ਵਾਤਾਵਰਣ ਪ੍ਰਦੂਸ਼ਣ ਤੋਂ ਬਚਾਉਣ ਲਈ ਝੋਨੇ ਦੀ ਪਰਾਲੀ ਦੀ ਸੰਭਾਲ ਜਰੂਰੀ

ਵਾਤਾਵਰਣ ਪ੍ਰਦੂਸ਼ਣ ਤੋਂ ਬਚਾਉਣ ਲਈ ਝੋਨੇ ਦੀ ਪਰਾਲੀ ਦੀ ਸੰਭਾਲ ਜਰੂਰੀ

 ਜੈਤੋ 14 ਸਤੰਬਰ 2024
ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ.ਅਮਰੀਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਲ ਜੈਤੋ ਦੇ ਪਿੰਡ ਰਾਮੇਆਣਾ ਵਿਖੇ ਸੀ.ਆਰ.ਐਮ ਸਕੀਮ  ਤਹਿਤ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਐਸ.ਪੀ. ਸ .ਬਲਜੀਤ ਸਿੰਘ ਹੈਡਕੁਆਟਰ ਫਰੀਦਕੋਟ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
 ਇਸ ਮੌਕੇ   ਬਲਾਕ ਖੇਤੀ ਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ  ਕਿਹਾ ਕੇ ਇੱਕ ਏਕੜ ਖੇਤ ਵਿਚੋਂ ਲਗਪਗ 25-30 ਕੁਇੰਟਲ ਪਰਾਲੀ ਬਣਦੀ ਹੈ ਇੱਕ 10 ਕੁਇੰਟਲ ਪਰਾਲੀ ਸਾੜਨ ਨਾਲ 400 ਕਿਲੋ ਗ੍ਰਾਮ ਜੈਵਿਕ  ਕਾਰਬਨ 25 ਕਿਲੋ ਪੋਟਾਸ਼ਿਮ 1.2 ਗੰਧਕ ਦਾ ਨੁਕਸਾਨ ਹੋ ਜਾਂਦਾ ਹੈ।
 ਉਨ੍ਹਾਂ ਕਿਹਾ ਕਿ ਕਿਸਾਨ ਝੋਨੇ ਦੀ  ਪਰਾਲੀ ਦੀ ਰਹਿੰਦ ਖੂਹੰਦ ਨੂੰ ਖੇਤ ਵਿਚ ਹੀ ਵਾਹੁਣ । ਇਸ ਮੌਕੇ ਐਸ ਪੀ ਹੈਡਕੁਆਟਰ ਸ.ਬਲਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਉਹ ਪਰਾਲੀ ਨੂੰ ਬਿਲਕੁਲ ਵੀ ਅੱਗ ਨਾ ਲਗਾਉਣ ਕਿਉਂਕਿ ਇਸ ਨਾਲ ਵਾਤਾਵਰਨ ਦੂਸ਼ਿਤ ਹੁੰਦਾ ਹੈ ਅਤੇ ਨਾਲ ਹੀ ਜੀਵ ਜੰਤੂ ਵੀ ਮਰਦੇ ਹਨ ਅਤੇ ਜਾਨੀ ਨੁਕਸਾਨ ਵੀ ਹੁੰਦੇ ਹਨ ।ਉਨ੍ਹਾਂ ਇਸ ਸੰਬੰਧੀ ਕਾਨੂੰਨੀ ਜਾਣਕਾਰੀ ਵੀ ਸਾਂਝੀ ਕੀਤੀ।
 ਇਸ ਮੌਕੇ ਧਰਮਜੀਤ ਸਿੰਘ ਰਾਮੇਆਣਾਂ ਜੋਇੰਟ ਸਕੱਤਰ ਆਮ ਆਦਮੀ ਪਾਰਟੀ  ਨੇ ਕਿਸਾਨਾਂ ਨੂੰ ਪਰਾਲੀ ਸੰਬੰਧੀ  ਵਿਭਾਗ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ। 
 ਡਾ.ਨਵਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਕੋਟਕਪੂਰਾ ਵਲੋਂ ਕਿਸਾਨਾਂ ਨੂੰ ਝੋਨੇ ਦੀ ਫਸਲ ਦੀ ਸੁੰਡੀ ਅਤੇ ਹੋਰ ਕੀੜੇ ਮਕੌੜਿਆਂ ਅਤੇ ਬਿਮਾਰੀਆਂ ਤੋਂ ਫਸਲ ਨੂੰ ਬਚਾਉਣ ਸੰਬੰਧੀ ਜਾਣਕਾਰੀ ਦਿੱਤੀ ਗਈ ।
ਖੇਤੀਬਾੜੀ ਵਿਸਥਾਰ ਅਫਸਰ ਡਾ. ਜਸਵੰਤ ਸਿੰਘ ਵਲੋਂ ਕਿਸਾਨਾਂ ਨੂੰ ਨਰਮੇ ਦੀ ਫਸਲ ਸੰਬਧੀ ਅਤੇ ਗੁਲਾਬੀ ਸੁੰਡੀ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ ਗਈ । 
 
ਇਸ ਮੌਕੇ ਬਲਾਕ ਤਕਤਕਨਾਲੋਜੀ ਮਨੇਜਰ ਜਗਮੀਤ ਸਿੰਘ, ਲਵਲੀਨ ਕੌਰ, ਏ.ਐਸ.ਆਈ ,ਬੂਟਾ ਸਿੰਘ ਏ. ਐਸ.ਆਈ, ਸੁਖਵਿੰਦਰ ਸਿੰਘ ਫੀਲਡ ਵਰਕਰ ਤੋਂ ਇਲਾਵਾ ਜੱਗਾ ਸਿੰਘ ,ਗੁਰਵਿੰਦਰ ਸਿੰਘ ਸੰਧੂ ਉਡੀਕ ਸਿੰਘ ਵਰਕਰ  ਆਮ ਆਦਮੀ ਪਾਰਟੀ ਅਤੇ ਹੋਰ ਅਗਾਂਹ-ਵਧੂ ਕਿਸਾਨ ਹਾਜਰ ਸਨ l
Tags:

Advertisement

Latest News

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ
ਚੰਡੀਗੜ੍ਹ, 18 ਸਤੰਬਰ:ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ...
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ
ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ
ਬੈਂਕਾਂ ਨੂੰ ਸਾਈਬਰ ਧੋਖਾਧੜੀ ਬਾਰੇ ਗਾਹਕਾਂ ਨੂੰ ਜਾਗਰੂਕ ਕਰਨ ਅਤੇ ਸ਼ੱਕੀ ਲੈਣ-ਦੇਣ ਦੀ ਸਥਿਤੀ ਵਿੱਚ 1930 ਡਾਇਲ ਕਰਨ ਦੀ ਅਪੀਲ
ਪੰਚਾਇਤੀ ਰਾਜ ਇਕਾਈਆਂ ਬਾਰੇ ਵਿਧਾਨ ਸਭਾ ਕਮੇਟੀ ਨੇ ਡੇਰਾਬੱਸੀ ਦਾ ਦੌਰਾ ਕੀਤਾ
ਸੁਖਜਿੰਦਰ ਸਿੰਘ ਕਾਉਣੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਚੋਟੀਆਂ ਵਿਖੇ ਆਰ.ਓ. ਦਾ ਕੀਤਾ ਉਦਘਾਟਨ
ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣੂ ਕਰਵਾਇਆ