ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ


ਚੰਡੀਗੜ੍ਹ, 7 ਸਤੰਬਰ:

ਪੰਜਾਬ ਵਿੱਚ ਖੇਤੀਬਾੜੀ ਵਾਸਤੇ ਸੂਰਜੀ ਊਰਜਾ ਦੀ ਵਰਤੋਂ ਲਈ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ 20,000 ਸੋਲਰ ਪੰਪਾਂ (ਸਰਫੇਸ ਅਤੇ ਸਬਮਰਸੀਬਲ) ਲਈ ਅਰਜ਼ੀਆਂ ਮੰਗੀਆਂ ਹਨ।

ਸੰਗਰੂਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੋਲਰ ਪੰਪ ਲਗਾਉਣ ਦੇ ਇੱਛੁਕ ਕਿਸਾਨ www.pmkusum.peda.gov.in ਉਤੇ 9 ਸਤੰਬਰ ਤੋਂ 30 ਸਤੰਬਰ, 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ 3, 5, 7.5 ਅਤੇ 10 ਐਚ.ਪੀ. ਦੀ ਸਮਰੱਥਾ ਵਾਲੇ ਸੋਲਰ ਪੰਪਾਂ ਵਾਸਤੇ ਅਪਲਾਈ ਕਰ ਸਕਦੇ ਹਨ। ਸੋਲਰ ਪੰਪ ਲਗਾਉਣ ਲਈ ਜਨਰਲ ਸ਼੍ਰੇਣੀ ਦੇ ਕਿਸਾਨਾਂ ਲਈ 60% ਅਤੇ ਅਨੁਸੂਚਿਤ ਜਾਤੀ (ਐਸ.ਸੀ.) ਦੇ ਕਿਸਾਨਾਂ ਲਈ 80% ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 2000 ਅਤੇ ਗ੍ਰਾਮ ਪੰਚਾਇਤਾਂ ਲਈ 3000 ਸੋਲਰ ਪੰਪ ਰਾਖਵੇਂ ਰੱਖੇ ਹਨ।

ਉਨ੍ਹਾਂ ਦੱਸਿਆ ਕਿ ਡਾਰਕ ਜ਼ੋਨ (ਧਰਤੀ ਹੇਠਲੇ ਪਾਣੀ ਦੀ ਜ਼ਿਆਦਾ ਵਰਤੋਂ ਵਾਲੇ ਬਲਾਕ) ਵਜੋਂ ਸ਼੍ਰੇਣੀਬੱਧ ਕੀਤੇ ਗਏ ਖੇਤਰਾਂ ਵਿੱਚ, ਇਹ ਪੰਪ ਉਨ੍ਹਾਂ ਕਿਸਾਨਾਂ ਨੂੰ ਅਲਾਟ ਕੀਤੇ ਜਾਣਗੇ ਜਿਨ੍ਹਾਂ ਦੀਆਂ ਮੋਟਰਾਂ 'ਤੇ ਪਹਿਲਾਂ ਤੋਂ ਹੀ ਮਾਈਕਰੋ (ਤੁਪਕਾ/ਫੁਹਾਰਾ) ਸਿੰਜਾਈ ਸਿਸਟਮ ਲੱਗਾ ਹੋਇਆ ਹੈ। ਇਸ ਤੋਂ ਇਲਾਵਾ ਪਿੰਡਾਂ ਦੇ ਛੱਪੜਾਂ, ਖੇਤਾਂ ਦੇ ਤਲਾਬਾਂ, ਜਾਂ ਨਹਿਰੀ ਪਾਣੀ ਵਾਲੀਆਂ ਡਿੱਗੀਆਂ ‘ਚੋਂ ਪਾਣੀ ਕੱਢਣ ਲਈ ਡੀਜ਼ਲ ਪੰਪਾਂ ਦੀ ਵਰਤੋਂ ਕਰਨ ਵਾਲੇ ਕਿਸਾਨ ਅਤੇ ਪੰਚਾਇਤਾਂ ਵੀ ਇਸ ਸਕੀਮ ਅਧੀਨ ਅਪਲਾਈ ਕਰਨ ਦੇ ਯੋਗ ਹਨ।

ਸ੍ਰੀ ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਜਿਹੜੇ ਕਿਸਾਨਾਂ ਕੋਲ ਪੀ.ਐੱਸ.ਪੀ.ਸੀ.ਐੱਲ. ਦੇ ਇਲੈਕਟ੍ਰਿਕ ਮੋਟਰ ਕੁਨੈਕਸ਼ਨ ਹਨ ਜਾਂ ਜਿਨ੍ਹਾਂ ਨੇ ਆਪਣੇ ਨਾਂ 'ਤੇ ਜਾਂ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ 'ਤੇ ਸਿੰਜਾਈ ਲਈ ਸੋਲਰ ਪੰਪ ਲਗਾਏ ਹੋਏ ਹਨ, ਉਹ ਇਸ ਸਕੀਮ ਅਧੀਨ ਅਪਲਾਈ ਕਰਨ ਦੇ ਯੋਗ ਨਹੀਂ ਹਨ। ਉਨ੍ਹਾਂ ਦੱਸਿਆ ਕਿ ਇਛੁੱਕ ਕਿਸਾਨ www.pmkusum.peda.gov.in ਉਤੇ ਜਾ ਕੇ ਇਸ ਸਕੀਮ ਬਾਰੇ ਹੋਰ ਜਾਣਕਾਰੀ ਲੈਣ ਤੋਂ ਇਲਾਵਾ ਬਰੋਸ਼ਰ ਡਾਊਨਲੋਡ ਕਰ ਸਕਦੇ ਹਨ।

Tags:

Advertisement

Latest News

Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ? Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ?
Chandigarh,16 Sep,2024,(Azad Soch News):- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਆਉਣ ਵਾਲੀਆਂ ਵਿਧਾਨ ਸਭਾ...
ਬੰਗਲਾਦੇਸ਼ ਦੇ ਖਿਲਾਫ 2 ਟੈਸਟ ਮੈਚਾਂ ਦੀ ਸੀਰੀਜ਼ ਲਈ ਪਹਿਲੇ ਟੈਸਟ ਮੈਚ ਲਈ ਟੀਮ ਇੰਡੀਆ ਦਾ ਐਲਾਨ ਕੀਤਾ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਹਮਲਾ ਕਰਨ ਵਾਲੇ ਦੀ ਹੋਈ ਪਛਾਣ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 17 ਸਤੰਬਰ ਨੂੰ ਅਸਤੀਫਾ ਦੇਣਗੇ
2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਗਲਾਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 1 'ਚ ਸੀਵਰੇਜ਼ ਤੇ ਵਾਟਰ ਸਪਲਾਈ ਪ੍ਰੋਜੈਕਟ ਦੀ ਸ਼ੁਰੂਆਤ
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪੰਜਾਬ ਸਰਕਾਰ ਲਗਾਤਾਰ ਕਰ ਰਹੀ ਹੈ ਵਿਸ਼ੇਸ਼ ਪਹਿਲਕਦਮੀਆਂ - ਡਿਪਟੀ ਕਮਿਸ਼ਨਰ