ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ

ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ

ਮਾਨਸਾ, 06 ਅਕਤੂਬਰ :
ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾ ’ਤੇ ਮੁਕੰਮਲ ਪਾਬੰਦੀ ਲਗਾਈ ਹੈ।
ਹੁਕਮ ਵਿੱਚ ਕਿਹਾ ਗਿਆ ਹੈ ਕਿ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਅਕਸਰ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਗਾਏ ਜਾਂਦੇ ਹਨ। ਇਨ੍ਹਾਂ ਗੀਤਾਂ ਨੂੰ ਸੁਣਕੇ ਆਮ ਲੋਕਾਂ ਤੋਂ ਇਲਾਵਾ ਯੁਵਾ ਪੀੜੀ ਦੇ ਲੜਕੇ ਅਤੇ ਲੜਕੀਆਂ ਦੇ ਆਚਰਣ ’ਤੇ ਭੈੜਾ ਅਸਰ ਪੈਂਦਾ ਹੈ, ਜਿਸ ਨੂੰ ਰੋਕਣ ਲਈ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਦੀ ਰੋਕਥਾਮ ਕਰਨੀ ਅਤਿ ਜ਼ਰੂਰੀ ਹੋ ਗਈ ਹੈ।
ਇਹ ਹੁਕਮ 30 ਨਵੰਬਰ 2024 ਤੱਕ ਲਾਗੂ ਰਹਿਣਗੇ।

 
 
Tags:

Advertisement

Latest News

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" ਲਾਂਚ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" ਲਾਂਚ
ਚੰਡੀਗੜ੍ਹ, 6 ਅਕਤੂਬਰ 2024:ਪੰਜਾਬ ਰਾਜ ਚੋਣ ਕਮਿਸ਼ਨ ਨੇ ਪੰਚਾਇਤੀ ਚੋਣਾਂ 2024 ਦੇ ਸਬੰਧ ਵਿੱਚ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ...
ਪਰਾਲੀ ਦੀ ਸਾਂਭ ਸੰਭਾਲ ਲਈ ਸਹਿਕਾਰੀ ਸਭਾਵਾਂ ਵੱਲੋਂ ਸਸਤੇ ਅਤੇ ਵਾਜਿਬ ਰੇਟਾਂ ‘ਤੇ ਕਿਰਾਏ ਤੇ ਦਿੱਤੇ ਜਾ ਰਹੇ ਹਨ ਖੇਤੀਬਾੜੀ ਸੰਦ : ਉਪ ਰਜਿਸਟਰਾਰ ਸਹਿਕਾਰੀ ਸਭਾਵਾਂ
ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ
ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ
ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" ਲਾਂਚ
ਪੜਤਾਲ ਉਪਰੰਤ 853 ਸਰਪੰਚ ਦੇ ਅਹੁਦੇ ਅਤੇ 2123 ਪੰਚ ਦੇ ਅਹੁਦੇ ਲਈ ਉਮੀਦਵਾਰ ਮੈਦਾਨ ਵਿੱਚ- ਏ ਡੀ ਸੀ ਸੁਭਾਸ਼ ਚੰਦਰ