਲ ਦਾ ਬਿਜਾਈ ਤੋਂ 20-30 ਦਿਨਾਂ ਬਾਅਦ ਨੁਕਸਾਨ ਕਰਦੇ ਹਨ। ਉਨਾਂ ਦੱਸਿਆ ਕਿ ਸੈਨਿਕ ਸੁੰਡੀ ਕਣਕ ਦੀ ਫ਼ਸਲ ਦਾ ਮੁੱਖ ਕੀੜਾ ਤਾਂ ਨਹੀਂ ਪਰ ਜੇਕਰ ਇਸ ਦਾ ਖਿਆਲ ਨਾ ਰੱਖਿਆ ਜਾਵੇ ਤਾਂ ਇਹ ਪ੍ਰਭਾਵਤ ਫ਼ਸਲ ਖਾਸ ਕਰਕੇ ਹੈਪੀ ਸੀਡਰ ਜਾਂ ਮਲਚਿੰਗ ਤਕਨੀਕ ਨਾਲ ਬਿਜਾਈ ਕੀਤੀ ਫ਼ਸਲ ਦਾ ਪੱਤਿਆਂ ਨੂੰ ਖਾ ਕੇ ਬਹੁਤ ਨੁਕਸਾਨ ਕਰ ਦਿੰਦਾ ਹੈ। ਉਨਾਂ ਦੱਸਿਆ ਕਿ ਇਹ ਕੀੜਾ ਬਹੁਤ ਤੇਜੀ ਨਾਲ ਫੈਲਦਾ ਹੈ, ਜਿਸ ਕਾਰਨ ਇਸ ਕੀੜੇ ਦੀ ਰੋਕਥਾਮ ਸਮੇਂ ਸਿਰ ਕਰਨੀ ਬਹੁਤ ਜ਼ਰੂਰੀ ਹੈ।  ਉਨਾਂ ਦੱਸਿਆ ਕਿ ਸੈਨਿਕ ਸੁੰਡੀ ਦਾ ਰੰਗ ਹਲਕਾ ਸਲੇਟੀ ਭੂਰਾ ਹੁੰਦਾ ਹੈ ਜੋ ਸੂਰਜ ਡੁੱਬਣ ਤੋਂ ਬਾਅਦ ਫ਼ਸਲ ਦੇ ਪੱਤਿਆਂ ਨੂੰ ਖਾ ਕੇ ਨੁਕਸਾਨ ਕਰਦਾ ਹੈ ਅਤੇ ਦਿਨ ਸਮੇਂ ਖੇਤ ਵਿਚ ਪਈ ਪਰਾਲੀ ਜਾਂ ਮਿੱਟੀ ਦੀਆਂ ਢੀਮਾਂ ਦੇ ਹੇਠਾਂ ਛਿਪ ਕੇ ਰਹਿੰਦੀ ਹੈ। ਉਨਾਂ ਕਿਹਾ ਕਿ ਇਸ ਕੀੜੇ ਦੇ ਹਮਲੇ ਤੋਂ ਕਣਕ ਦੀ ਫਸਲ ਨੂੰ ਬਚਾਉਣ ਲਈ ਸੂਰਜ ਡੁੱਬਣ ਤੋਂ ਬਾਅਦ ਨਿਰੰਤਰ ਨਿਰੀਖਣ ਕਰਦੇ ਰਹਿਣਾ ਚਾਹੀਦਾ ਹੈ ਅਤੇ ਜੇਕਰ ਇਸ ਕੀੜੇ ਦਾ ਹਮਲਾ ਕਣਕ ਦੀ ਫਸਲ ਉੱਪਰ ਦਿਖਾਈ ਦੇਵੇ ਤਾਂ ਇਸ ਦੇ ਅਗਾਂਹ ਫੈਲਾਅ ਨੂੰ ਰੋਕਣ ਲਈ ਤੁਰੰਤ 40 ਮਿਲੀ ਲਿਟਰ ਕਲੋਰੈਂਟਰਾਨਿਲੀਪਰੋਲ 18.5 ਈ.ਸੀ. ਜਾਂ 400 ਮਿਲੀ ਲਿਟਰ ਕੁਇਨਲਫਾਸ 25 ਈ ਸੀ ਨੂੰ 80 ਤੋਂ 100 ਲਿਟਰ ਪਾਣੀ ਵਿਚ ਘੋਲ ਕੇ ਗੋਲ ਨੋਜ਼ਲ ਨਾਲ ਸੂਰਜ ਡੁੱਬਣ ਤੋਂ ਬਾਅਦ ਛਿੜਕਾਅ ਕਰਨਾ ਚਾਹੀਦਾ ਹੈ ਜਾਂ ਕਿਲੋ ਫਿਪਰੋਨੀਲ ਜਾਂ ਇੱਕ ਲਿਟਰ ਕਲੋਰੋਪਾਈਰੀਫਾਸ 20 ਈ ਸੀ ਨੂੰ 20 ਕਿਲੋ ਸਿੱਲੀ ਮਿੱਟੀ ਵਿੱਚ ਮਿਲਾ ਕੇ ਛਟਾ ਦੇਣ ਉਪਰੰਤ ਪਾਣੀ ਲਗਾ ਦੇਣਾ ਚਾਹੀਦਾ।ਉਨਾਂ ਕਿਹਾ ਕਿ ਉਪਰੋਕਤ ਤਕਨੀਕਾਂ ਅਪਣਾ ਕੇ ਆਰਮੀ ਵਰਮ ( ਫੌਜੀ ਕੀੜਾ) ਦੀ ਰੋਕਥਾਮ ਕੀਤੀ ਜਾ ਸਕਦੀ ਹੈ।

ਡਾ. ਗੁਰਪ੍ਰੀਤ ਸਿੰਘ ਨੇ ਕਿਹਾ ਕੀੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਸਿਫਾਰਸ਼ਸ਼ੁਦਾ ਕੀਟ ਨਾਸ਼ਕਾਂ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਬਲਾਕ ਪੱਧਰ ਅਤੇ ਜਿਲ੍ਹਾ ਪੱਧਰ ਤੇ ਤਾਇਨਾਤ ਖੇਤੀ ਮਾਹਿਰਾਂ ਨਾਲ ਸੰਪਰਕ ਕਰਨਾ ਚਾਹੀਦਾ। ਇਸ ਤੋਂ ਇਲਾਵਾ ਕਿਸਾਨ ਕਾਲ ਸੈਂਟਰ ਤੇ ਟੋਲ ਫਰੀ ਨੰ. 1800 180 1551 ਤੇ ਖੇਤੀ ਮਾਹਿਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਕਿਸਾਨ ਆਗੂ ਸ਼ਿੰਦਾ ਸਿੰਘ ਨੇ ਖੇਤੀ ਅਧਿਕਾਰੀਆ ਦੁਆਰਾ ਸਮੇਂ ਸਿਰ ਪ੍ਰਭਾਵਤ ਫ਼ਸਲ ਦਾ ਜਾਇਜ਼ਾ ਲੈਣ ਲਈ ਦੌਰਾ ਕਰਨ ਤੇ ਅਧਿਕਾਰੀਆਂ ,ਐੱਸ ਡੀ ਐਮ ਜੈਤੋ ਦਾ ਧੰਨਵਾਦ ਕੀਤਾ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸ਼ਾਮ ਸਮੇਂ ਆਪਣੀ ਕਣਕ ਦੀ ਫ਼ਸਲ ਦਾ ਨਿਰੀਖਣ ਜ਼ਰੁਰ ਕਰਨ ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਧਿਆਨ ਵਿੱਚ ਲਿਆਉਣ ਤਾਂ ਜੋਂ ਸਮੇਂ ਸਿਰ ਇਲਾਜ ਕਰਕੇ ਫ਼ਸਲ ਨੂੰ ਬਚਾਇਆ ਜਾ ਸਕੇ। 

Tags:

Advertisement

Latest News

ਪਿੰਡ ਦੀਵਾਨ ਖੇੜਾ ਦੇ ਸਰਪੰਚ ਵੱਲੋਂ ਇੱਕ ਨਵੇਕਲੀ ਪਹਿਲ, ਪਿੰਡ ਵਾਲੇ ਪਰਾਲੀ ਨਾਲ ਕਰ ਰਹੇ ਹਨ ਕਿਨੂੰ ਦੇ ਬਾਗਾਂ ਵਿਚ ਮਲਚਿੰਗ ਪਿੰਡ ਦੀਵਾਨ ਖੇੜਾ ਦੇ ਸਰਪੰਚ ਵੱਲੋਂ ਇੱਕ ਨਵੇਕਲੀ ਪਹਿਲ, ਪਿੰਡ ਵਾਲੇ ਪਰਾਲੀ ਨਾਲ ਕਰ ਰਹੇ ਹਨ ਕਿਨੂੰ ਦੇ ਬਾਗਾਂ ਵਿਚ ਮਲਚਿੰਗ
ਫਾਜ਼ਿਲਕਾ, 21 ਨਵੰਬਰਫਾਜ਼ਿਲਕਾ ਜ਼ਿਲ੍ਹੇ ਦੇ ਮਿਹਨਤੀ ਕਿਸਾਨ ਪਰਾਲੀ ਦੀ ਸੰਭਾਲ ਲਈ ਵਾਤਾਵਰਨ ਪੱਖੀ ਤਕਨੀਕਾਂ ਅਪਨਾਉਣ ਵਿਚ ਮੋਹਰੀ ਹਨ। ਜ਼ਿਲ੍ਹੇ ਦਾ...
ਡਿਪਟੀ ਕਮਿਸ਼ਨਰ ਵੱਲੋਂ ਕਲਸਟਰ ਅਫ਼ਸਰਾਂ ਨਾਲ ਬੈਠਕ, ਪਰਾਲੀ ਪ੍ਰਬੰਧਨ ਸਬੰਧੀ ਕੀਤੀ ਚਰਚਾ
ਡੇਅਰੀ ਵਿਕਾਸ ਵਿਭਾਗ ਨੇ ਪਿੰਡ ਢੁੱਡੀ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਾਇਆ
ਵਰਧਮਾਨ ਸਪੈਸ਼ਲ ਸਟੀਲਜ਼ ਨੇ ਨਵਾਂ ਹੁਨਰ ਵਿਕਾਸ ਕੇਂਦਰ ਸਥਾਪਤ ਕਰਨ ਲਈ 12 ਲੱਖ ਰੁਪਏ ਦਾਨ ਕੀਤੇ
ਬਾਲ ਮਜ਼ਦੂਰੀ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਵੱਖ ਵੱਖ ਥਾਵਾਂ ’ਤੇ ਚੈਕਿੰਗ
ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਮਿਊਂਸਪਲ ਚੋਣਾਂ ਦੇ ਮੱਦੇਨਜ਼ਰ ਨਵੀਂ ਵੋਟ ਬਣਵਾਉਣ ਲਈ ਨਗਰ ਪੰਚਾਇਤ ਸਰਦੂਲਗੜ੍ਹ ਵਿਖੇ ਵਿਸ਼ੇਸ਼ ਕੈਂਪ ਆਯੋਜਿਤ