ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ

ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ

ਮੋਗਾ  4 ਸਤੰਬਰ:
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਅਕਤੂਬਰ, 2024 ਤੱਕ ਲਾਗੂ ਰਹਿਣਗੇ।
ਜ਼ਿਲ੍ਹੇ ਦੀਆਂ ਪਬਲਿਕ ਇਮਾਰਤਾਂ/ਸਰਕਾਰੀ ਥਾਂਵਾਂ 'ਤੇ ਪੋਸਟਰ ਤਸਵੀਰਾਂ ਆਦਿ ਲਗਾਉਣ 'ਤੇ ਪਾਬੰਦੀ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਪਬਲਿਕ ਇਮਾਰਤਾਂ ਅਤੇ ਸਰਕਾਰੀ ਥਾਂਵਾਂ 'ਤੇ ਕਿਸੇ ਵੀ ਕਿਸਮ ਦੇ ਪੋਸਟਰ, ਤਸਵੀਰਾਂ ਜਾਂ ਹੱਥ ਲਿਖਤ ਲਗਾਉਣ 'ਤੇ ਪਾਬੰਦੀ ਲਗਾਈ ਗਈ ਹੈ, ਕਿਉਂਕਿ ਇਹ ਇੰਨ੍ਹਾਂ ਇਮਾਰਤਾਂ ਦੀ ਸੁੰਦਰਤਾ ਨੂੰ ਖਤਮ ਕਰਕੇ ਭੱਦਾ ਬਣਾ ਦਿੰਦੇ ਹਨ, ਜਿਹੜਾ ਕਿ ਲੋਕ ਹਿੱਤ ਦੇ ਵਿਰੁੱਧ ਹੈ। ਇਸ ਲਈ  ਜ਼ਿਲ੍ਹਾ ਮੋਗਾ ਅੰਦਰ ਸਥਿਤ ਸਮੂਹ ਪਬਲਿਕ ਪ੍ਰਾਪਰਟੀਜ਼ ਅਤੇ ਸਰਕਾਰੀ ਇਮਾਰਤਾਂ/ਥਾਵਾਂ ਤੇ ਕਿਸੇ ਵੀ ਕਿਸਮ ਦੇ ਪੋਸਟਰ, ਫੋਟੋਆਂ ਜਾਂ ਹੱਥ ਲਿਖਤ ਜਾਂ ਹੋਰ ਕਿਸੇ ਵੀ ਪ੍ਰਕਾਰ ਦੇਕ ਕਾਗਜ਼ਾਤ ਲਗਾਉਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਦੀ ਉਲੰਘਣਾ ਤੇ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਅੱਤਵਾਦੀ ਗਤੀਵਿਧੀਆਂ ਨੂੰ ਰੋਕਣ ਅਤੇ ਮਨੁੱਖੀ ਜੀਵਨ ਦੇ ਖਤਰਿਆਂ ਦੀ ਰੋਕਥਾਮ ਲਈ ਸਾਈਬਰ ਕੈਫੇ ਦਾ ਮਾਲਿਕ ਸੁਨਿਸ਼ਚਿਤ ਕਰੇ ਕਿ ਕੈਫੇ 'ਚ ਆਉਣ ਵਾਲੇ ਵਿਅਕਤੀ ਦੀ ਪਹਿਚਾਣ, ਉਸਦਾ ਪਹਿਚਾਣ ਸਬੂਤ, ਨਾਂ, ਪਤਾ, ਮੋਬਾਇਲ ਨੰਬਰ ਆਦਿ ਰਜਿਸਟਰ 'ਚ ਦਰਜ ਕਰੇ। ਜੇਕਰ ਆਉਣ ਵਾਲੇ ਵਿਅਕਤੀ ਦੀ ਕੋਈ ਵੀ ਗਤੀਵਿਧੀ ਪ੍ਰਤੀ ਸ਼ੱਕ ਪੈਦਾ ਹੁੰਦਾ ਹੈ, ਤਾਂ ਸਾਈਬਰ ਕੈਫ਼ੇ ਦੇ ਮਾਲਕ ਨੂੰ ਇਸ ਦੀ ਸੂਚਨਾ ਪੁਲਿਸ ਸ਼ਟੇਸ਼ਨ 'ਚ ਦੇਣੀ ਚਾਹੀਦੀ ਹੈ।  ਕਿਸੇ ਅਜਿਹੇ ਅਣਜਾਣ ਵਿਅਕਤੀ ਜਿਸਦੀ ਪਛਾਣ ਬਾਰੇ ਸਾਈਬਰ ਕੈਫੇ ਦਾ ਮਾਲਕ ਸੁਨਿਸ਼ਚਿਤ ਨਾ ਹੋਵੇ ਉਸ ਨੂੰ ਸਾਈਬਰ ਕੈਫੇ ਦੇ ਪ੍ਰਯੋਗ ਤੋ ਵਰਜਿਤ ਕਰੇ। ਕੈਫੇ ਦਾ ਮਾਲਕ ਆਪਣੇ ਲਗਾਏ ਰਜਿਸਟਰ ਵਿੱਚ ਆਉਣ ਵਾਲੇ/ਪ੍ਰਯੋਗ ਕਰਤਾ ਦੀ ਆਪਣੀ ਲਿਖਾਈ ਵਿੱਚ ਉਸਦਾ ਨਾਂ, ਪਤਾ, ਟੈਲੀਫੋਨ ਨੰਬਰ ਅਤੇ ਪਛਾਣ ਸਬੂਤ ਦਰਜ ਕਰਵਾਉਣ ਨੂੰ ਯਕੀਨੀ ਬਣਾਉਣਗੇ। ਮੇਨ ਸਰਵਰ ਵਿੱਚ ਐਕਟੀਵਿਟੀ ਸਰਵਰ ਲੋਗ ਬਚਾ ਕੇ ਰੱਖਣਾ ਚਾਹੀਦਾ ਹੈ ਅਤੇ ਇਸਦਾ ਰਿਕਾਰਡ ਮੇਨ ਸਰਵਰ ਵਿੱਚ ਘੱਟ ਤੋ ਘੱਟ 6 ਮਹੀਨੇ ਤੱਕ ਰੱਖਣਾ ਲਾਜ਼ਮੀ ਹੈ।
ਮੈਰਿਜ਼ ਪੈਲਸਾਂ ਦੇ ਮਾਲਕਾਂ ਨੂੰ ਵਾਹਨਾਂ ਦੀ ਪਾਰਕਿੰਗ ਆਪਣੇ ਮੈਰਿਜ਼ ਪੈਲਸਾਂ ਦੀ ਚਾਰ ਦੀਵਾਰੀ ਦੇ ਅੰਦਰ ਹੀ ਕਰਨ ਦੇ ਆਦੇਸ਼
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਾਰੇ ਮੈਰਿਜ਼ ਪੈਲਸਾਂ ਦੇ ਮਾਲਕਾਂ ਨੂੰ ਕਿਸੇ ਵੀ ਸਮਾਗਮ ਸਮੇਂ ਵਾਹਨਾਂ ਦੀ ਪਾਰਕਿੰਗ ਆਪਣੇ ਮੈਰਿਜ਼ ਪੈਲਸਾਂ ਦੀ ਚਾਰ ਦੀਵਾਰੀ ਦੇ ਅੰਦਰ ਹੀ ਕਰਨ ਅਤੇ ਸਰਕਾਰ ਦੀ ਪ੍ਰਾਪਰਟੀ ਜਿਸ ਦੀ ਕਿਸੇ ਸੜਕ ਲਈ ਨਿਸ਼ਾਨਦੇਹੀ ਕੀਤੀ ਗਈ ਹੈ, ਉਸ ਨੂੰ ਵੀ ਵਾਹਨਾਂ ਦੀ ਪਾਰਕਿੰਗ ਲਈ ਨਾ ਵਰਤਣ ਦੇ ਹੁਕਮ ਜਾਰੀ ਕੀਤੇ ਗਏ ਹਨ ਕਿਉਕਿ ਇਸ ਨਾਲ ਜਿੱਥੇ ਦੁਰਘਟਨਾ ਦਾ ਖਦਸ਼ਾ ਬਣਿਆ ਰਹਿੰਦਾ ਹੈ ਉੱਥੇ ਟ੍ਰੈਫਿਕ ਲਈ ਵੀ ਬਹੁਤ ਸਮੱਸਿਆ ਪੈਦਾ ਹੁੰਦੀ ਹੈ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਮੈਰਿਜ਼ ਪੈਲੇਸਾਂ ਦੇ ਮਾਲਕ ਅਤੇ ਮੈਰਿਜ਼ ਪੈਲੇਸਾਂ ਦੇ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Tags:

Advertisement

Latest News

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ
Pakistan,15 JAN,2025,(Azad Soch News):-    ਜੇਲ 'ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Former Prime Minister Imran Khan) ਦੀ ਪਤਨੀ ਬੁਸ਼ਰਾ...
ਪ੍ਰਯਾਗਰਾਜ ਮਹਾਕੁੰਭ 2025 ਵਿੱਚ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਅੰਮ੍ਰਿਤ ਇਸ਼ਨਾਨ ਲਈ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ 'ਚ ਲਗਾਈ ਡੁਬਕੀ
ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰੇ ਜੈਤੂਨ ਦਾ ਤੇਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-01-2025 ਅੰਗ 636
ਪਾਕਿਸਤਾਨ ਨੇ ਚੈਂਪੀਅਨਜ਼ ਟਰਾਫੀ 2025 ਲਈ ਆਪਣੀ ਆਰਜ਼ੀ ਟੀਮ ਦਾ ਐਲਾਨ
ਪਤੰਗ ਚੜਾਉਣ ਲਈ ਚਾਇਨਾ ਡੋਰ ਸਮੇਤ ਕਈ ਚੀਜ਼ਾਂ ਤੇ Pollution Control Board ਵੱਲੋਂ ਪਾਬੰਦੀ ਦੇ ਹੁਕਮ ਜਾਰੀ
ਹਰਦੀਪ ਗਰੇਵਾਲ ਦੀ ਫਿਲਮ 'ਸਿਕਸ ਈਚ' ਦੀ ਪਹਿਲੀ ਝਲਕ ਰਿਲੀਜ਼