ਨਸ਼ਿਆ ਦੇ ਖਾਤਮੇ ਦੇ ਮੱਦੇਨਜ਼ਰ ਸੈਮੀਨਾਰ ਆਯੋਜਿਤ

ਨਸ਼ਿਆ ਦੇ ਖਾਤਮੇ ਦੇ ਮੱਦੇਨਜ਼ਰ ਸੈਮੀਨਾਰ ਆਯੋਜਿਤ

ਬਠਿੰਡਾ, 18 ਜੂਨ : ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਮਾਣਯੋਗ ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੀ ਆਈ.ਪੀ.ਐੱਸ ਪਰਮਾਰ ਆਈ.ਪੀ.ਐੱਸ ਵਧੀਕ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾਸ਼੍ਰੀ ਦੀਪਕ ਪਾਰੀਕਆਈ.ਪੀ.ਐੱਸ ਐੱਸ.ਐੱਸ.ਪੀ ਬਠਿੰਡਾ ਦੀ ਰਹਿਨੁਮਾਈ ਹੇਠ ਆਮ ਲੋਕਾਂ ਦੀ ਸੁਰੱਖਿਆ ਅਤੇ ਵਿਸ਼ਵਾਸ ਬਣਾਈ ਰੱਖਣ ਲਈ ਪਿੰਡਾਂ, ਸ਼ਹਿਰਾਂ ਦੇ ਮੋਹਤਵਾਰ/ਐੱਮ.ਸੀਜ ਵਿਅਕਤੀਆਂ ਅਤੇ ਸਰਪੰਚਾਂ ਦੇ ਨਾਲ ਪਬਲਿਕ ਮੀਟਿੰਗ ਕਰਕੇ ਨਸ਼ਿਆ ਦੇ ਖਾਤਮੇ ਕਰਨ ਲਈ ਸੈਮੀਨਾਰ ਕੀਤਾ ਗਿਆ। ਥਾਣਾ ਮੌੜ ਦੀ ਪੁਲਿਸ ਸਮਾਜ ਵਿਰੋਧੀਆਂ ਅਨਸਰਾਂ ਦੀਆਂ ਗਤੀ ਵਿਧੀਆਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਵੱਚਨ ਬੱਧ ਹੈ।

ਸ਼੍ਰੀ ਰਾਹੁਲ ਭਾਰਦਵਾਜ ਪੀ.ਪੀ.ਐੱਸ ਡੀ.ਐੱਸ.ਪੀ ਸ:ਡ ਮੌੜ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਮੌੜ ਦੀ ਪੁਲਿਸ ਵੱਲੋਂ ਅੱਜ ਪਿੰਡ ਮਾਨਸਾ ਕਲਾਂ ਵਿਖੇ ਨਸ਼ਿਆਂ ਖਿਲਾਫ ਸੈਮੀਨਾਰ ਕੀਤਾ ਗਿਆ।ਇਹ ਸੈਮੀਨਾਰ ਪਿੰਡ ਮਾਨਸਾ ਕਲਾਂ ਦੇ ਲੋਕਾਂ/ਬਜੁਰਗ ਮਾਤਾ ਭੈਣਾਵਾ ਅਤੇ ਬੱਚਿਆ ਅਤੇ ਐੱਸ.ਆਈ ਕੇਵਲ ਸਿੰਘ ਮੁੱਖ ਅਫਸਰ ਥਾਣਾ ਮੌੜ ਅਤੇ ਪੁਲਿਸ ਸਾਂਝ ਕੇਦਰ ਦੇ ਅਧਿਕਾਰੀ ਹੌਲਦਾਰ ਜਗਦੀਪ ਸਿੰਘ,ਯਾਦਵਿੰਦਰ ਸਿੰਘ ਪੁਲਿਸ ਕਰਮਚਾਰੀਆਂ ਵੱਲੋਂ ਭਾਗ ਲਿਆ ਗਿਆ।ਇਹ ਸੈਮੀਨਾਰ ਦਾ ਮੰਤਵ ਪਬਲਿਕ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਾਉਣਾ ਸੀ ਅਤੇ ਏਰੀਆ ਵਿੱਚ ਨਸ਼ਾ ਵੇਚਣ ਵਾਲੇ ਤਸ਼ਕਰਾ ਸਬੰਧੀ ਪੁਲਿਸ ਨੂੰ ਜਾਣਕਾਰੀ ਦੇਣ ਸਬੰਧੀ ਰਾਬਤਾ ਬਣਾਉਣਾ ਸੀ। ਇਸ ਸੈਮੀਨਾਰ ਨੂੰ ਪਬਲਿਕ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ।

ਇਸ ਸੈਮੀਨਾਰ ਵਿੱਚ ਸ਼੍ਰ੍ਰੀ ਰਾਹੁਲ ਭਾਰਦਵਾਜ ਪੀ.ਪੀ.ਐੱਸ  ਡੀ.ਐੱਸ.ਪੀ (ਸਬ:ਡ ਮੌੜ) ਬਠਿੰਡਾ ਵੱਲੋਂ ਸੈਮੀਨਾਰ ਵਿੱਚ ਸੰਬੋਧਨ ਕਰਦਿਆਂ ਸਮੂਹ ਹਾਜਰੀ ਦਾ ਧੰਨਵਾਦ ਕੀਤਾ ਗਿਆ ਅਤੇ ਸਮੂਹ ਹਾਜਰੀ ਨੂੰ ਕਿਹਾ ਗਿਆ ਕਿ ਨਸ਼ੇ ਨੂੰ ਖਤਮ ਕਰਨ ਵਿੱਚ ਉਹ ਆਪਣਾ ਵਡਮੁੱਲਾ ਯੋਗਦਾਨ ਦੇਣ ਅਤੇ ਪਬਲਿਕ ਨੂੰ ਨਸ਼ੇ ਤੋਂ ਬਚਾਉਣ ਅਤੇ ਜਿਹੜੇ ਵਿਅਕਤੀ/ਨੌਜਵਾਨ ਨਸ਼ੇ ਦਾ ਸੇਵਨ ਕਰਦੇ ਹਨ ਉਹਨਾਂ ਨੂੰ ਡੀ.ਅਡਿੱਕਸ਼ਨ ਸੈਂਟਰ ਅਤੇ ਰੀ-ਹੈਬਲੀਟੇਸ਼ਨ ਸੈਂਟਰਾਂ ਤੋਂ ਇਲਾਜ ਕਰਾਉਣ ਲਈ ਜਾਗਰੂਕ ਕਰਨ ਅਤੇ ਕਿਸੇ ਵੀ ਨਸ਼ਾ ਤਸ਼ਕਰ ਸਬੰਧੀ ਕੋਈ ਇਤਲਾਹ ਜਾਣਕਾਰੀ ਮਿਲਣ ਤੇ ਪੁਲਿਸ ਨੂੰ ਸੂਚਨਾ ਦੇਣ।

ਇਸ ਤੋਂ ਇਲਾਵਾ ਸਾਂਝ ਕੇਦਰ ਮੌੜ ਅਤੇ ਥਾਣਾ ਮੌੜ ਦੀ ਪੁਲਿਸ ਵੱਲੋਂ ਨਸ਼ਾ ਮੁਕਤ ਪੰਜਾਬ ਦੇ ਬੈਨਰ ਵੰਡੇ ਗਏ।

 
Tags:

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ