ਝੋਨੇ/ਬਾਸਮਤੀ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਮੀਟਿੰਗ ਦਾ ਆਯੋਜਨ

ਝੋਨੇ/ਬਾਸਮਤੀ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਮੀਟਿੰਗ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 28 ਅਗਸਤ:

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਦੀ ਪ੍ਰਧਾਨਗੀ ਹੇਠ ਬੀਤੇ ਦਿਨੀਂ ਕਰਾਪ ਰੈਜ਼ੀਡਿਊ ਮੈਨੇਜ਼ਮੈਂਟ (ਸੀ.ਆਰ.ਐਮ.) ਸਕੀਮ ਸਾਲ 2024-25 ਅਧੀਨ ਸਟੇਟ ਪੱਧਰ ’ਤੇ ਬਣਾਏ ਗਏ ਸਲਾਨਾ ਐਕਸ਼ਨ ਪਲਾਨ ਤਹਿਤ ਝੋਨੇ/ਬਾਸਮਤੀ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਦੇ ਨੁਮਾਂਇੰਦੇ, ਡਿਪਟੀ ਰਜਿਸਟਰਾਰ ਸੁਸਾਇਟੀਆਂ ਦੇ ਨੁਮਾਂਇੰਦੇ, ਕਿਸਾਨ ਯੂਨੀਅਨ ਅਤੇ ਆਰ.ਜੀ.ਆਰ. (ਐਨ.ਜੀ.ਓ), ਸ੍ਰੀ ਮੁਕਤਸਰ ਸਾਹਿਬ ਵੱਲੋਂ ਭਾਗ ਲਿਆ ਗਿਆ।

ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਗੁਰਨਾਮ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਸਾਉਣੀ ਦੇ ਸੀਜ਼ਨ ਦੌਰਾਨ ਝੋਨੇ/ਬਾਸਮਤੀ ਦਾ ਬੀਜਿਆ ਰਕਬਾ 2.03 ਲੱਖ ਹੈਕਟੇਅਰ ਹੈ, ਇਸ ਤੋਂ ਲਗਭਗ 12.10 ਮੀਟ੍ਰਿਕ ਟਨ ਪਰਾਲੀ ਪੈਦਾ ਹੋਵੇਗੀ। ਇਸ ਪਰਾਲੀ ਦੇ ਪ੍ਰਬੰਧਨ ਲਈ ਜ਼ਿਲ੍ਹੇ ਵਿੱਚ ਲਗਭਗ ਸਬਸਿਡੀ ’ਤੇ 8669 ਮਸ਼ੀਨਾਂ ਮੌਜੂਦ ਹਨ।

ਉਨ੍ਹਾਂ ਦੱਸਿਆ ਕਿ ਜੋ ਕੋ-ਆਪ੍ਰੇਟਿਵ ਸੁਸਾਇਟੀ ਸਭ ਤੋਂ ਵੱਧ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਵਿੱਚ ਆਪਣਾ ਯੋਗਦਾਨ ਪਾਵੇਗੀ ਅਤੇ ਵਧੀਆ ਕੰਮ ਕਰੇਗੀ, ਉਨ੍ਹਾਂ ਨੂੰ 1,00,000/- ਰੁਪਏ ਦੀ ਪ੍ਰੋਤਸਾਹਨ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੋ-ਆਪ੍ਰੇਟਿਵ ਸੁਸਾਇਟੀਆਂ ਨੂੰ ਉਪਦਾਨ ’ਤੇ ਜੋ ਮਸ਼ੀਨਾਂ ਦਿੱਤੀਆਂ ਗਈਆਂ ਹਨ, ਉਨ੍ਹਾਂ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਆਈ.ਈ.ਸੀ. ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਐਨ.ਜੀ.ਓਜ਼ ਵੱਲੋਂ ਵੀ ਜੋ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਉਹ ਵਿਭਾਗ ਨੂੰ ਸਹਿਯੋਗ ਦੇਣ ਤਾਂ ਜੋ ਵੱਧ ਤੋਂ ਵੱਧ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਜਾ ਸਕੇ।

ਮੀਟਿੰਗ ਦੌਰਾਨ ਕਿਸਾਨ ਯੂਨੀਅਨ ਵੱਲੋਂ ਆਪਣੀਆਂ ਸਮੱਸਿਆਵਾਂ ਬਾਰੇ ਜਾਣੂੰ ਕਰਵਾਉਂਦਿਆ ਦੱਸਿਆ ਗਿਆ ਕਿ ਸੇਂਮ ਪ੍ਰਭਾਵਿਤ ਪਿੰਡਾਂ ਦੀ ਵੰਡ ਕੀਤੀ ਜਾਵੇ। ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਕਿਹਾ ਗਿਆ ਕਿ 77 ਸੇਂਮ ਪ੍ਰਭਾਵਿਤ ਪਿੰਡਾਂ ਨੂੰ ਸੇਂਮ ਵਿੱਚ ਸ਼ਾਮਲ ਕੀਤਾ ਜਾ ਚੁੱਕਾ ਹੈ ਅਤੇ ਬਲਾਕ ਪੱਧਰ ’ਤੇ ਇੱਕ ਟੀਮ ਬਣਾ ਕੇ ਇਨ੍ਹਾਂ ਪਿੰਡਾਂ ਦਾ ਸਰਵੇਖਣ ਵੀ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਕਿਸਾਨ ਯੂਨੀਅਨ ਦੇ ਹੋਰ ਮੁੱਦਿਆਂ ’ਤੇ ਵਿਚਾਰ ਕਰਨ ਲਈ ਡਿਪਟੀ ਕਮਿਸ਼ਨਰ, ਸ੍ਰੀ ਰਾਜੇਸ਼ ਤ੍ਰਿਪਾਠੀ ਵੱਲੋਂ ਕਿਸਾਨ ਯੂਨੀਅਨ ਨਾਲ ਅਲੱਗ ਤੋਂ ਮੀਟਿੰਗ ਕੀਤੀ ਜਾਵੇਗੀ। ਇਸ ਮੌਕੇ ਕਿਸਾਨ ਯੂਨੀਅਨ ਨੂੰ ਅਪੀਲ ਕੀਤੀ ਗਈ ਕਿ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।\

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ