ਸਕੂਲੀ ਵਿਦਿਆਰਥੀਆਂ ਨੂੰ ਸਿਹਤ ਮੰਦ ਰਹਿਣ ਅਤੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ ਲਗਾਇਆ
By Azad Soch
On
ਫਿਰੋਜ਼ਪੁਰ 8 ਨਵੰਬਰ ( ) ਸਿਹਤ ਵਿਭਾਗ ਅਤੇ ਟ੍ਰਾਂਸਪੋਰਟ ਵਿਭਾਗ ਵਲੋ ਸਾਂਝੇ ਤੌਰ ਤੇ ਉਪਰਾਲਾ ਕਰਦਿਆਂ ਅੱਜ ਡੀ ਸੀ ਮਾਡਲ ਇੰਟਰਨੈਸ਼ਨਲ ਸਕੂਲ, ਕੱਚਾ ਜ਼ੀਰਾ ਰੋਡ ਦੇ ਵਿਦਿਆਰਥੀਆਂ ਨੂੰ ਸਿਹਤਮੰਦ ਰਹਿਣ ਅਤੇ ਟ੍ਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਜਾਗਰੂਕਤਾ ਸੈਮੀਨਾਰ ਕੀਤਾ ਗਿਆ।
ਜਾਗਰੂਕਤਾ ਸੈਮੀਨਾਰ ਵਿੱਚ ਸਹਾਇਕ ਸਿਵਲ ਸਰਜਨ ਡਾ ਸੁਸ਼ਮਾ ਠੱਕਰ ਅਤੇ ਸਹਾਇਕ ਰਿਜਨਲ ਟਰਾਂਸਪੋਰਟ ਅਧਿਕਾਰੀ ਰਕੇਸ਼ ਕੁਮਾਰ ਬਾਂਸਲ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ। ਸੈਮੀਨਾਰ ਦੌਰਾਨ ਡੇਂਗੂ ਨੂੰ ਫੈਲਣ ਤੋਂ ਰੋਕਣ ਲਈ ਸਕੂਲ ,ਘਰਾਂ ਅਤੇ ਜਨਤਕ ਥਾਵਾਂ ਤੇ ਸਾਫ—ਸਫਾਈ ਵੱਲ ਧਿਆਨ ਦੇਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾਂ ਲਈ ਪੇ੍ਰਰਿਤ ਕੀਤਾ ਗਿਆ।
ਇਸ ਮੌਕੇ ਡਾਕਟਰ ਹਰਪ੍ਰੀਤ ਕੌਰ , ਸੰਜੀਵ ਸ਼ਰਮਾ ਜ਼ਿਲਾ ਮਾਸ ਮੀਡੀਆ ਅਫਸਰ,ਅੰਕੁਸ਼ ਭੰਡਾਰੀ ਅਤੇ ਨੇਹਾ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ ਨੇ ਸਕੂਲੀ ਵਿਦਿਆਰਥੀਆਂ ਨੂੰ ਜਿੱਥੇ ਵੈਕਟਰ ਬੋਰਨ ਬਿਮਾਰੀਆਂ ਤੋ ਬਚਾਅ ਬਾਰੇ ਜਾਣਕਾਰੀ ਸਾਂਝੀ ਕੀਤੀ ਉੱਥੇ ਹੀ ਚੰਗੀ ਖੁਰਾਕ ਅਤੇ ਹੱਥ ਧੋਣ ਦੇ ਵਿਧੀ ਬਾਰੇ ਦੱਸਿਆ ਅਤੇ ਸਿਹਤ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਵਲੋਂ ਡੇਂਗੂ ਤੋਂ ਬਚਾਅ ਸੰਬਧੀ ਦਿੱਤੇ ਸੰਦੇਸ਼ ਦੀ ਵੀਡਿਓ ਵੀ ਵਿਦਿਆਰਥੀਆਂ ਨੂੰ ਵਿਖਾਈ ਗਈ।
ਡੇਂਗੂ ਬੁਖਾਰ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਸਿਹਤ ਵਿਭਾਗ ਦੇ ਬੁਲਾਰਿਆ ਨੇ ਕਿਹਾ ਕਿ ਡੇਂਗੂ ਐਡੀਜ਼ ਨਾਮ ਦੇ ਮੱਛਰ ਨਾਲ ਫੈਲਦਾ ਹੈ ਅਤੇ ਇਹ ਸਾਫ਼ ਪਾਣੀ ਵਿਚ ਪਨਪਦਾ ਹੈ। ਉਹਨਾਂ ਦੱਸਿਆ ਕਿ ਇਹ ਮੱਛਰ ਦਿਨ ਵੇਲੇ ਕੱਟਦਾ ਹੈ ਜਿਸ ਨਾਲ ਵਿਅਕਤੀ ਦੇ ਪਲੇਟਲੈੱਟ ਘੱਟ ਜਾਂਦੇ ਹਨ। ਜਦੋੱ ਵਿਅਕਤੀ ਦੇ ਪਲੇਟਲੈਟ ਘੱਟਦੇ ਹਨ ਤਾਂ ਉਹ ਤੁਰੰਤ ਨੇੜ੍ਹੇ ਦੇ ਸਰਕਾਰੀ ਹਸਪਤਾਲ ਵਿਚ ਜਾ ਕੇ ਆਪਣਾ ਇਲਾਜ਼ ਕਰਵਾਉਣ। ਉਨਾਂ੍ਰ ਕਿਹਾ ਕਿ ਡੇਂਗੂ ਦਾ ਬੁਖਾਰ ਹੋਣ ਤੇ ਸਿਰਫ ਪੈਰਾਸਿਟਮੋਲ ਦੀ ਗੋਲੀ ਹੀ ਖਾਣੀ ਚਾਹੀਦੀ ਹੈ ਅਤੇ ਐਸਪਰੀਨ ਦੀ ਗੋਲੀ ਦੀ ਵਰਤੋਂ ਨਾ ਕੀਤੀ ਜਾਵੇ,ਪਾਣੀ ਵੱਧ ਤੋਂ ਵੱਧ ਪੀਣਾ ਚਾਹੀਦਾ ਹੈ ਤਾਂ ਜ਼ੋ ਪਿਸ਼ਾਬ ਵੱਧ ਤੋਂ ਵੱਧ ਆਵੇ । ਜੇਕਰ ਵਿਅਕਤੀ ਦੇ ਸ਼ਰੀਰ ਤੇ ਲਾਲ ਧੱਬੇ ਨਜ਼ਰ ਆਉਣ ਤਾਂ ਸਰਕਾਰੀ ਹਸਪਤਾਲ ਵਿਚ ਇਲਾਜ਼ ਲਈ ਪਹੁੰਚ ਕੀਤੀ ਜਾਵੇ।
ਇਸ ਮੋਕੇ ਉਨ੍ਹਾਂ ਨੇ ਦੱਸਿਆ ਕਿ ਮੱਛਰ ਸਾਫ਼ ਤੇ ਖੜ੍ਹੇ ਪਾਣੀ ਵਿਚ ਪਲਦਾ ਹੈ ਡੇਗੂ ਦੇ ਪ੍ਰਕੋਪ ਨੂੰ ਰੋਕਣ ਦੇ ਲਈ ਹਰ ਸ਼ੁਕਰਵਾਰ ਨੂੰ ਡ੍ਰਾਈ ਡੇ ਮਨਾਇਆ ਜਾ ਰਿਹਾ ਹੈ।
ਇਸ ਮੌਕੇ ਡਾ ਹਰਪ੍ਰੀਤ ਕੌਰ ਵਲੋਂ ਬੱਚਿਆਂ ਨੂੰ ਪੌਸ਼ਟਿਕ ਆਹਾਰ ਖਾਣ ਲਈ ਪ੍ਰੇਰਿਤ ਕੀਤਾ ਤਾ ਜੋ ਬੱਚਿਆਂ ਵਿਚ ਰੋਗਾਂ ਨਾਲ ਲੜਨ ਦੀ ਸ਼ਕਤੀ ਪੈਦਾ ਹੋ ਸਕੇ। ਜੰਕ ਫੂਡ ਤੋ ਪਰਹੇਜ਼ ਰੱਖਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਬੱਚਿਆਂ ਨੂੰ ਹੱਥ ਧੋਣ ਦੇ ਤਰੀਕੇ ਦੱਸੇ ਗਏ ਤਾ ਜੋ ਬੱਚੇ ਬਿਮਾਰੀਆਂ ਤੋਂ ਬਚ ਸਕਣ।
ਟਰੈਫਿਕ ਵਿਭਾਗ ਦੇ ਏ ਐੱਸ ਆਈ ਲਖਵੀਰ ਸਿੰਘ ਵਲੋ ਸਕੂਲੀ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਵਿਸਥਾਰ ਪੂਰਨ ਜ਼ਾਨਕਾਰੀ ਸਾਂਝੀ ਕੀਤੀ ਗਈ । ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਣ ਕਾਰਨ ਮੌਤਾਂ ਨੂੰ ਘਟਾਉਣ ਲਈ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਜਲਦੀ ਅਤੇ ਸੁਵਿਧਾ ਜਨਕ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫਰਿਸ਼ਤੇ ਸਕੀਮ ਚਲਾਈ ਗਈ ਹੈ। ਹਸਪਤਾਲਾਂ ਅਤੇ ਪੁਲਿਸ ਦੀ ਪੁੱਛ ਗਿੱਛ ਤੋਂ ਬਚਣ ਲਈ ਲੋਕ ਜਖਮੀ ਵਿਅਕਤੀਆਂ ਨੂੰ ਲੈ ਕੇ ਜਾਣ ਵਿੱਚ ਝਿਜਕਦੇ ਸਨ, ਜਿਸ ਕਰਕੇ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਸਨ। ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਫਰਿਸ਼ਤੇ ਸਕੀਮ ਅਧੀਨ ਸੂਬੇ ਦੇ 493 ਹਸਪਤਾਲਾਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 313 ਪ੍ਰਾਈਵੇਟ ਅਤੇ 180 ਸਰਕਾਰੀ ਹਸਪਤਾਲ ਸ਼ਾਮਲ ਹਨ। ਫਰਿਸ਼ਤੇ ਯੋਜਨਾਂ ਦੇ ਤਹਿਤ ਜ਼ਖਮੀ ਵਿਅਕੀਤਆਂ ਨੁੰ ਹਸਪਤਾਲਾਂ ਤੱਕ ਪਹਿੁਚਾਉਣ ਵਿੱਚ ਸਹਾਇਤਾ ਕਰਨ ਵਾਲੇ ਵਿਅਕਤੀਆਂ ਨੂੰ ਸਰਕਾਰ ਦੁਆਰਾ " ਫਰਿਸ਼ਤਾ " ਵਜੋਂ ਮਾਨਤਾ ਦਿੱਤੀ ਜਾਂਦੀ ਹੈ।
ਸੈਮੀਨਾਰ ਵਿੱਚ ਵਿਕਾਸ ਕਾਲੜਾ ਪੀ ਏ ਟੁ ਸਿਵਲ ਸਰਜਨ, ਨਵਦੀਪ ਸਿੰਘ ਟਰਾਂਸਪੋਰਟ ਵਿਭਾਗ ਅਤੇ ਸਿਹਤ ਕਰਮਚਾਰੀ ਅਮਰਜੀਤ ਸਿੰਘ ਦਾ ਵਿਸ਼ੇਸ ਸਹਿਯੋਗ ਰਿਹਾ।
ਸਕੂਲ ਦੇ ਪ੍ਰਿੰਸੀਪਲ ਮੈਡਮ ਅਨੁਰਾਧਾ ਚੰਦੇਲ ਅਤੇ ਅਧਿਆਪਕਾਂ ਵੱਲੋਂ ਸਿਹਤ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿਹਤ ਸੰਬੰਧੀ ਵਡਮੁੱਲੀ ਜਾਣਕਾਰੀ ਬੱਚਿਆਂ ਨਾਲ ਸਾਂਝੀ ਕੀਤੀ ਗਈ ਹੈ ਜਿਸ ਦਾ ਭਵਿੱਖ ਵਿੱਚ ਬੱਚਿਆਂ ਨੂੰ ਫ਼ਾਇਦਾ ਹੋਵੇਗਾ। ਉਹਨਾਂ ਕਿਹਾ ਕਿ ਅਜਿਹੇ ਉਪਰਾਲੇ ਨਾਲ ਸਿਹਤਮੰਦ ਸਮਾਜ ਦੇ ਸਿਰਜਣਾ ਨੂੰ ਬੂਰ ਪਵੇਗਾ ।
Tags:
Related Posts
Latest News
ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਜਾਗਰੂਕ ਕੀਤਾ ਗਿਆ
21 Nov 2024 21:05:01
Chandigarh,21 NOV,2024,(Azad Soch News):- ਪੰਜਾਬ ਰਾਜ ਮਹਿਲਾ ਕਮਿਸ਼ਨ (Punjab State Commission for Women) ਵੱਲੋਂ ਅੱਜ ਵਿਦਿਆਰਥਣਾਂ ਨੂੰ ਘਰੇਲੂ ਹਿੰਸਾ ਰੋਕੂ...