ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਆਯੋਜਿਤ

ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਆਯੋਜਿਤ

ਬਠਿੰਡਾ, 24 ਜੂਨ : ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਖੇਤੀਬਾੜੀ ਅਫ਼ਸਰਬਠਿੰਡਾ ਡਾ. ਬਲਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਬਠਿੰਡਾ ਦੇ ਸਰਕਲ ਬੱਲੂਆਣਾ ਦੇ ਪਿੰਡ ਵਿਰਕ ਖੁਰਦ ਅਤੇ ਕਰਮਗੜ ਸ਼ਤਰਾਂ ਵਿਖੇ ਪਿੰਡ ਪੱਧਰੀ ਕਿਸਾਨ ਸਿਖਲਾਈ ਕੈੰਪ ਲਗਾਇਆ ਗਿਆ।

ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਡਾ. ਲਵਪ੍ਰੀਤ ਕੌਰ ਨੇ ਕਿਸਾਨਾਂ ਨੂੰ ਨਰਮੇ ਦੀ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਣ ਲਈ ਮੁੱਢਲੇ ਪ੍ਰਬੰਧ ਅਤੇ ਨਰਮੇ ਦੀ ਫ਼ਸਲ ਦੀ ਕਾਸ਼ਤ ਲਈ ਖਾਦਾਂਸਪਰੇਆਂਕੀੜੇ-ਮਕੌੜੇਬਿਮਾਰੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਡਾ. ਲਵਪ੍ਰੀਤ ਕੌਰ ਨੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਵੇਖਦੇ ਹੋਏ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਇਸਦੇ ਫਾਇਦੇ ਦੱਸਦੇ ਕਿਹਾ ਕਿ ਸਿੱਧੀ ਬਿਜਾਈ ਨਾਲ ਆਮ ਝੋਨੇ ਨਾਲੋਂ ਲੱਗਭਗ 20 ਫੀਸਦੀ ਤੱਕ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਲੱਗਭਗ 10-20 ਫੀਸਦੀ ਪਾਣੀ ਦਾ ਧਰਤੀ ਵਿੱਚ ਰੀਚਾਰਜ ਹੁੰਦਾ ਹੈ। ਆਮ ਝੋਨੇ ਨਾਲੋਂ ਖਰਚਾ ਵੀ ਘੱਟ ਹੁੰਦਾ ਹੈ।

ਕੈਂਪ ਮੌਕੇ ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਤਰ-ਵੱਤਰ ਵਿਧੀਖੇਤ ਦੀ ਤਿਆਰੀਬੀਜ਼ ਦੀ ਦਰਬੀਜ਼ ਸੋਧ ਅਤੇ ਬੀਜਣਸਿੰਚਾਈਤੱਤਾਂ ਦੀ ਘਾਟ ਅਤੇ ਨਦੀਨਾਂ ਦੀ ਰੋਕਥਾਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ। ਕੈਂਪ ਵਿੱਚ ਹਾਜ਼ਰ ਪਿੱਛਲੇ ਸਾਲਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੇ ਵੀ ਆਪਣੇ ਤਜ਼ਰਬੇ ਅਤੇ ਵਿਚਾਰ ਸਾਂਝੇ ਕੀਤੇ।

ਖੇਤੀਬਾੜੀ ਉਪ-ਨਿਰਿਖਕ ਅਮਨਵੀਰ ਕੌਰ ਵੱਲੋਂ ਮਿੱਟੀ ਪਾਣੀ ਦੇ ਸੈਂਪਲਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀਸਿੱਧੀ ਬਿਜਾਈ ਨੂੰ ਅਪਣਾਉਣ ਲਈ ਪ੍ਰੇਰਿਤ ਕਰਦੇਇਸ ਵਿਧੀ ਨੂੰ ਅਮਲੀ ਜਾਮਾ ਪਹਿਣਾਉਣ ਲਈ ਕਿਹਾ। ਇਸ ਦੇ ਨਾਲ ਪੀ.ਐਮ.ਕਿਸਾਨ ਸਮਾਨ ਨਿਧੀ ਯੋਜਨਾ ਸਬੰਧੀ ਕਿਸਾਨਾਂ ਨਾਲ ਗੱਲਬਾਤ ਕੀਤੀ। ਝੋਨੇ ਦੀ ਸਿੱਧੀ ਬਿਜਾਈ ਅਤੇ ਨਰਮੇ ਦੀ ਬਿਜਾਈ ਵਾਲੇ ਕਿਸਾਨਾਂ ਦਾ ਰਿਕਾਰਡ ਨੋਟ ਕੀਤਾ ਅਤੇ ਹਾਜਰੀ ਲਗਵਾਈ ਗਈ। 

Tags:

Advertisement

Latest News

Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ
ਆਯੁਰਵੇਦ ਮਾਹਕਾਂ ਮੁਤਾਬਕ ਘਿਓ ਵਿਟਾਮਿਨ ਡੀ (Vitamin D) ਦਾ ਇੱਕ ਵਧੀਆ ਸਰੋਤ ਹੈ ਜੋ ਸਰੀਰ ਵਿੱਚ ਕੈਲਸ਼ੀਅਮ (Calcium) ਨੂੰ ਸੋਖ...
ਡੱਚ ਨੋਬਲ ਪੁਰਸਕਾਰ ਜੇਤੂ ਪ੍ਰੋ. ਜੇਰਾਰਡ 'ਟੀ ਹੂਫਟ ਨੇ Chandigarh University ਦੇ 926 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀ ਪ੍ਰਦਾਨ
State Election Commission Punjab ਨੇ ਮੋਹਾਲੀ ਦੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ,ਮਿੱਲ ਮਾਲਕਾਂ ਦੀ ਹੜਤਾਲ ਖਤਮ
ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ