ਨਸ਼ਿਆਂ ਖਿਲਾਫ ਪਿੰਡ ਪੱਧਰ ਤੇ ਗ੍ਰਾਮ ਸੁਰੱਖਿਆ ਕਮੇਟੀਆਂ ਬਣਾਉਣ ਦੇ ਮੱਦੇਨਜ਼ਰ ਹੁਕਮ ਜਾਰੀ

ਨਸ਼ਿਆਂ ਖਿਲਾਫ ਪਿੰਡ ਪੱਧਰ ਤੇ ਗ੍ਰਾਮ ਸੁਰੱਖਿਆ ਕਮੇਟੀਆਂ ਬਣਾਉਣ ਦੇ ਮੱਦੇਨਜ਼ਰ ਹੁਕਮ ਜਾਰੀ

ਬਠਿੰਡਾ, 6 ਜੁਲਾਈ : ਜ਼ਿਲ੍ਹਾ ਮੈਜਿਸਟ੍ਰੇਟ ਸ ਜਸਪ੍ਰੀਤ ਸਿੰਘ ਨੇ ਜਾਰੀ ਹੁਕਮ ਅਨੁਸਾਰ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸਬਠਿੰਡਾ ਵੱਲੋਂ ਧਿਆਨ ਵਿੱਚ ਲਿਆਂਦਾ ਹੈ ਕਿ ਪੁਲਿਸ ਜ਼ਿਲ੍ਹਾ ਬਠਿੰਡਾ ਦੇ ਇਲਾਕੇ ਵਿੱਚ ਆਮ ਲੋਕਾਂ ਅਤੇ ਪੁਲਿਸ ਵਿਚ ਸੁਚੱਜੀ ਭਾਈਚਾਰਕ ਸਾਂਝ ਬਨਾਉਣ ਲਈਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਨਾਲ ਆਮ ਪਬਲਿਕ ਦਾ ਸੋਖਾ ਰਾਬਤਾ ਕਾਇਮ ਕਰਨ ਲਈ ਪਿੰਡ ਪੱਧਰ ਤੇ ਗ੍ਰਾਮ ਸੁਰੱਖਿਆ ਕਮੇਟੀਆਂ ਬਣਾਏ ਜਾਣ ਦੀ ਤਜਵੀਜ਼ ਹੈ।

ਹੁਕਮ ਅਨੁਸਾਰ ਇਹ ਕਮੇਟੀਆਂ ਆਮ ਪਬਲਿਕਪੁਲਿਸ ਅਤੇ ਸਿਵਲ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਨਸ਼ਿਆ ਦੇ ਖਿਲਾਫ ਜਾਗਰੂਕ ਕਰਨਨਸ਼ਿਆ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਨਸ਼ਾ ਛਡਾਉਣ ਲਈ ਉਤਸ਼ਾਹਤ ਕਰਨ ਅਤੇ ਨਸ਼ਿਆ ਦੇ ਸਮੱਗਲਰਾਂ ਦੀ ਨਕਲੋ ਹਰਕਤ ਬਾਰੇ ਗੁਪਤ ਜਾਣਕਾਰੀ ਨੂੰ ਸਾਂਝਾ ਕਰਨ ਦਾ ਕੰਮ ਕਰਨਗੀਆਂ।

ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਸਮੂਹ ਬਲਾਕ ਵਿਕਾਸ ਪੰਚਾਇਤ ਅਫਸਰ ਨੂੰ ਹਦਾਇਤ ਜਾਂਦੀ ਹੈ ਕਿ ਉਹ ਸਬੰਧਤ ਮੁੱਖ ਅਫਸਰ ਥਾਣਾ ਨਾਲ ਰਾਬਤਾ ਕਾਇਮ ਕਰਕੇ ਪਿੰਡ ਪੱਧਰ ਤੇ ਗ੍ਰਾਮ ਸੁਰੱਖਿਆ ਕਮੇਟੀ ਦੇ ਮੈਂਬਰ ਚੁਣ ਕੇ ਲਿਸਟ ਤਿਆਰ ਕਰਕੇ ਸਬੰਧਤ ਉਪ ਮੰਡਲ ਮੈਜਿਸਟਰੇਟ ਅਤੇ ਹਲਕਾ ਡੀ.ਐਸ.ਪੀ. ਨਾਲ ਮਿਲ ਕੇ ਫਾਈਨਲ ਲਿਸਟ ਤਿਆਰ ਕਰਕੇ ਪ੍ਰਵਾਨਗੀ ਹਿਤ ਭੇਜਣ ਤੇ ਪ੍ਰਵਾਨਗੀ ਉਪਰੰਤ ਗ੍ਰਾਮ ਸੁਰੱਖਿਆ ਕਮੇਟੀ ਸਬੰਧੀ ਹੁਕਮ ਜਾਰੀ ਕੀਤੇ ਜਾ ਸਕਣ।

ਹੁਕਮ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੇ ਸਮੂਹ ਪੁਲਿਸ ਵਿਭਾਗ ਦੇ ਅਧਿਕਾਰੀ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਸਾਂਝੇ ਤੌਰ ਤੇ ਪਿੰਡ ਦੇ ਵਿੱਚ ਇਹੋ ਜਿਹੇ ਵਿਅਕਤੀ ਦੀ ਪਹਿਚਾਣ ਕਰਨਗੇ ਜੋ ਕਿ ਨਸ਼ਿਆ ਦੀ ਰੋਕਥਾਮ ਦੇ ਵਿੱਚ ਸਬ ਡਵੀਜਨ ਪੱਧਰ ਤੇ ਗਠਿਤ ਕਮੇਟੀ ਨੂੰ ਮਦਦ ਕਰ ਸਕਣ ਅਤੇ ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੰਮ ਕਰਨਗੇ। ਇਨ੍ਹਾਂ ਵਿਅਕਤੀਆਂ ਕੋਲ ਆਪਣੇ ਨਿੱਜੀ ਪੱਧਰ ਤੇ ਬਿਨ੍ਹਾਂ ਕਿਸੇ ਸਰਕਾਰੀ ਅਦਾਰੇ ਤੇ ਕਾਰਵਾਈ ਕਰਨ ਦੇ ਅਖਤਿਆਰ/ਅਧਿਕਾਰ ਨਹੀਂ ਹੋਣਗੇ। ਇਸ ਤੋਂ ਇਲਾਵਾ ਇਹ ਅਧਿਕਾਰੀ ਮਹੀਨੇ ਵਿੱਚ ਦੋ ਵਾਰ ਮੀਟਿੰਗਾਂ ਕਰਕੇ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਭੇਜਣ ਦੇ ਪਾਬੰਦ ਹੋਣਗੇ।

Tags:

Advertisement

Latest News

Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ
ਆਯੁਰਵੇਦ ਮਾਹਕਾਂ ਮੁਤਾਬਕ ਘਿਓ ਵਿਟਾਮਿਨ ਡੀ (Vitamin D) ਦਾ ਇੱਕ ਵਧੀਆ ਸਰੋਤ ਹੈ ਜੋ ਸਰੀਰ ਵਿੱਚ ਕੈਲਸ਼ੀਅਮ (Calcium) ਨੂੰ ਸੋਖ...
ਡੱਚ ਨੋਬਲ ਪੁਰਸਕਾਰ ਜੇਤੂ ਪ੍ਰੋ. ਜੇਰਾਰਡ 'ਟੀ ਹੂਫਟ ਨੇ Chandigarh University ਦੇ 926 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀ ਪ੍ਰਦਾਨ
State Election Commission Punjab ਨੇ ਮੋਹਾਲੀ ਦੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ,ਮਿੱਲ ਮਾਲਕਾਂ ਦੀ ਹੜਤਾਲ ਖਤਮ
ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ