ਈਦ-ਉਲ-ਫਿਤਰ ਮੌਕੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਆਮਦ ਸਬੰਧੀ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ

ਈਦ-ਉਲ-ਫਿਤਰ ਮੌਕੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਆਮਦ ਸਬੰਧੀ  ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ

ਮਾਲੇਰਕੋਟਲਾ 30 ਮਾਰਚ :

                 ਮੁਸਲਿਮ ਭਾਈਚਾਰੇ ਦਾ ਮੁਕੱਦਸ ਤਿਉਹਾਰ ਈਦ ਉਲ ਫਿਤਰ ਦੇ ਮੁਬਾਰਕ ਮੌਕੇ ਤੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਆਮਦ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਇੰਤਜ਼ਾਮਾਤ ਮੁਕੰਮਲ ਕਰ ਲਏ ਗਏ ਹਨ। ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਦੱਸਿਆ ਕਿ ਮੁੱਖ ਮੰਤਰੀ ਮਾਲੇਰਕੋਟਲਾ ਦੀ ਇਤਿਹਾਸਕ ਵੱਡੀ ਈਦਗਾਹ ਵਿਖੇ ਪਹੁੰਚ ਕੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਪੇਸ਼ ਕਰਨਗੇ ।

               ਇਸ ਮੁਕੱਦਸ ਮੌਕੇ ਤੇ ਮੁੱਖ ਮੰਤਰੀ ਵੱਲੋਂ ਮੁਸਲਿਮ ਭਾਈਚਾਰੇ ਨੂੰ ਇਖ਼ਲਾਸ, ਮੋਹੱਬਤ ਅਤੇ ਭਾਈਚਾਰੇ ਦਾ ਪੈਗ਼ਾਮ ਦਿੰਦੇ ਹੋਏ ਇਦ-ਉਲ-ਫਿਤਰ ਦੀ ਮੁਬਾਰਕਬਾਦ ਦਿੱਤੀ ਜਾਵੇਗੀ। ਇਦ-ਉਲ-ਫਿਤਰ ਰਹਿਮ-ਓ-ਕਰਮ ਅਤੇ ਮੋਹੱਬਤ ਦਾ ਪੈਗ਼ਾਮ ਦਿੰਦੀ ਹੈ, ਜੋ ਕਿ ਸਭਿਆਚਾਰਕ ਇਕਸਾਰਤਾ ਦੀ ਵੱਡੀ ਮਿਸਾਲ ਹੈ।

        ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਤੋਂ ਮਾਲੇਰਕੋਟਲਾ ਦੀ ਅਮਨ ਓ ਅਮਨ ਭਰੀ ਰੀਵਾਯਤ ਨੂੰ ਮੱਦੇ ਨਜ਼ਰ ਰੱਖਦੇ ਹੋਏ ਸੁਰੱਖਿਆ ਦੇ ਇੰਤਜ਼ਾਮ ਦਾ ਜਾਇਜਾ ਲਿਆ ਅਤੇ ਸੁਰੱਖਿਆ ਅਤੇ ਇੰਤਜ਼ਾਮੀ ਤਹੱਫੁਜ਼ ਯਕੀਨੀ ਬਣਾਉਣ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ । ਐਸ.ਐਸ.ਪੀ. ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਿਭਾਗ ਵੱਲੋਂ ਵਿਸੇ਼ਸ ਪੈਟ੍ਰੋਲਿੰਗ  ਦੇ ਨਾਲ ਸਮਾਜਿਕ ਅਮਨ-ਚੈਨ  ਦੀ ਵਿਵਸਥਾ ਬਣਾਈ ਰੱਖਣ ਲਈ ਵਿਸ਼ੇਸ ਸੁਰੱਖਿਆ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤਾਂ ਜੋ ਕਿਸੇ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ ।

            ਡਿਪਟੀ ਕਮਿਸ਼ਨਰ ਨੇ ਮਾਲੇਰਕੋਟਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਈਦ-ਉਲ-ਫਿਤਰ ਦੇ ਮੁਕੱਦਸ ਤਿਉਹਾਰ ਨੂੰ ਮਿਲ-ਜੁਲ ਕੇ ਪਿਆਰ ਅਤੇ ਸਦਭਾਵਨਾ ਦੇ ਨਾਲ ਮਨਾਇਆ ਜਾਵੇ । ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਕਿਸਮ ਦੀ ਸਹੂਲਤ ਅਤੇ ਸੁਰੱਖਿਆ ਦੀ ਪੂਰੀ ਯਕੀਨੀਕਰਨ ਕੀਤੀ ਗਈ ਹੈ, ਤਾਂ ਜੋ ਤਿਉਹਾਰ ਨੂੰ ਖੁਸ਼ਹਾਲ ਤੇ ਅਮਨ-ਪਰਸਤ ਵਾਤਾਵਰਨ ‘ਚ ਮਨਾਇਆ ਜਾ ਸਕੇ।

          ਪੰਜਾਬ ਸਰਕਾਰ ਦੀ ਵਚਨਬੱਧਤਾ ਰਹੀ ਹੈ ਕਿ ਸਾਰਿਆਂ ਧਰਮਾਂ ਅਤੇ ਭਾਈਚਾਰਿਆਂ ਦੇ ਤਿਉਹਾਰਾਂ ਨੂੰ ਸ਼ਾਨਦਾਰ ਅਤੇ ਪ੍ਰਸ਼ਾਸਨਿਕ ਤਰੀਕੇ ਨਾਲ ਮਨਾਇਆ ਜਾਵੇ। ਇਸ ਮੌਕੇ ਤੇ ਜ਼ਿਲ੍ਹਾ ਪ੍ਰਸ਼ਾਸਨਪੁਲਿਸ ਵਿਭਾਗਮਾਲੇਰਕੋਟਲਾ ਇੰਤਜ਼ਾਮੀਆ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਵੀ ਸੇਵਾ ਭਾਵਨਾ ਅਤੇ ਅੰਤਰ-ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।ਇਸ ਤਿਉਹਾਰ ਦੀ ਰਿਵਾਯਤ, ਇਕਜੁੱਟਤਾਇਕਜੁੱਟਤਾਮੁਹੱਬਤ ਅਤੇ ਭਾਈਚਾਰੇ ਨੂੰ ਮਜ਼ਬੂਤ ਬਣਾਉਣ ਦੀ ਨਵੀਂ ਉਮੀਦ ਜਗਾਉਂਦੀ ਹੈ। ਪੰਜਾਬ ਸਰਕਾਰ ਹਮੇਸ਼ਾ ਅੰਤਰ-ਧਾਰਮਿਕ ਏਕਤਾ ਅਤੇ ਸਾਂਝੀ ਵਿਰਾਸਤ ਨੂੰ ਉਤਸ਼ਾਹਤ ਕਰਦੀ ਰਹੇਗੀ। ਮੀਟਿੰਗ ਉਪਰੰਤ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਵੱਡੀ ਈਦਗਾਹ  ਦਾ ਜਾਇਜ਼ਾ ਲਿਆ  ਗਿਆ

             ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਐਸ.ਪੀ ਵੈਭਵ ਸਹਿਗਲ ,ਐਸ.ਪੀ. ਸਵਰਨਜੀਤ ਸਿੰਘ, ਐਸ.ਡੀ.ਐਮ. ਮਾਲੇਰਕੋਟਲਾ ਹਰਬੰਸ ਸਿੰਘ,ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ, ਸਿਵਲ ਸਰਜਨ ਮਲੇਰਕੋਟਲਾ ਡਾ.ਸੰਜੇ ਗੋਇਲ, ਐਕਸੀਅਨ  ਪੀ. ਡਬਲਿਊ ਡੀ ਇੰਜਂ ਪਰਨੀਤ ਕੌਰ ਟਿਵਾਣਾ, ਜਾਫ਼ਰ ਅਲੀ,ਹਲੀਮ,ਈਦਗਾਹ ਕਮੇਟੀ ਪ੍ਰਧਾਨ ਮੁਹੰਮਦ ਨਜ਼ੀਰ, ਮੁਹੰਮਦ ਅਸਰਵ,ਪ੍ਰਿੰਸੀਪਲ ਇਸਰਾਰ ਨਜਾਮੀ,ਅਬਦੁੱਲ ਰਹਿਮਾਨ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Tags:

Advertisement

Latest News

 ਭਾਰਤੀ ਰਿਜ਼ਰਵ ਬੈਂਕ ਨੂੰ ਮਿਲੀ ਨਵੀਂ ਡਿਪਟੀ ਗਵਰਨਰ ਪੂਨਮ ਗੁਪਤਾ ਨੂੰ ਸੰਭਾਲੀ ਜ਼ਿੰਮੇਵਾਰੀ ਭਾਰਤੀ ਰਿਜ਼ਰਵ ਬੈਂਕ ਨੂੰ ਮਿਲੀ ਨਵੀਂ ਡਿਪਟੀ ਗਵਰਨਰ ਪੂਨਮ ਗੁਪਤਾ ਨੂੰ ਸੰਭਾਲੀ ਜ਼ਿੰਮੇਵਾਰੀ
New Delhi,03,APRIL,2025,(Azad Soch News):- ਭਾਰਤੀ ਰਿਜ਼ਰਵ ਬੈਂਕ (RBI) ਨੂੰ ਨਵਾਂ ਡਿਪਟੀ ਗਵਰਨਰ (New Deputy Governor) ਮਿਲ ਗਿਆ ਹੈ। ਕੇਂਦਰੀ ਸਰਕਾਰ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 03-04-2025 ਅੰਗ 619
ਪਾਕਿਸਤਾਨ ਦੇ ਰਾਸ਼ਟਰਪਤੀ ਦੀ ਵਿਗੜੀ ਤਬੀਅਤ,ਹਸਪਤਾਲ 'ਚ ਕਰਵਾਇਆ ਭਰਤੀ
ਗਾਇਕ ਹੰਸ ਰਾਜ ਹੰਸ ਦੀ ਪਤਨੀ ਦਾ ਹੋਇਆ ਦੇਹਾਂਤ
ਸਮਾਲਖਾ ਦੇ ਸੇਵਾ ਸਾਧਨਾ ਕੇਂਦਰ ਪਹੁੰਚੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ,ਕਿਹਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰਿਆਣਾ ਨੂੰ ਦੇਣਗੇ 2 ਵੱਡੇ ਤੋਹਫੇ
ਮੋਹਿੰਦਰ ਭਗਤ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਰਾਜਾਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼
ਜਦੋਂ ਤੱਕ ਪੰਜਾਬ ’ਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਨਹੀਂ ਮਿਟ ਜਾਂਦਾ, ਉਦੋਂ ਤੱਕ ਚੈਨ ਨਾਲ ਨਾ ਬੈਠੋ-ਕੇਜਰੀਵਾਲ ਵੱਲੋਂ ਨੌਜਵਾਨਾਂ ਨੂੰ ਅਪੀਲ