‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਰੈਡ ਕਰਾਸ ਵਿਖੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ

‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਰੈਡ ਕਰਾਸ ਵਿਖੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 02 ਅਕਤੂਬਰ

ਅੱਜ 02 ਅਕਤੂਬਰ ਨੂੰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸਮਰਪਿਤ ਗਾਂਧੀ ਜਯੰਤੀ ਮੌਕੇ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੀ ਸ਼ੁਰੂਆਤ ਜ਼ਿਲ੍ਹਾ ਰੈਡ ਕਰਾਸ ਤੋਂ ਜਲ ਸਪਲਾਈ ਅਤੇ ਸੈਨੀਟੇਂਸ਼ਨ ਵਿਭਾਗ (ਪੇਂਡੂ) ਵੱਲੋਂ ਕੀਤੀ ਗਈ, ਜਿਸਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕੀਤੀ ਅਤੇ ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਸ੍ਰੀ ਤੁਸ਼ਾਰ ਗੁਪਤਾ ਉਚੇਚੇ ਤੌਰ ਤੇ ਹਾਜ਼ਰ ਰਹੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਇਹ ਪੰਦਰਵਾੜਾ ਸ਼ੁਰੂ ਕੀਤਾ ਗਿਆ ਸੀ, ਜਿਸ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਮੂਹ ਨਗਰ ਕੌਂਸਲਾਂ ਅਤੇ ਪਿੰਡਾਂ ਵਿੱਚ ਸਾਫ-ਸਫਾਈ ਦੀ ਮੁਹਿੰਮ ਸ਼ੁਰੂ ਕੀਤੀ ਗਈ ਅਤੇ ਵੱਖ-ਵੱਖ ਵਿਭਾਗਾਂ ਤੋਂ ਇਲਾਵਾ ਆਮ ਲੋਕਾਂ ਵੱਲੋਂ ਵੀ ਇਸ ਸਫਾਈ ਅਭਿਆਨ ਵਿੱਚ ਵਧ ਚੜ੍ਹ ਕੇ ਭਾਗ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਦੀ ਯਾਦ ਵਿੱਚ ਅੱਜ ਦਾ ਇਹ ਪ੍ਰੋਗਰਾਮ ਸਵੱਛਤਾ ਦੇ ਰੂਪ ਰਾਹੀਂ ਆਯੋਜਿਤ ਕੀਤਾ ਗਿਆ। ਵਾਤਾਵਰਣ ਦੀ ਸਵੱਛਤਾ ਵਿੱਚ ਹਿੱਸਾ ਪਾਉਂਦਿਆਂ ਉਨ੍ਹਾਂ ਪੌਦੇ ਲਗਾ ਕੇ ਸ਼ਹਿਰ ਵਾਸੀਆਂ ਸਾਫ਼-ਸਫ਼ਾਈ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਦਾ ਸੁਨੇਹੇ ਦਿੱਤਾ।

ਸ੍ਰੀ ਤ੍ਰਿਪਾਠੀ ਨੇ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਦੀ ਸਫਾਈ ਦੌਰਾਨ ਸਫਾਈ ਕਰਮਚਾਰੀਆਂ ਦਾ ਅਹਿਮ ਯੋਗਦਾਨ ਹੁੰਦਾ ਹੈ ਅਤੇ ਸਾਨੂੰ ਇਨ੍ਹਾਂ ਕਰਮਚਾਰੀਆਂ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਇਸ ਮੌਕੇ ਉਨ੍ਹਾਂ ਵੱਲੋਂ ਸਫਾਈ ਸੇਵਕਾਂ ਉਚੇਚੇ ਤੌਰ ਤੇ ਸਨਮਾਨਿਤ  ਵੀ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਸਵੱਛਤਾ ਵੱਲ ਵੱਧ ਤੋਂ ਵੱਧ ਧਿਆਨ ਦਿੱਤਾ ਜਾਵੇ ਤਾਂ ਜੋ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਨੂੰ ਸਾਫ-ਸਫਾਈ ਦੇ ਦਰਜੇ ਵਿੱਚ ਪਹਿਲੇ ਨੰਬਰ ਤੇ ਲਿਆਂਦਾ ਜਾ ਸਕੇ।

ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਫਾਈ ਅਭਿਆਨ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ਬਦ ਗਾਇਨ, ਨੁੱਕੜ ਨਾਟਕ, ਸੱਭਿਆਚਾਰ ਪ੍ਰੋਗਰਾਮ ਵੀ ਕਰਵਾਏ ਗਏ। ਡਿਪਟੀ ਕਮਿਸ਼ਨਰ ਵੱਲੋਂ ਵੇਸਟ ਟੂ ਆਰਟ ਅਤੇ ਪੈਂਟਿੰਗ ਮੁਕਾਬਲੇ ਵਿੱਚੋਂ ਪੋਜੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸ਼ਾਨਦਾਰ ਮੋਮੈਂਟੋ ਦੇ ਕੇ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ ਗਈ।

ਇਸ ਮੌਕੇ ਜ਼ਿਲ੍ਹਾ ਸੈਨੀਟੇਸ਼ਨ ਅਫਸਰ ਸ੍ਰੀ ਗੁਰਤੇਜ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ 17 ਸਤੰਬਰ ਤੋਂ 01 ਅਕਤੂਬਰ ਤੱਕ ਸਵੱਛਤਾ ਕੀ ਭਾਗੀਦਾਰੀਸੰਪੂਰਨ ਸਵੱਛਤਾ ਅਤੇ ਸਫਾਈ ਮਿੱਤਰਾ ਸਮੇਤ ਤਿੰਨ ਮੇਨ ਪਿੱਲਰਾਂ ਅਧੀਨ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਸਵੱਛਤਾ ਸਬੰਧੀ ਪਿੰਡ ਪੱਧਰ ਅਤੇ ਬਲਾਕ ਪੱਧਰ ਤੇ ਗਤੀਵਿਧੀਆਂ ਕਰਵਾਈਆਂ ਗਈਆਂ। ਇਹਨਾਂ ਗਤੀਵਿਧੀਆਂ ਅਧੀਨ ਏਕ ਪੇੜ ਮਾਂ ਕੇ ਨਾਮ’ ਥੀਮ ਤਹਿਤ ਪਿੰਡਾਂ ਵਿੱਚ ਪੌਦੇ ਲਗਾਏ ਗਏ।

ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਬਲਜੀਤ ਕੌਰ, ਕਾਰਜ ਸਾਧਕ ਅਫ਼ਸਰ ਸ੍ਰੀ ਮੁਕੇਸ਼ ਸਿੰਗਲਾ, ਕਾਰਜਕਾਰੀ ਇੰਜੀ. ਜਲ ਸਪਲਾਈ  ਵਿਭਾਗ, ਸ੍ਰੀ ਸ਼ਮਿੰਦਰ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ ਜਗਰੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Tags:

Advertisement

Latest News

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...
ਨਾਭਾ ਤੋਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਗੱਡੀ ਹਾਦਸਾਗ੍ਰਸਤ ਹੋ ਗਈ
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ
ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ
ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੈਮਲਆਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਦੇ ਵਿਦਿਆਰਥੀਆਂ ਨੇ ਹੁਸੈਨੀਵਾਲਾ ਵਿਖੇ ਦੇਖੀ ਰੀਟਰੀਟ ਸੈਰਾਮਨੀ
ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ