ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ- ਐਸ.ਡੀ.ਐਮ. ਅਮਿਤ ਗੁਪਤਾ

ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ- ਐਸ.ਡੀ.ਐਮ. ਅਮਿਤ ਗੁਪਤਾ

ਐੱਸ.ਏ.ਐੱਸ. ਨਗਰ, 14 ਨਵੰਬਰ, 2024:

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਮੰਗ ਅਤੇ ਨਿਰੋਗਤਾ ਨੂੰ ਮੁੱਖ ਰੱਖਦਿਆਂ ਸਿਹਤਮੰਦ ਪੰਜਾਬ ਮਿਸ਼ਨ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਅਧੀਨ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿੱਚ ਰੋਜ਼ ਹੀ ਅਲੱਗ- ਅਲੱਗ ਥਾਵਾਂ ਤੇ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਇਨ੍ਹਾਂ ਕਲਾਸਾਂ ਵਿੱਚ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਭਾਗ ਲੈ ਕੇ ਸਰੀਰ ਨੂੰ ਨਿਰੋਗ ਬਣਾਇਆ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਵਿੱਚ ਵੱਡੀ ਉਮਰ ਦੇ ਲੋਕਾਂ ਤੋਂ ਇਲਾਵਾ ਬੱਚਿਆਂ ਵੱਲੋਂ ਵੀ ਭਾਗ ਲਿਆ ਜਾ ਰਿਹਾ ਹੈ। ਸੀ.ਐਮ. ਦੀ ਯੋਗਸ਼ਾਲਾ ਵਿੱਚ ਯੋਗ ਸਾਧਨਾ ਨਾਲ ਲੋਕ ਪੁਰਾਣੀਆਂ ਅਤੇ ਆਮ ਬਿਮਾਰੀਆਂ ਤੋਂ ਛੁਟਕਾਰਾ ਪਾ ਰਹੇ ਹਨ। ਇੰਨ੍ਹਾਂ ਕੈਂਪਾਂ ਦੌਰਾਨ ਯੋਗਾ ਅਧਿਆਪਕਾਂ ਵੱਲੋਂ ਲੋਕਾਂ ਨੂੰ ਯੋਗਾ ਦੇ ਲਾਭ ਦੱਸਦੇ ਹੋਏ ਸਿਹਤਮੰਦ ਜਿੰਦਗੀ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
     ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਡੇਰਾਬਸੀ ਅਮਿਤ ਗੁਪਤਾ ਨੇ ਦੱਸਿਆ ਕਿ ਸੀ.ਐਮ ਯੋਗਸ਼ਾਲਾ ਕਲਾਸਾਂ ਲੋਕਾਂ ਦੀ ਸਿਹਤ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਇਨ੍ਹਾਂ ਯੋਗਾ ਕਲਾਸਾਂ ਵਿੱਚ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਨਿਵਾਸੀ ਲਾਭ ਲੈ ਰਹੇ ਹਨ। ਯੋਗਾ ਸੈਸ਼ਨ ਸਵੇਰੇ 5:00 ਵਜੇ ਤੋਂ ਸ਼ੁਰੂ ਹੁੰਦੇ ਹਨ ਅਤੇ ਸ਼ਾਮ ਤੱਕ ਵੱਖ-ਵੱਖ ਸਮਾਂ-ਸਲਾਟ ਹੁੰਦੇ ਹਨ।
ਐੱਸ ਡੀ ਐਮ ਅਮਿਤ ਗੁਪਤਾ ਅਨੁਸਾਰ ਡੇਰਾਬੱਸੀ ’ਚ ਮਾਹਿਰ ਯੋਗਾ ਟ੍ਰੇਨਰ ਮੇਘਾ ਸਕਸੈਨਾ ਵੱਲੋਂ 5 ਥਾਂਵਾਂ ’ਤੇ ਯੋਗਾ ਕਲਾਸਾਂ ਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ’ਚ ਉਨ੍ਹਾਂ ਵੱਲੋਂ ਰਾਮਗੜ੍ਹ ਨੇੜੇ ਭੁੱਡਾ ਸਾਹਿਬ ਗੁਰਦੁਆਰਾ, ਜ਼ੀਰਕਪੁਰ ਵਿਖੇ ਪਹਿਲੀ ਕਲਾਸ ਸਵੇਰੇ 5:00 ਤੋਂ 6:00 ਵਜੇ, ਦੂਸਰੀ ਅਤੇ ਤੀਸਰੀ ਕਲਾਸ ਗਰੀਨ ਲੋਟਸ ਸ਼ਕਸਮ ਪਾਰਕ, ਜ਼ੀਰਕਪੁਰ ਵਿਖੇ ਸੇਵੇਰੇ 6:30 ਤੋਂ 7:30 ਵਜੇ ਤੱਕ,  ਅਤੇ 7.35 ਤੋਂ 8:35 ਤੱਕ ਅਤੇ ਚੌਥੀ ਕਲਾਸ ਪਿੰਡ ਰਾਮਗੜ੍ਹ ਵਾਰਡ ਨੰ: 24 ਵਿਖੇ ਸ਼ਾਮ 5:00 ਤੋਂ 6:00 ਵਜੇ ਤੱਕ ਹੁੰਦੀ ਹੈ। ਪੰਜਵੀਂ ਕਲਾਸ ਪਿੰਡ ਰਾਮਗੜ੍ਹ ਵਿਖੇ ਹਾਊਸ ਨੰ: 2 (ਨੇੜੇ ਪਿੱਪਲ ਦਾ ਬੂਟਾ) ਵਿਖੇ ਸ਼ਾਮ ਨੂੰ 6:05 ਵਜੇ ਤੋਂ 7:05 ਵਜੇ ਤੱਕ ਲਗਾਈ ਜਾਂਦੀ ਹੈ, ਜਿੱਥੇ ਬਿਨਾਂ ਕੋਈ ਫ਼ੀਸ ਲਿਆ ਯੋਗਾ ਦੀ ਸਿਖਲਾਈ ਦਿੱਤੀ ਜਾਂਦੀ ਹੈ।

 ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਨ੍ਹਾਂ ਕਲਾਸਾਂ ਵਿੱਚ ਆ ਕੇ ਯੋਗਾ ਦਾ ਮੁਫਤ ਲਾਭ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਆਪਣੀ ਕਲੋਨੀ ਜਾਂ ਪਾਰਕ ਵਿੱਚ ਕਲਾਸ ਸ਼ੁਰੂ ਕਰਵਾਉਣਾ ਚਾਹੁੰਦਾ ਹੈ ਤਾਂ ਘੱਟੋ-ਘੱਟ 25 ਮੈਂਬਰ ਹੋਣੇ ਲਾਜ਼ਮੀ ਹਨ ਅਤੇ ਆਪਣੀ ਨਵੀਂ ਕਲਾਸ/ਸੈਸ਼ਨ ਸ਼ੁਰੂ ਕਰਨ ਲਈ ਵਟਸਐਪ ਨੰਬਰ 'ਤੇ ਕਾਲ/ਸੁਨੇਹਾ ਭੇਜ ਸਕਦਾ ਲੋਕ ਇਹਨਾਂ ਸੈਸ਼ਨਾਂ ਵਿੱਚ ਸਵੈ-ਇੱਛਾ ਨਾਲ ਭਾਗ ਲੈ ਰਹੇ ਹਨ। ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500 'ਤੇ ਸੰਪਰਕ ਕਰ ਕੇ ਉਹ ਲੋਕ ਜਿਨ੍ਹਾਂ ਨੇ ਅਜੇ ਸ਼ਾਮਲ ਹੋਣਾ ਹੈ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।\

Tags:

Advertisement

Latest News

ਹਰਿਆਣਵੀ ਡਾਂਸਰ ਅਤੇ ਰਾਗਿਨੀ ਗਾਇਕਾ ਸਪਨਾ ਚੌਧਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਦੂਜੀ ਵਾਰ ਬਣੀ ਮਾਂ ਹਰਿਆਣਵੀ ਡਾਂਸਰ ਅਤੇ ਰਾਗਿਨੀ ਗਾਇਕਾ ਸਪਨਾ ਚੌਧਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਦੂਜੀ ਵਾਰ ਬਣੀ ਮਾਂ
Chandigarh,14 NOV,2024,(Azad Soch News):- ਸਪਨਾ ਚੌਧਰੀ (Sapna Chaudhary) ਦਾ ਵਿਆਹ ਚਾਰ ਸਾਲ ਪਹਿਲਾਂ ਹੀ ਹੋਇਆ ਸੀ,ਜਨਵਰੀ 2020 ਵਿੱਚ ਉਸਨੇ ਵੀਰ...
ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ
ਪੰਜਾਬ ਪੁਲਿਸ ਨੇ ਯੂ.ਕੇ. ਅਧਾਰਤ ਜਬਰੀ ਵਸੂਲੀ ਵਾਲੇ ਸਿੰਡੀਕੇਟ ਸਮੇਤ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼; 7 ਪਿਸਤੌਲਾਂ ਸਮੇਤ 10 ਕਾਬੂ
ਸਰਦੀਆਂ ‘ਚ ਲੌਂਗ ਵਾਲੀ ਚਾਹ ਪੀਣ ਦੇ ਫਾਇਦੇ
"ਇਨਵੈਸਟ ਪੰਜਾਬ" ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਅੱਵਲ: ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੀ ਵਧਾਈ
25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਿਪਾਹੀ, ਪੰਜਾਬ ਹੋਮ ਗਾਰਡ ਤੇ ਉਨ੍ਹਾਂ ਦੇ ਸਾਥੀ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ