ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਆਦੇਸ਼
Amritsar Sahib,20 DEC,2024,(Azad Soch News):- ਸ੍ਰੀ ਅਕਾਲ ਤਖ਼ਤ ਸਾਹਿਬ ਜੀ (Shri Akal Takht Sahib Ji) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦਸਮੇਸ਼ ਪਿਤਾ, ਸਰਬੰਸਦਾਨੀ, ਸਾਹਿਬ-ਏ-ਕਮਾਲਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ (Sahib-e-Kamali Sri Guru Gobind Singh Ji) ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ (Sahibzade Baba Ajit Singh Ji) ਅਤੇ ਸਾਹਿਬਜ਼ਾਦੇ ਬਾਬਾ ਜੁਝਾਰ ਸਿੰਘ ਜੀ (Sahibzade Baba Jujhar Singh Ji) ਸਮੇਤ ਚਮਕੌਰ ਦੀ ਜੰਗ ਦੇ ਅਨੂਠੇ ਸ਼ਹੀਦਾਂ ਦੀ ਯਾਦ ਵਿਚ 22 ਦਸੰਬਰ 2024 (8 ਪੋਹ) ਵਾਲੇ ਦਿਨ ਸਵੇਰੇ 10 ਵਜੇ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ (Mata Gujar Kaur) ਦੀ ਲਾਸਾਨੀ ਅਤੇ ਮਹਾਨ ਸ਼ਹਾਦਤ ਨੂੰ ਸੱਚੀ-ਸੁੱਚੀ ਸ਼ਰਧਾਂਜਲੀ ਭੇਟ ਕਰਨ ਲਈ 27 ਦਸੰਬਰ 2024 (13 ਪੋਹ) ਵਾਲੇ ਦਿਨ ਸਵੇਰੇ 10 ਵਜੇ ਵਿਸ਼ਵ ਭਰ ਵਿਚ ਵੱਸਦੇ ਹਰੇਕ ਗੁਰੂ ਨਾਨਕ ਨਾਮ ਲੇਵਾ ਸਿੱਖ ਨੂੰ ਦਸ ਮਿੰਟ ਲਈ ਮੂਲ-ਮੰਤਰ ਅਤੇ ਗੁਰ-ਮੰਤਰ ਦਾ ਜਾਪ ਕਰਨ ਦਾ ਸੰਦੇਸ਼ ਦਿੱਤਾ ਹੈ,ਸ੍ਰੀ ਅਕਾਲ ਤਖ਼ਤ ਸਾਹਿਬ ਜੀ (Shri Akal Takht Sahib Ji) ਸਕੱਤਰੇਤ ਤੋਂ ਮੀਡੀਆ ਰਾਹੀਂ ਜਾਰੀ ਕੀਤੇ ਸੰਦੇਸ਼ ਵਿਚ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ (Mata Gujar Kaur Ji) ਦੀ ਲਾਸਾਨੀ ਸ਼ਹਾਦਤ ਸੰਸਾਰ ਭਰ ਉੱਤੇ ਸੱਚ ਅਤੇ ਧਰਮ ਦਾ ਪਰਚਮ ਉੱਚਾ ਰੱਖਣ ਅਤੇ ਹਰੇਕ ਪ੍ਰਾਣੀ ਨੂੰ ਆਪਣੀ ਜ਼ਮੀਰ ਦੀ ਆਜ਼ਾਦੀ ਮੁਤਾਬਕ ਜੀਣ ਦਾ ਅਧਿਕਾਰ ਦੇਣ ਲਈ ਹੋਈ ਹੈ,ਉਨ੍ਹਾਂ ਕਿਹਾ ਕਿ ਰਹਿੰਦੀ ਦੁਨੀਆ ਤੱਕ ਮਨੁੱਖੀ ਆਜ਼ਾਦੀ ਲਈ ਇਹ ਮਹਾਨ ਸ਼ਹਾਦਤਾਂ ਚਾਨਣ ਮੁਨਾਰਾ ਰਹਿਣਗੀਆਂ ਅਤੇ ਜਬਰ-ਜ਼ੁਲਮ ਦੇ ਖ਼ਿਲਾਫ਼ ਜੂਝਣ ਲਈ ਦੱਬੀ-ਕੁਚਲੀ ਹੋਈ ਮਾਨਵਤਾ ਦੇ ਅੰਦਰ ਵੀ ਬੀਰ-ਰਸ, ਜੋਸ਼ ਅਤੇ ਚੜ੍ਹਦੀਕਲਾ ਦਾ ਜਜ਼ਬਾ ਪੈਦਾ ਕਰਦੀਆਂ ਰਹਿਣਗੀਆਂ।