ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ

DGP ਨੇ CPs ਤੇ SSPs ਨੂੰ ਦਿੱਤੀ ਡੈੱਡਲਾਈਨ

ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ

Chandigarh,28,APRIL,2025,(Azad Soch News):- ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ ਤੋਂ ਬਾਅਦ DGP ਨੇ CPs ਤੇ SSPs ਨੂੰ ਦਿੱਤੀ ਡੈੱਡਲਾਈਨ,ਚੰਡੀਗੜ੍ਹ 28 ਅਪ੍ਰੈਲ 2025- ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਖ਼ਤਮ ਹੋਣਾ ਚਾਹੀਦਾ ਹੈ। ਇਸ ਤੋਂ ਬਾਅਦ ਜੇ ਕਿਸੇ ਜ਼ਿਲ੍ਹੇ ’ਚੋਂ ਇਕ ਗ੍ਰਾਮ ਨਸ਼ਾ ਵੀ ਮਿਲਿਆ ਤਾਂ ਇਸ ਲਈ ਐੱਸਐੱਸਪੀ ਤੇ ਸੀਪੀ ਜ਼ਿੰਮੇਵਾਰ ਹੋਣਗੇ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਹੀ ਨਹੀਂ, ਜਿਹੜੇ ਅਧਿਕਾਰੀ ਚੰਗਾ ਕੰਮ ਕਰਨਗੇ, ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। 

ਮੁੱਖ ਮੰਤਰੀ ਭਗਵੰਤ ਮਾਨ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਜ਼ਿਲ੍ਹਿਆਂ ਦੇ ਐੱਸਐੱਸਪੀ ਤੇ ਸੀਪੀ ਨੂੰ ਹੁਕਮ ਜਾਰੀ ਕਰ 31 ਮਈ ਤੱਕ ਦੀ ਡੈੱਡਲਾਈਨ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਢੰਗ ਨਾਲ ਚਲਾਈ ਜਾ ਰਹੀ ਜੰਗ, ਨਸ਼ਿਆਂ ਖ਼ਿਲਾਫ਼ ਮੁਹਿੰਮ ਹੁਣ ਫ਼ੈਸਲਾਕੁੰਨ ਮੋੜ ਤੱਕ ਪੁੱਜ ਚੁੱਕੀ ਹੈ ਤੇ ਇਸ ਨੂੰ ਹੁਣ ਨਸ਼ਾ ਮੁਕਤ ਪੰਜਾਬ ਮਿਸ਼ਨ ਦਾ ਰੂਪ ਦੇ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ‘ਨਸ਼ਾ ਮੁਕਤ ਪੰਜਾਬ’ ਸਿਰਫ਼ ਇਕ ਟੀਚਾ ਨਹੀਂ ਸਗੋਂ ਇਹ ਇਕ ਸਵਾਭਿਮਾਨੀ ਪੰਜਾਬ ਦੇ ਨਿਰਮਾਣ ਦਾ ਸੰਕਲਪ ਹੈ। ਪੁਲਿਸ ਪੂਰੇ ਸਮਰਪਣ ਤੇ ਦ੍ਰਿੜ਼ ਸੰਕਲਪ ਨਾਲ ਇਸ ਚੁਣੌਤੀ ਨੂੰ ਸਵੀਕਾਰ ਕਰਦੀ ਹੈ ਤੇ ਕੁਝ ਸਮੇਂ ’ਚ ਹੀ ਇਸ ਦੇ ਨਤੀਜੇ ਦਿਸਣ ਲੱਗਣਗੇ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਹੁਣ ਨਸ਼ਾ ਤਸਕਰਾਂ ਖ਼ਿਲਾਫ਼ ਟਾਰਗੇਟ ਸੈੱਟ ਕਰ ਕੇ ਯੋਜਨਾਬੱਧ ਕਾਰਵਾਈ ਕੀਤੀ ਜਾਵੇਗੀ। ਸਾਰੇ ਐੱਸਐੱਸਪੀ ਤੇ ਸੀਪੀ ਆਪਣੇ-ਆਪਣੇ ਇਲਾਕਿਆਂ ’ਚ ਨਸ਼ੇ ਦੇ ਨੈੱਟਵਰਕ ਦੀ ਪਛਾਣ ਕਰਨ, ਉਨ੍ਹਾਂ ਦੀਆਂ ਜੜ੍ਹਾਂ ਤੱਕ ਪਹੁੰਚਣ ਤੇ ਉਨ੍ਹਾਂ ਨੂੰ ਜੜ੍ਹੋਂ ਖ਼ਤਮ ਕਰਨ ਦੀ ਰਣਨੀਤੀ ਬਣਾਉਣਗੇ ਅਤੇ ਖ਼ੁਦ ਮੁਹਿੰਮ ਦੀ ਅਗਵਾਈ ਕਰਨਗੇ। 

ਇਹੀ ਨਹੀਂ, ਉਨ੍ਹਾਂ ਨੂੰ ਆਪਣਾ ਐਕਸ਼ਨ ਪਲਾਨ ਪੁਲਿਸ ਹੈੱਡਕੁਆਰਟਰ ’ਚ ਪੇਸ਼ ਕਰਨਾ ਪਵੇਗਾ ਤੇ ਉਸ ਦੀ ਸਮੇਂ-ਸਮੇਂ ’ਤੇ ਸਮੀਖਿਆ ਵੀ ਹੋਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ’ਚ ਕਿਸੇ ਵੀ ਪੱਧਰ ’ਤੇ ਦੇਰੀ ਜਾਂ ਕੁਤਾਹੀ ਸਵੀਕਾਰ ਨਹੀਂ ਕੀਤੀ ਜਾਵੇਗੀ। ਤੈਅ ਡੈੱਡਲਾਈਨ ਤੋਂ ਬਾਅਦ ਵੀ ਜੇਕਰ ਕਿਸੇ ਇਲਾਕੇ ’ਚ ਡਰੱਗਜ਼ ਮਿਲਦੀ ਹੈ ਤਾਂ ਸੰਬੰਧਿਤ ਐੱਸਐੱਸਪੀ ਜਾਂ ਪੁਲਿਸ ਕਮਿਸ਼ਨਰ ਖ਼ਿਲਾਫ਼ ਅਨੁਸ਼ਾਸਨਾਤਮਕ ਕਾਰਵਾਈ ਕੀਤੀ ਜਾਵੇਗੀ। 

Tags: CM Mann

Advertisement

Latest News

ਪਿੰਡਾ ਦਾ ਪਹਿਰੇਦਾਰ ਸਮਾਗਮ ਦੌਰਾਨ ਸਿਹਤ ਵਿਭਾਗ ਵਲੋਂ ਲਗਾਈ ਗਈ ਜਾਗਰੂਕਤਾ ਸਟਾਲ ਪਿੰਡਾ ਦਾ ਪਹਿਰੇਦਾਰ ਸਮਾਗਮ ਦੌਰਾਨ ਸਿਹਤ ਵਿਭਾਗ ਵਲੋਂ ਲਗਾਈ ਗਈ ਜਾਗਰੂਕਤਾ ਸਟਾਲ
ਫ਼ਿਰੋਜ਼ਪੁਰ, 2 ਮਈ (              ) ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ "ਪਿੰਡਾ ਦਾ ਪਹਿਰੇਦਾਰ" ਸਮਾਗ਼ਮ ਦੌਰਾਨ ਸਿਹਤ ਵਿਭਾਗ ਫ਼ਿਰੋਜ਼ਪੁਰ ਅਤੇ...
ਪੰਜਾਬ ਸਰਕਾਰ ਰਾਜ ਦੇ ਪਾਣੀਆਂ ਤੇ ਹਿੱਤਾਂ ਦੀ ਰਾਖੀ ਲਈ ਵਚਨਬੱਧ- ਸੰਧਵਾਂ
ਸਿੱਖਿਆ ਕ੍ਰਾਂਤੀ: ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਸਕੂਲਾਂ ’ਚ 14.5 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ
ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕੌਮੀ ਪੱਧਰ ਦੀਆਂ ਪ੍ਰੀਖਿਆ 'ਚ ਪੁਜ਼ੀਸ਼ਨਾਂ ਹਾਸਲ ਕਰਨ ਲੱਗੇ : ਐਮ.ਐਲ.ਏ. ਦੇਵ ਮਾਨ
ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਮੁਕਤੀ ਯਾਤਰਾ ਦੀ ਰਸ਼ਮੀ ਸ਼ੁਰੂਆਤ ਲਈ ਜ਼ਿਲ੍ਹਾ ਪੱਧਰੀ ਸਮਾਗਮ 04 ਮਈ ਨੂੰ
ਚੋਣ ਸਾਖਰਤਾ ਵਧਾਉਣ ਲਈ ਪੰਜਾਬ ’ਚ 22000 ਤੋਂ ਵੱਧ ਬੂਥ ਪੱਧਰੀ ਜਾਗਰੂਕਤਾ ਸਮੂਹ ਸਰਗਰਮ : ਸਿਬਿਨ ਸੀ
ਜਿਲ੍ਹਾ ਮੈਜਿਸਟਰੇਟ ਵੱਲੋਂ ਨੀਟ ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇੱਕਠੇ ਹੋਣ ਤੇ ਪਾਬੰਦੀ ਦੇ ਹੁਕਮ ਜਾਰੀ