ਪੰਜਾਬ ਵਿਧਾਨ ਸਭਾ ਉਪ ਚੋਣ ਵਿੱਚ ਜਿੱਤੇ ਚਾਰ ਵਿਧਾਇਕਾਂ ਵਿੱਚੋਂ ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕਾਂ ਨੇ ਅੱਜ ਸਹੁੰ ਚੁੱਕੀ

ਪੰਜਾਬ ਵਿਧਾਨ ਸਭਾ ਉਪ ਚੋਣ ਵਿੱਚ ਜਿੱਤੇ ਚਾਰ ਵਿਧਾਇਕਾਂ ਵਿੱਚੋਂ ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕਾਂ ਨੇ ਅੱਜ ਸਹੁੰ ਚੁੱਕੀ


Chandigarh,02 DEC,(Azad Soch News):- ਪੰਜਾਬ ਵਿਧਾਨ ਸਭਾ ਉਪ ਚੋਣ (Punjab Vidhan Sabha By-Election) ਵਿੱਚ ਜਿੱਤੇ ਚਾਰ ਵਿਧਾਇਕਾਂ ਵਿੱਚੋਂ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਵਿਧਾਇਕਾਂ ਨੇ ਅੱਜ ਸਹੁੰ ਚੁੱਕੀ,ਇਸ ਮੌਕੇ ਵਿਧਾਨ ਸਭਾ (Vidhan Sabha) ਵਿੱਚ ਸਮਾਗਮ ਕਰਵਾਇਆ ਗਿਆ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਹੁੰ ਚੁਕਾਈ,ਇਸ ਦੇ ਨਾਲ ਹੀ ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅਤੇ 'ਆਪ' ਪੰਜਾਬ ਪ੍ਰਧਾਨ ਅਮਨ ਅਰੋੜਾ (Aman Arora) ਵੀ ਮੌਜੂਦ ਸਨ।

ਜਦਕਿ ਬਰਨਾਲਾ ਤੋਂ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ (MLA Kuldeep Singh Kala Dhillon) 4 ਦਸੰਬਰ ਨੂੰ ਸਹੁੰ ਚੁੱਕਣਗੇ,ਉਨ੍ਹਾਂ ਇਸ ਸਬੰਧੀ ਵਿਧਾਨ ਸਭਾ ਨੂੰ ਸੂਚਿਤ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦੀ ਪਾਰਟੀ ਦੇ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ,ਇਸ ਦੌਰਾਨ ਸਭ ਤੋਂ ਪਹਿਲਾਂ ਚੱਬੇਵਾਲ ਤੋਂ ਵਿਧਾਇਕ ਬਣੇ ਡਾ.ਇਸ਼ਾਕ ਚੱਬੇਵਾਲ ਨੇ ਸਹੁੰ ਚੁੱਕੀ,ਅੰਤ ਵਿੱਚ ਉਨ੍ਹਾਂ ਜੈ ਭੀਮ, ਜੈ ਭਾਰਤ ਅਤੇ ਇੰਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਏ,ਇਸ ਤੋਂ ਬਾਅਦ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਹੁੰ ਚੁੱਕੀ, ਅੰਤ ਵਿੱਚ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਗਿੱਦਵਬਾਹਾ ਦੇ ਨਵੇਂ ਚੁਣੇ ਗਏ ਵਿਧਾਇਕ ਵਜੋਂ ਚੁੱਕੀ ਸਹੁੰ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

Advertisement

Latest News

ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ  ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ 
ਚੰਡੀਗੜ੍ਹ, 4 ਦਸੰਬਰ: ਪੰਜਾਬ ਪੁਲਿਸ ਦੀ ਮੁਸ਼ਤੈਦੀ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸੂਬੇ ਦੇ ਸਾਬਕਾ ਉਪ...
ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ
ਉੱਤਰੀ ਫਿਲੀਪੀਨਜ਼ ਵਿੱਚ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਸਟਾਰਰ ਪੰਜਾਬੀ ਫਿਲਮ 'ਸ਼ਾਯਰ' ਨੂੰ ਲਹਿੰਦੇ ਪੰਜਾਬ ਵਿੱਚ ਰਿਲੀਜ਼ ਕੀਤਾ ਗਿਆ
Canada News: ਕੈਨੇਡਾ 'ਚ 7 ਲੱਖ ਵਰਕ ਪਰਮਿਟ ਹੋ ਰਹੇ ਖਤਮ,ਸਰਕਾਰ ਨਹੀਂ ਵਧਾ ਰਹੀ ਮਿਆਦ
ਚੀਨ ਨਾਲ ਸਬੰਧਾਂ ਦੇ ਵਿਕਾਸ ਲਈ ਸਰਹੱਦ ’ਤੇ ਸ਼ਾਂਤੀ ਜ਼ਰੂਰੀ
ਪਾਕਿਸਤਾਨ ਨੇ ਦੂਜੇ ਟੀ-20 ਵਿੱਚ ਜ਼ਿੰਬਾਬਵੇ ਨੂੰ 10 ਵਿਕਟਾਂ ਨਾਲ ਹਰਾਇਆ