ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਪੱਧਰੀ ਕੈਂਪ ਦਾ ਆਯੋਜਨ

ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਪੱਧਰੀ ਕੈਂਪ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ:

ਕ੍ਰਿਸ਼ੀ ਵਿਗਿਆਨ ਕੇਂਦਰਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆਪੰਜਾਬ ਐਗਰੀਕਲਚਰਲ ਯੂਨੀਵਰਸਿਟੀਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪਿੰਡ ਕੰਗਣ ਖੇੜਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆਜਿਸ ਵਿੱਚ ਪਿੰਡ ਦੇ ਕਿਸਾਨਾਂ ਨੇ ਭਾਗ ਲਿਆ

ਇਸ ਕੈਂਪ ਦੌਰਾਨ ਡਾਕਰਮਜੀਤ ਸ਼ਰਮਾਐਸੋਸੀਏਟ ਡਾਇਰੈਕਟਰ (ਟ੍ਰੇਨਿੰਗ)ਕੇ.ਵੀ.ਕੇਸ਼੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਚਾਨਣਾ ਪਾਉਂਦੇ ਹੋਏ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਵੱਖ-ਵੱਖ ਢੰਗ ਤਰੀਕਿਆਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ ਇਸ ਦੌਰਾਨ ਉਹਨਾਂ ਨੇ ਪਰਾਲੀ ਦੀ ਸਾਂਭ ਸੰਭਾਲ ਲਈ ਕੇ.ਵੀ.ਕੇਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਦਾ ਜ਼ਿਕਰ ਵੀ ਕੀਤਾ

ਇਸ ਕੈਂਪ ਦੌਰਾਨ ਡਾਵਿਵੇਕ ਕੁਮਾਰਸਹਾਇਕ ਪ੍ਰੋਫ਼ੈਸਰ (ਫਸਲ ਵਿਗਿਆਨਨੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਸਫ਼ਲ ਕਾਸ਼ਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਉਹਨਾਂ ਪਰਾਲੀ ਪ੍ਰਬੰਧਨ ਲਈ ਯੂਨੀਵਰਸਿਟੀ ਵੱਲੋਂ ਸਿਫਾਰਸ਼ ਵੱਖ-ਵੱਖ ਮਸ਼ੀਨਾਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੀ ਵਰਤੋਂ ਲਈ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ।

ਇਸ ਮੌਕੇ ਡਾਸੁਖਜਿੰਦਰ ਸਿੰਘਸਹਾਇਕ ਪ੍ਰੋਫੈਸਰ (ਫਲ ਵਿਗਿਆਨਨੇ ਮਨੁੱਖੀ ਸਿਹਤ ਲਈ ਫਲਾਂ ਅਤੇ ਸਬਜ਼ੀਆਂ ਦੀ ਖੁਰਾਕ ਵਿੱਚ ਮਹੱਤਤਾ ਬਾਰੇ ਦੱਸਦੇ ਹੋਏ ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ।

ਡਾ. ਵਿਵੇਕ ਸ਼ਰਮਾ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਚੰਗੇ ਦੁੱਧ ਉਤਪਾਦਨ ਲਈ ਚੰਗੀ ਖੁਰਾਕ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨਾਂ ਨੂੰ ਪਸ਼ੂਆਂ ਦੀਆਂ ਬਿਮਾਰੀਆਂ ਅਤੇ ਉਹਨਾਂ ਦੀ ਰੋਕਥਾਮ ਬਾਰੇ ਜਾਣੂੰ ਕਰਵਾਇਆ

ਕੈਂਪ ਦੌਰਾਨ ਮੰਚ ਦੀ ਕਾਰਵਾਈ ਚਲਾਉਂਦਿਆਂ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਕੈਂਪ ਵਿੱਚ ਆਏ ਹੋਏ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਲਗਾਏ ਜਾ ਰਹੇ ਮੇਲਿਆਂ ਬਾਰੇ ਜਾਣਕਾਰੀ ਦਿੰਦਿਆਂ ਇਹਨਾਂ ਮੇਲਿਆਂ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਉਹਨਾਂ ਆਏ ਹੋਏ ਕਿਸਾਨਾਂ ਨੂੰ ਖੇਤੀ ਸਾਹਿਤ ਪੜ੍ਹਣ ਲਈ ਪ੍ਰੇਰਿਤ ਕੀਤਾ ਕੈਂਪ ਵਿਚ ਸ਼ਾਮਿਲ ਹੋਏ ਕਿਸਾਨਾਂ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਅਤੇ ਹੋਰ ਖੇਤੀ ਮਸਲਿਆਂ ਸੰਬੰਧੀ ਸਵਾਲ ਕੀਤੇ ਗਏ ਅਤੇ ਮਾਹਿਰਾਂ ਵੱਲੋਂ ਮੌਕੇ ’ਤੇ ਉਹਨਾਂ ਸਵਾਲਾਂ ਦੇ ਜਵਾਬ ਦਿੱਤੇ ਗਏ

Tags:

Advertisement

Latest News

ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਪਲਾਂਟ ਦਾ ਨੀਂਹ ਪੱਥਰ ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਪਲਾਂਟ ਦਾ ਨੀਂਹ ਪੱਥਰ
*ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ*   *ਮਾਡਰਨ ਆਟੋਮੋਟਿਵਜ਼ ਲਿਮਟਡ ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 19-09-2024 ਅੰਗ 600
ਬਰਤਾਨੀਆਂ ਨੇ ਸ਼ੁਰੂ ਕੀਤੀ ਈ-ਵੀਜ਼ਾ ਤਬਦੀਲੀ
ਡੇਰਾ ਜਗਮਾਲ ਵਾਲੀ ਨੂੰ ਮਿਲਿਆ ਨਵਾਂ ਮੁਖੀ
ਕਾਂਗਰਸ ਨੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼