ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ - ਡਿਪਟੀ ਕਮਿਸ਼ਨਰ

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  - ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025--

ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਨੁਸਾਰ ਪੰਜਾਬ ਵਿੱਚ ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸ਼ਤੇ ਸਕੀਮ ਤਹਿਤ ਮੁਫਤ ਇਲਾਜ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਰਕਾਰ ਵੱਲੋਂ ਸੜਕੀ ਹਾਦਸਿਆਂ ਦੌਰਾਨ 'ਗੋਲਡਨ ਆਵਰਦੀ ਵੱਧ ਤੋਂ ਵੱਧ ਸੁੱਚਜੀ ਵਰਤੋਂ ਕਰਕੇ ਕੌਮੀਅਤਜਾਤ- ਪਾਤਸਮਾਜਿਕਆਰਥਿਕ ਆਦਿ ਸਥਿਤੀ ਦੇ ਬਿਵਾਂ ਕਿਸੇ ਭੇਦਭਾਵ ਤੋਂ ਹਾਦਸਾ ਪੀੜਤਾਂ ਦਾ ਨੇੜਲੇ ਸਰਕਾਰੀ ਹਸਪਤਾਲਾਂ ਸਮੇਤ ਪ੍ਰਾਈਵੇਟ ਸੂਚੀਬੱਧ ਹਸਪਤਾਲਾਂ ਵਿੱਚ ਵੀ ਮੁਫ਼ਤ ਇਲਾਜ ਕਰਵਾ ਸਕਦੇ ਹਨ। ਉਹਨਾਂ ਦੱਸਿਆ ਕਿ 'ਗੋਲਡਨ ਆਵਰਸੜਕ ਦੁਰਘਟਨਾ ਤੋਂ ਬਾਅਦ ਪਹਿਲਾਂ ਮਹੱਤਵਪੂਰਨ ਘੰਟਾ ਹੁੰਦਾ ਹੈ ਜਿਸ ਦੌਰਾਨ ਜੇਕਰ ਕਿਸੇ ਗੰਭੀਰ ਜਖਮੀ ਵਿਅਕਤੀ ਨੂੰ ਬਣਦੀ ਦੇਖਭਾਲ ਮਿਲ ਜਾਵੇ ਤਾਂ ਉਸ ਦੀ ਜਾਨ ਬਚਣ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ ।

ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਮੈਡੀਕਲ ਕਮਿਸ਼ਨਰ ਡਾਗੁਰਮੀਤ ਕੌਰ ਨੇ ਦੱਸਿਆ ਕਿ ਜਿਲਾ ਅੰਮ੍ਰਿਤਸਰ ਵਿਖੇ 12 ਸਰਕਾਰੀ ਹਸਪਤਾਲਾਂ ਤੋਂ ਇਲਾਵਾ 64 ਸੂਚੀਬੱਧ ਪ੍ਰਾਈਵੇਟ ਹਸਪਤਾਲ ਹਨ। ਉਨਾਂ ਦੱਸਿਆ ਕਿ ਸੜਕ ਹਾਦਸੇ ਦੇ ਇਲਾਜ ਲਈ ਹਸਪਤਾਲ ਵਿੱਚ ਲਿਜਾਣ ਸਮੇਂ ਵਿਅਕਤੀ ਨੂੰ ਸਰਕਾਰ ਵੱਲੋਂ ਸਨਮਾਨਿਤ ਵੀ ਕੀਤਾ ਜਾਵੇਗਾ। ਉਦੋਂ ਤੱਕ ਪੁਲਿਸ ਵੱਲੋਂ ਕਿਸੇ ਕਿਸਮ ਦੀ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀਜਦੋਂ ਤੱਕ ਸੜਕ ਦੁਰਘਟਨਾ ਦੇ ਸ਼ਿਕਾਰ ਵਿਅਕਤੀ ਨੂੰ ਹਸਪਤਾਲ ਲੈ ਕੇ ਆਇਆ ਵਿਅਕਤੀ ਖੁਦ ਚਸਮਦੀਨ ਗਵਾਹ ਬਣਨ ਦੀ ਇੱਛਾ ਨਾ ਪ੍ਰਗਟਾਉਂਦਾ ਹੋਵੇ। ਫਰਿਸਤੇ ਸਕੀਮ ਅਧੀਨ ਪੰਜਾਬ ਦੇ ਸਮੂਹ ਇਪੈਨਲਡ ਹਸਪਤਾਲਾਂ ਦੀ ਸੂਚੀ ਵਿਭਾਗ ਦੀ ਵੈਬਸਾਈਟ sha.punjab.gov.in ਤੇ ਉਪਲੱਬਧ ਹੈ।

Tags:

Advertisement

Latest News

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ
Pakistan,15 JAN,2025,(Azad Soch News):-    ਜੇਲ 'ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Former Prime Minister Imran Khan) ਦੀ ਪਤਨੀ ਬੁਸ਼ਰਾ...
ਪ੍ਰਯਾਗਰਾਜ ਮਹਾਕੁੰਭ 2025 ਵਿੱਚ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਅੰਮ੍ਰਿਤ ਇਸ਼ਨਾਨ ਲਈ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ 'ਚ ਲਗਾਈ ਡੁਬਕੀ
ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰੇ ਜੈਤੂਨ ਦਾ ਤੇਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-01-2025 ਅੰਗ 636
ਪਾਕਿਸਤਾਨ ਨੇ ਚੈਂਪੀਅਨਜ਼ ਟਰਾਫੀ 2025 ਲਈ ਆਪਣੀ ਆਰਜ਼ੀ ਟੀਮ ਦਾ ਐਲਾਨ
ਪਤੰਗ ਚੜਾਉਣ ਲਈ ਚਾਇਨਾ ਡੋਰ ਸਮੇਤ ਕਈ ਚੀਜ਼ਾਂ ਤੇ Pollution Control Board ਵੱਲੋਂ ਪਾਬੰਦੀ ਦੇ ਹੁਕਮ ਜਾਰੀ
ਹਰਦੀਪ ਗਰੇਵਾਲ ਦੀ ਫਿਲਮ 'ਸਿਕਸ ਈਚ' ਦੀ ਪਹਿਲੀ ਝਲਕ ਰਿਲੀਜ਼