ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਸਾਨ ਮੇਲੇ ਦਾ ਆਯੋਜਨ

ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਸਾਨ ਮੇਲੇ ਦਾ ਆਯੋਜਨ

ਫ਼ਤਹਿਗੜ੍ਹ ਸਾਹਿਬ, 07 ਜਨਵਰੀ:

          ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪਰਾਲੀ ਦੀ ਸੁਚੱਜੀ ਸੰਭਾਲ ਲਈ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚੋਂ ਵੱਡੀ ਗਿਣਤੀ ਕਿਸਾਨਾਂ ਨੇ ਭਾਗ ਲਿਆ। ਇਸ ਕਿਸਾਨ ਮੇਲੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਵਿਭਾਗ ਦੇ ਡਾਇਰੈਕਟਰ ਡਾ: ਮੱਖਣ ਸਿੰਘ ਭੁੱਲਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਜਦੋਂ ਕਿ ਮੁੱਖ ਖੇਤੀਬਾੜੀ ਅਫਸਰ ਡਾ: ਧਰਮਿੰਦਰਜੀਤ ਸਿੰਘ ਬਤੌਰ ਵਿਸ਼ੇਸ਼ ਮਹਿਮਾਨ ਸ਼ਾਮਲ ਹੋਏ।  ਇਸ ਕਿਸਾਨ ਮੇਲੇ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਖੇਤੀ ਮਾਹਰਾਂ ਨੇ ਤਕਨੀਕੀ ਸੈਸ਼ਨ ਵਿੱਚ ਖੇਤੀ ਨਾਲ ਜੁੜੇ ਵੱਖ-ਵੱਖ ਵਿਸ਼ਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ।

          ਇਸ ਮੌਕੇ ਡਾ. ਮੱਖਣ ਸਿੰਘ ਭੁੱਲਰਨਿਰਦੇਸ਼ਕ ਪਸਾਰ ਸਿੱਖਿਆ ਨੇ ਕਿਸਾਨਾ  ਨੂੰ ਕੁਦਰਤੀ ਸਾਧਨਾਂ ਦੀ ਸੁਚੱਜੀ ਵਰਤੋਂ ਲਈ ਅਪੀਲ ਕੀਤੀ ਅਤੇ ਨਾਲ ਹੀ ਆਪਣੇ ਉਤਪਾਦਾਂ ਦੀ ਬਰੈਡਿੰਗ ਅਤੇ ਪੈਕਿੰਗ ਤੇ ਜ਼ੋਰ ਦਿੱਤਾ ਤਾਂ ਜ਼ੋ ਉਤਪਾਦ ਦਾ ਸਹੀ ਮੁੱਲ ਮਿਲ ਸਕੇ।

          ਇਸ ਮੌਕੇ ਸਹਾਇਕ ਪ੍ਰੋਫੈਸਰ ਬਾਗਬਾਨੀ ਡਾ: ਅਰਵਿੰਦਪ੍ਰੀਤ ਕੌਰ ਨੇ ਪਰਾਲੀ ਦੀ ਸਬਜ਼ੀਆਂ ਦੀ ਕਾਸ਼ਤ ਅਤੇ ਪੌਸ਼ਟਿਕ ਘਰੇਲੂ ਬਗੀਚੀ ਬਾਰੇ ਜਾਣਕਾਰੀ ਦਿੱਤੀ ਜਦੋਂ ਕਿ ਸਹਾਇਕ ਪ੍ਰੋਫੈਸਰ ਪੌਦ ਸੁਰੱਖਿਆ ਡਾ: ਰੀਤ ਵਰਮਾ ਨੇ ਕਣਕ ਵਿੱਚ ਗੁਲਾਬੀ ਸੁੰਡੀ ਅਤੇ ਸੈਨਿਕ ਸੁੰਡੀ ਦੀ ਰੋਕਥਾਮ ਦੇ ਸਹੀ ਸਮੇਂ ਤੇ ਤਰੀਕਿਆਂ ਬਾਰੇ ਦੱਸਿਆ। ਡਾ: ਜੀ.ਪੀ.ਐਸ.ਸੇਠੀ ਸਹਾਇਕ ਪ੍ਰੋਫੈਸਰ ਪਸ਼ੂ ਪਾਲਣ ਨੇ ਪਸ਼ੂਆਂ ਲਈ ਪਰਾਲੀ ਤੋਂ ਤਿਆਰ ਕੀਤੀ ਖੁਰਾਕ ਬਾਰੇ ਅਤੇ ਪਸ਼ੂਆਂ ਦੀ ਸਾਂਭ ਸੰਭਾਲ ਬਾਰੇ ਵਿਸਥਾਰ ਸਹਿਤ ਦੱਸਿਆ। ਇੰਜ. ਕਰੁਨ ਸ਼ਰਮਾ ਨੇ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀ ਜਾਣ ਵਾਲੀ ਮਸ਼ੀਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡਾ. ਅਜੇ ਕੁਮਾਰ ਅਤੇ ਡਾ. ਹਰਸ਼ਨੀਤ ਸਿੰਘਸਹਾਇਕ ਪੋ੍ਰਫੈਸਰ (ਭੂਮੀ ਵਿਗਿਆਨ) ਨੇ ਖਾਦਾਂ ਦੇ ਸੁਚੱਜੇ ਪ੍ਰਬੰਧ ਅਤੇ ਮਿੱਟੀ ਦੀ ਜਾਂਚ ਬਾਰੇ ਚਾਨਣਾ ਪਾਇਆ।

                ਡਾ. ਜਗਦੀਪ ਕੌਰਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਕਣਕ ਦੇ ਵਿਚ ਬੀਮਾਰੀਆਂ ਦਾ ਸਰਵਪੱਖੀ ਪ੍ਰਬੰਧੰਨ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ। ਡਾ. ਅਮਨਪੀ੍ਰਤ ਸਿੰਘਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਹਾੜ੍ਹੀ ਦੀਆਂ ਫਸਲਾਂ ਦੀ ਸੁੱਚਜੀ ਕਾਸ਼ਤ ਲਈ ਜ਼ਰੂਰੀ ਨੁਕੱਤੇ ਬਾਰੇ ਸਾਂਝੇ ਕੀਤੇ। ਡਾ. ਮਨੀਸ਼ਾ ਭਾਟਿਆਸਹਾਇਕ ਪੋ੍ਰਫੈਸਰ (ਗ੍ਰਹਿ ਵਿਗਿਆਨ) ਨੇ ਪਰਾਲੀ ਦੀ ਵਰਤੋਂ ਨਾਲ ਘਰੇਲੂ ਸਜਾਵਟੀ ਸਮਾਨ ਤਿਆਰ ਕਰਨ ਬਾਰੇ ਜਾਣਕਾਰੀ ਦਿੱਤੀ।

                ਇਸ ਮੌਕੇ ਤੇ ਸ਼੍ਰੀ ਮੁਕੇਸ਼ ਸੈਣੀਸਟੇਟ ਬੈਂਕ ਆਫ ਇੰਡੀਆ (ਲੀਡ ਬੈਂਕ) ਨੇ ਕਿਸਾਨਾਂ ਲਈ ਬੈਂਕ ਦੀਆਂ ਉਪਲਬਧ ਸਕੀਮਾਂ ਬਾਰੇ ਦੱਸਿਆ। ਡਾ. ਸਤਵਿੰਦਰ ਕੌਰਮੱਛੀ ਪਾਲਣ ਅਫਸਰ ਨੇ ਮੱਛੀ ਪਾਲਣ ਨੂੰ ਕਿੱਤੇ ਦੇ ਰੂਪ ਵਿਚ ਅਪਨਾਉਣ ਲਈ ਪ੍ਰੇਰਿਆ ਅਤੇ ਵਿਭਾਗ ਦੀਆਂ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਤੇ ਕ੍ਰਿਸ਼ੀ ਵਿਗਿਆਨ ਕੇਂਦਰਫਤਿਹਗੜ੍ਹ ਸਾਹਿਬਇਫਕੋਪੀ. ਐਨ. ਬੀ.ਮੱਛੀ ਪਾਲਣਭੂਮੀ ਸੁਰੱਖਿਆ ਵਿਭਾਗਖੇਤੀਬਾੜੀ ਵਿਭਾਗ ਨੇ ਆਪਣੇ ਵਿਭਾਗਾਂ ਦੀਆ ਸਕੀਮਾਂ ਬਾਰੇ ਪ੍ਰਦਰਸ਼ਨੀ ਲਗਾਈ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਸਿਖਲਾਈ ਪ੍ਰਾਪਤ ਉੱਦਮੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਆਪਣੇ ਤਿਆਰ ਕੀਤੇ ਉਤਪਾਦਾਂ ਦੀ ਪ੍ਰਦਰਰਸ਼ਨੀ  ਲਗਾਈ। ਇਸ ਸਮਾਗਮ ਵਿੱਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਵਾਲੇ ਫ਼ਤਿਹਗ੍ਹੜ ਸਾਹਿਬ ਜ਼ਿਲੇ੍ਹ ਦੇ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

                ਕਿਸਾਨ ਮੇਲੇ ਦੇ ਅੰਤ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ ਡਾ. ਵਿਪਨ ਕੁਮਾਰ ਰਾਮਪਾਲਨੇ ਸਾਰੇ ਮਹਿਮਾਨਾਂਕਿਸਾਨਾਂ ਤੇ ਕਿਸਾਨ ਬੀਬੀਆਂ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਕਿਸਾਨ ਵੀਰਾਂ ਨੂੰ ਪਾਣੀ ਦੀ ਸੁਚੱਜੀ ਵਰਤੋ ਅਤੇ ਫਸਲਾਂ ਦੀ ਰਹਿੰਦ-ਖੂਹੰਦ ਦੀ ਸੁਚੱਜੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।

Tags:

Advertisement

Latest News

20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ 20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 8 ਜਨਵਰੀ 2025 -    ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਬਲਾਕ...
ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ
ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ
ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ
ਨਵੇਂ ਖੁੱਲ੍ਹੇ ਆਮ ਆਦਮੀ ਕਲੀਨਿਕ ਸਰਕਾਰ ਦੀਆਂ ਉਮੀਦਾਂ 'ਤੇ ਖਰੇ ਉਤਰ ਰਹੇ ਹਨ- ਸਿਵਲ ਸਰਜਨ
ਸਲੋਗਨ ਲਿਖਣ, ਭਾਸ਼ਣ, ਕੁਇਜ਼ ਗਤੀਵਿਧੀਆਂ ਰਾਹੀਂ ਨਸ਼ਿਆਂ ਵਿਰੁੱਧ ਦਿੱਤਾ ਹੋਕਾ
ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦਾ ਵਿਰਸਾ ਗੁਰਦਾਸਪੁਰ ਕਲੰਡਰ-2025 ਜਾਰੀ