14 ਸਤੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਵੱਖ-ਵੱਖ ਮੀਟਿੰਗਾਂ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 04 ਸਤੰਬਰ:
ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਜ਼ਿਲਾ ਅਤੇ ਸ਼ੈਸਨਜ਼ ਜੱਜ–ਸਹਿਤ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਅੱਜ 14 ਸਤੰਬਰ 2024 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਵੱਲੋਂ ਪੈਨਲ ਵਕੀਲ ਸਾਹਿਬਾਨਾਂ, ਮੀਡਿਏਟਰਾਂ, ਅਤੇ ਪੈਰਾ ਲੀਗਲ ਵਲੰਟੀਅਰਜ਼ ਨਾਲ ਮੀਟਿੰਗ ਕੀਤੀ ਗਈ।
ਇਸ ਮੌਕੇ ਉਨ੍ਹਾਂ ਪੈਨਲ ਵਕੀਲ ਸਾਹਿਬਾਨਾਂ, ਮੀਡਿਏਟਰਾਂ ਅਤੇ ਪੈਰਾ ਲੀਗਲ ਵਲੰਟੀਅਰਜ਼ ਨੂੰ ਅਪੀਲ ਕੀਤੀ ਕਿ ਉਹ ਆਮ ਲੋਕਾਂ ਦੇ ਕੇਸਾਂ ਦਾ ਨਿਪਟਾਰਾ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕਰਵਾਉਣ ਲਈ ਸਬੰਧਤ ਅਦਾਲਤ ਜਾਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰਸਾਹਿਬ ਨੂੰ ਵੀ ਦਰਖਾਸਤ ਦੇ ਸਕਦੇ ਹਨ। ਇਸ ਲੋਕ ਅਦਾਲਤ ਵਿਚ ਲੈਂਡ ਐਜੂਕੈਸ਼ਨ ਕੇਸ, ਲੇਬਰ ਕੋਰਟ ਦੇ ਕੇਸ, ਮੋਟਰ ਐਕਸੀਡੈਂਟ, ਪਰਿਵਾਰਕ ਝਗੜੇ, ਟਰੈਫਿਕ ਚਲਾਨ, ਬੈਂਕ ਕੇਸ, ਬਿਜਲੀ ਚੋਰੀ ਦੇ ਕੇਸ, ਸਿਵਲ ਸੂਟ, 138 NI ACT ਅਤੇ ਕੈਂਸਲੇਸ਼ਨ, ਐਫ.ਆਈ.ਆਰ ਆਦਿ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ ਇਸ ਵਿੱਚ ਕੋਰਟ ਫੀਸ ਵਾਪਸ ਹੋ ਜਾਂਦੀ ਹੈ। ਇਸ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ। ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੇ ਫ਼ੈਸਲੇ/ਅਵਾਰਡ ਨੂੰ ਸਿਵਲ ਕੋਰਟ ਦੀ ਡਿਕਰੀ ਦੇ ਬਰਾਬਰ ਹੀ ਮਾਨਤਾ ਹੈ। ਇਸ ਦੇ ਫ਼ੈਸਲੇ ਵਿਚ ਕਿਤੇ ਅਪੀਲ ਵੀ ਨਹੀਂ ਹੁੰਦੀ ਹੈ।