'ਆਪ' ਸਰਕਾਰ ਵੱਲੋਂ ਲਗਾਏ ਜਾ ਰਹੇ 'ਆਪ ਦੀ ਸਰਕਾਰ ਆਪ ਦੇ ਦਵਾਰ' ਕੈਂਪਾਂ ਦਾ ਲੋਕਾਂ ਨੂੰ ਇੱਕੋ ਛੱਤ ਹੇਠ ਮਿਲ ਰਿਹਾ ਲਾਭ : ਵਿਧਾਇਕ ਡਾ.ਅਜੇ ਗੁਪਤਾ

'ਆਪ' ਸਰਕਾਰ ਵੱਲੋਂ ਲਗਾਏ ਜਾ ਰਹੇ 'ਆਪ ਦੀ ਸਰਕਾਰ ਆਪ ਦੇ ਦਵਾਰ' ਕੈਂਪਾਂ ਦਾ ਲੋਕਾਂ ਨੂੰ ਇੱਕੋ ਛੱਤ ਹੇਠ ਮਿਲ ਰਿਹਾ ਲਾਭ : ਵਿਧਾਇਕ ਡਾ.ਅਜੇ ਗੁਪਤਾ

ਅੰਮ੍ਰਿਤਸਰ, 16 ਜੁਲਾਈ 2024:

ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਇੱਕੋ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਸਬ-ਡਵੀਜ਼ਨ ਵਿੱਚ ਹਰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕ ਇਨ੍ਹਾਂ ਕੈਂਪਾਂ ਦਾ ਲਾਭ ਉਠਾ ਰਹੇ ਹਨ। ਅੱਜ ਕੇਂਦਰੀ ਵਿਧਾਨ ਸਭਾ ਹਲਕੇ ਦੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਬੀ ਦੇ ਦੱਤ ਗੇਟ ਵਿਖੇ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਦੌਰਾ ਕਰਨ ਲਈ ਵਿਧਾਇਕ ਡਾ: ਅਜੇ ਗੁਪਤਾਏ.ਡੀ.ਸੀ.ਨਿਕਾਸ ਕੁਮਾਰਐਸ.ਡੀ.ਐਮ ਮਨਕੰਵਲ ਚਾਹਲ ਵਿਸ਼ੇਸ਼ ਤੌਰ 'ਤੇ ਪਹੁੰਚੇ।ਇਸ ਮੌਕੇ ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਅਜਿਹੇ ਕੈਂਪਾਂ ਦਾ ਫਾਇਦਾ ਇਹ ਹੈ ਕਿ 13 ਸਰਕਾਰੀ ਵਿਭਾਗਾਂ ਦੇ ਕਰਮਚਾਰੀ ਅਤੇ ਅਧਿਕਾਰੀ ਮੌਕੇ 'ਤੇ ਮੌਜੂਦ ਰਹਿੰਦੇ ਹਨਜਿਸ ਕਾਰਨ ਕੰਮ ਮੌਕੇ 'ਤੇ ਹੀ ਹੁੰਦੇ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਘੱਟ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਣੀ ਆਪ’ ਸਰਕਾਰ ਤੁਹਾਡੀ ਸਰਕਾਰ ਹੈ ਅਤੇ ਸਾਡਾ ਸਾਰਾ ਕੰਮ ਲੋਕ ਸੇਵਾ ਲਈ ਹੈ। ਉਨ੍ਹਾਂ ਕਿਹਾ ਕਿ ਇਹ ਕੈਂਪ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ ਅਤੇ ਜਿਸ ਵੀ ਇਲਾਕੇ ਦੇ ਲੋਕਾਂ ਨੂੰ ਇਹ ਕੈਂਪ ਲਗਾਇਆ ਜਾਵੇ ਉਹ ਜ਼ਰੂਰ ਪਹੁੰਚ ਕੇ ਇਸ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ 'ਆਪ ਦੀ ਸਰਕਾਰ ਆਪ ਦੇ ਦਵਾਰਤਹਿਤ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਲੋਕ ਵੱਖ-ਵੱਖ ਸੇਵਾਵਾਂ ਲੈਣ ਲਈ ਅਪਲਾਈ ਕਰਨ। ਕੈਂਪ ਵਿੱਚ ਕੁਝ ਸੇਵਾਵਾਂ ਦੇ ਮੌਕੇ 'ਤੇ ਹੀ ਸਰਟੀਫਿਕੇਟ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਥਾਂ 'ਤੇ ਮਿਲ ਰਹੀਆਂ ਹਨਜਿਸ ਨਾਲ ਉਨ੍ਹਾਂ ਦੇ ਪੈਸੇ ਅਤੇ ਸਮੇਂ ਦੀ ਬੱਚਤ ਹੋ ਰਹੀ ਹੈ। ਉਨਾਂ ਦੱਸਿਆ ਕਿ ਅੱਜ ਦੇ ਇਸ ਕੈਂਪ ਵਿੱਚ 132 ਲੋਕਾਂ ਨੇ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਆਪਣੀ ਰਜਿਸਟਰੇਸ਼ਨ ਕਰਵਾਈ ਹੈ ਉਨਾਂ ਦੱਸਿਆ ਕਿ ਇਨਾਂ ਲੋਕਾਂ ਨੂੰ ਸਮੇਂ ਸਿਰ ਹੀ ਸਾਰੀਆਂ ਸਕੀਮਾਂ ਦਾ ਲਾਭ ਪੁਜਦਾ ਕਰ ਦਿੱਤਾ ਜਾਵੇਗਾ

ਵਿਧਾਇਕ ਨੇ ਹਰ ਸਟਾਲ 'ਤੇ ਜਾ ਕੇ ਲੋਕਾਂ ਦੀ ਗੱਲ ਸੁਣੀ

ਵਿਧਾਇਕ ਡਾ: ਅਜੇ ਗੁਪਤਾ ਏ.ਡੀ.ਸੀ.ਨਿਕਾਸ ਕੁਮਾਰ ਦੇ ਨਾਲ ਇਸ ਕੈਂਪ 'ਚ ਗਏ ਅਤੇ ਹਰ ਸਟਾਲ 'ਤੇ ਲੋਕਾਂ ਦੀ ਗੱਲ ਸੁਣੀ।ਲੋਕਾਂ ਨੇ ਆਪਣੀਆਂ ਸਮੱਸਿਆਵਾਂ ਵੀ ਦੱਸੀਆਂ। ਉਨ੍ਹਾਂ ਹਾਜ਼ਰ ਅਧਿਕਾਰੀਆਂ ਨੂੰ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਦਿਸ਼ਾ ਨਿਰਦੇਸ਼ ਦਿੱਤੇ। ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਇੱਕ ਮਹੀਨੇ ਬਾਅਦ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਇੱਕ ਹੋਰ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕੈਂਪ ਤੋਂ 10 ਦਿਨ ਪਹਿਲਾਂ ਪੂਰੇ ਵਿਧਾਨ ਸਭਾ ਹਲਕੇ ਵਿੱਚ ਕੈਂਪ ਸਬੰਧੀ ਪ੍ਰਚਾਰ ਕੀਤਾ ਜਾਵੇਗਾ। ਤਾਂ ਜੋ ਵੱਧ ਤੋਂ ਵੱਧ ਲੋਕ ਇੱਕ ਛੱਤ ਹੇਠ ਆ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰ ਸਕਣ।

ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਓ

ਕੈਂਪ ਦਾ ਨਿਰੀਖਣ ਕਰਦਿਆਂ ਏ.ਡੀ.ਸੀ.ਨਿਕਾਸ ਕੁਮਾਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ 'ਆਪਸਰਕਾਰ ਦੀ ਅਗਵਾਈ 'ਚ ਹਰ ਵਿਧਾਨ ਸਭਾ ਹਲਕੇ 'ਚ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਲੋੜੀਂਦੀਆਂ ਸੇਵਾਵਾਂ ਮਿਲ ਸਕਣ। ਇਸ ਲਈ ਸਮੂਹ ਨਾਗਰਿਕ ਕੈਂਪਾਂ ਵਿੱਚ ਪਹੁੰਚ ਕੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਤਾਂ ਜੋ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਪ੍ਰਾਪਤ ਕਰ ਸਕਣ। ਏ.ਡੀ.ਸੀ.ਨਿਕਾਸ ਕੁਮਾਰ ਨੇ ਦੱਸਿਆ ਕਿ ਕੈਂਪਾਂ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਜਨਮ ਸਰਟੀਫਿਕੇਟਆਮਦਨ ਸਰਟੀਫਿਕੇਟਰਿਹਾਇਸ਼ ਸਰਟੀਫਿਕੇਟਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦਾ ਸਰਟੀਫਿਕੇਟਬੁਢਾਪਾਅੰਗਹੀਣ ਅਤੇ ਆਸ਼ਰਿਤ ਪੈਨਸ਼ਨਜਨਮ ਸਰਟੀਫਿਕੇਟ ਵਿੱਚ ਨਾਮ ਬਦਲਣਾਸਿਹਤ ਵਿਭਾਗ ਦੀਆਂ ਸਕੀਮਾਂ ਸ਼ਾਮਲ ਹਨ। ਬਿਜਲੀ ਬਿੱਲਾਂ ਦਾ ਭੁਗਤਾਨਮਾਲ ਵਿਭਾਗ ਦੇ ਰਿਕਾਰਡਾਂ ਦੀ ਤਸਦੀਕਵਿਆਹ ਰਜਿਸਟ੍ਰੇਸ਼ਨਮੌਤ ਦੇ ਸਰਟੀਫਿਕੇਟ ਦੀਆਂ ਕਈ ਕਾਪੀਆਂਪੇਂਡੂ ਖੇਤਰ ਦਾ ਸਰਟੀਫਿਕੇਟਫਰਦ ਨਿਰਮਾਣਸ਼ਗਨ ਯੋਜਨਾਜ਼ਮੀਨ ਦੀ ਨਿਸ਼ਾਨਦੇਹੀਐਨਆਰਆਈ ਸੇਵਾਵਾਂ ਵਿੱਚ ਸਰਟੀਫਿਕੇਟਾਂ ਦੇ ਕਾਊਂਟਰ ਹਸਤਾਖਰਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਜਵਾਬੀ ਹਸਤਾਖਰਡੈਥ ਸਰਟੀਫਿਕੇਟ ਵਿੱਚ ਬਦਲਾਅ  ਸਰਟੀਫਿਕੇਟ ਆਦਿ ਸ਼ਾਮਲ ਹਨ।

Tags:

Advertisement

Latest News

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
Chandigarh, 29 August,2024,(Azad Soch News):- ਪੰਜਾਬ ਮੰਤਰੀ ਮੰਡਲ (Punjab Council of Ministers) ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ...
ਕਤਰ ਵਲੋਂ ਜ਼ਬਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਵਾਪਸ ਕੀਤੇ ਗਏ : ਭਾਰਤ ਵਿਦੇਸ਼ ਮੰਤਰਾਲਾ
ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਦੀ ‘ਜੱਟ ਐਂਡ ਜੂਲੀਅਟ 3’ ਜਲਦੀ ਹੀ OTT Platform ‘ਤੇ ਹੋਵੇਗੀ ਰਿਲੀਜ਼
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਬੁਧਵਾਰ ਨੂੰ ਝਾਰਖੰਡ ਮੁਕਤੀ ਮੋਰਚਾ ਤੋਂ ਅਸਤੀਫ਼ਾ ਦੇ ਦਿਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-08-2024 ਅੰਗ 877
ਹਾਕੀ ਇੰਡੀਆ ਨੇ 8 ਤੋਂ 17 ਸਤੰਬਰ ਤੱਕ ਚੀਨ ਦੇ ਹੁਲੁਨਬਿਊਰ ਵਿਚ ਹੋਣ ਵਾਲੀ ਏਸ਼ਿਆਈ ਚੈਂਪੀਅਨਜ਼ ਟਰਾਫੀ ਲਈ 18 ਮੈਂਬਰੀ ਟੀਮ ਦਾ ਐਲਾਨ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ