ਲੋਕਾਂ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਭਾਰੀ ਬਹੁਮਤ ਦੇ ਨਾਲ ਆਮ ਆਦਮੀ ਪਾਰਟੀ ਨੂੰ ਜਿਤਾਇਆ,ਧੰਨਵਾਦ-ਲਾਲ ਚੰਦ ਕਟਾਰੂਚੱਕ

ਲੋਕਾਂ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਭਾਰੀ ਬਹੁਮਤ ਦੇ ਨਾਲ ਆਮ ਆਦਮੀ ਪਾਰਟੀ ਨੂੰ ਜਿਤਾਇਆ,ਧੰਨਵਾਦ-ਲਾਲ ਚੰਦ ਕਟਾਰੂਚੱਕ

- ਸਰਨਾ, ਨਰੋਟ ਜੈਮਲ ਸਿੰਘ, ਬਮਿਆਲ, ਸਿਹੋੜਾ, ਸੁੰਦਰਚੱਕ, ਬੇਗੋਵਾਲ, ਘਰੋਟਾ, ਕਥਲੋਰ ਆਦਿ ਸਥਾਨਾਂ ਤੇ ਡੇਰਾ ਬਾਬਾ ਨਾਨਕ ਦੀ ਜਿੱਤ ਦੀ ਖੁਸੀ ਵਿੱਚ ਮਨਾਏ ਜਸਨ
- ਡੇਰਾ ਬਾਬਾ ਨਾਨਕ ਦੀ ਇਤਹਾਸਿਕ ਜਿੱਤ ਨੂੰ ਲੈ ਕੇ ਪਾਰਟੀ ਕਾਰਜਕਰਤਾਵਾਂ ਵਿੱਚ ਖੁਸੀ ਦੀ ਲਹਿਰ
 

Pathankot, 23 November 2024,(Azad Soch News):- ਬੜੀ ਇਤਹਾਸਿਕ ਜਿੱਤ ਬਾਬਾ ਨਾਨਕ (Baba Nanak) ਦੀ ਧਰਤੀ ਤੋਂ ਡੇਰਾ ਬਾਬਾ ਨਾਨਕ ਜਿੱਥੇ ਬਹੁਤ ਹੀ ਖੁਬਸੂਰਤ ਸੰਦੇਸ ਜੋ ਡੇਰਾ ਨਿਵਾਸੀਆਂ ਨੇ ਦਿੱਤਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਵੱਲੋਂ ਕੀਤੇ ਗਏ ਕਾਰਜਾਂ ਨੂੰ ਵੇਖਦਿਆਂ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਬਹੁਤ ਹੀ ਵਧੀਆ ਜਿੱਤ ਦਿੱਤੀ, ਇਸ ਲਈ ਡੇਰਾ ਬਾਬਾ ਨਾਨਕ ਦੇ ਲੋਕਾਂ ਦਾ ਦਿਲ ਤੋਂ ਧੰਨਵਾਦ ਕਰਦੇ ਹਾਂ,ਇਹ ਵਿਚਾਰ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਸਰਨਾ ਵਿਖੇ ਡੇਰਾ ਬਾਬਾ ਨਾਨਕ (Dera Baba Nanak) ਹਲਕੇ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਦੀ ਖੁਸੀ ਵਿੱਚ ਇੱਕ ਸਮਾਰੋਹ ਦੋਰਾਨ ਸੰਬੋਧਤ ਕਰਦਿਆਂ ਕੀਤਾ। 

ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਨਰੇਸ ਕੁਮਾਰ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਬਲਜਿੰਦਰ ਕੌਰ ਹਲਕਾ ਇੰਚਾਰਜ ਮਹਿਲਾ ਵਿੰਗ, ਤਨੂੰ ਠਾਕੁਰ, ਵਿੱਕੀ, ਜੋਗਿੰਦਰ, ਰਾਹੁਲ ਖੁਲਰ, ਕੈਲਾਸ, ਰੀਤਿਕਾ ਨਗਰ ਕੌਂਸਲਰ,ਰਜਿੰਦਰ ਕੌਰ ਰਜਨੀ ਸਰਪੰਚ ਆਸਾਬਾਨੋ, ਰਾਣੀ, ਗੋਲਡੀ ਹਿੰਗਲ, ਅਮਿਤ ਮਹਿਰਾ, ਸੰਜੇ ਪਾਸੀ, ਜੋਗਿੰਦਰ ਧਾਰੀਵਾਲ, ਅਵਤਾਨ ਪੀਨਾ, ਰਵੀ ਕਮਲ ਬਲਾਕ ਪ੍ਰਧਾਨ, ਸੇਠੀ ਧੋਬੜਾ , ਬੱਬਲੀ ਕੁਮਾਰ ਬਲਾਕ ਪ੍ਰਧਾਨ, ਸਾਹਿਲ ਕੁਮਾਰ ਅਤੇ ਹੋਰ ਪਾਰਟੀ ਕਾਰਜਕਰਤਾ ਵੀ ਹਾਜਰ ਸਨ।

ਜਿਕਰਯੋਗ ਹੈ ਕਿ ਅੱਜ ਡੇਂਰਾ ਬਾਬਾ ਨਾਨਕ ਹਲਕੇ ਅੰਦਰ ਆਮ ਆਦਮੀ ਪਾਰਟੀ  ਦੀ ਜਿੱਤ ਦੀ ਖੁਸੀ ਵਿੱਚ ਸਰਨਾ ਵਿਖੇ ਇੱਕ ਖੁਸੀ ਦਾ ਜਸਨ ਮਨਾਉਂਣ ਲਈ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੋਕੇ ਤੇ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਅਤੇ ਹੋਰ ਪਾਰਟੀ ਕਾਰਜਕਰਤਾ ਮੋਕੇ ਤੇ ਹਾਜਰ ਸਨ। ਜਿੱਤ ਦੀ ਖੁਸੀ ਲੱਡੂ ਵੰਡ ਕੇ, ਆਤਿਸਬਾਜੀ ਕਰਕੇ ਅਤੇ ਢੋਲ ਦੀ ਥਾਪ ਤੇ ਭੰਗੜੇ ਪਾ ਕੇ ਵਿਅਕਤ ਕੀਤੀ ਗਈ।

ਇਸ ਮੋਕੇ ਤੇ ਸੰਬੋਧਤ ਕਰਦਿਆਂ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਦੀ ਜਿੱਤ ਮਾਨਯੋਗ ਮੁੱਖ ਮੰਤਰੀ ਦੇ 30 ਮਹੀਨਿਆ ਦੇ ਕਾਰਜਕਾਲ ਨੂੰ ਵੇਖਦਿਆਂ ਹੋਇਆ ਲੋਕਾਂ ਨੇੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਗੁਰਦੀਪ ਸਿੰਘ ਰੰਧਾਵਾ ਨੂੰ ਭਾਰੀ ਬਹੁਮੱਤ ਦੇ ਨਾਲ ਜਿੱਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ ਉਹ ਦੋ ਵਿਅਕਤੀ ਜੋ 2027 ਵਿੱਚ ਅਪਣੇ ਆਪ ਨੂੰ ਮੁੱਖ ਮੰਤਰੀ ਪਦ ਦੇ ਦਾਅਵੇਦਾਰ ਮੰਨਦੇ ਸਨ ਲੋਕਾਂ ਵੱਲੋਂ ਉਨ੍ਹਾਂ ਨੂੰ ਜੀਰੋ ਦਿਖਾਈ ਗਈ ਹੈ , ਲੋਕਾਂ ਵੱਲੋਂ ਉਨ੍ਹਾਂ ਲੋਕਾਂ ਦੇ ਮੁੰਹ ਤੇ ਕਰਾਰੀ ਚਪੇੜ ਮਾਰ ਕੇ ਉਨ੍ਹਾਂ ਲੋਕਾਂ ਨੂੰ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਡੇਰਾ ਬਾਬਾ ਨਾਨਕ ਦੇ ਲੋਕਾਂ ਦਾ ਬਹੁਤ ਹੀ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਵੱਲੋਂ ਆਦਮੀ ਆਦਮੀ ਪਾਰਟੀ ਦੇ ਕਾਰਜਾਂ ਨੂੰ ਵੇਖਦਿਆਂ ਹੋਇਆ ਪਾਰਟੀ ਨੂੰ ਜਿੱਤ ਦਿਲਾਈ ਹੈ। ਉਨ੍ਹਾਂ ਕਿਹਾ ਕਿ ਅੱਜ ਸਰਨਾ, ਨਰੋਟ ਜੈਮਲ ਸਿੰਘ, ਬਮਿਆਲ, ਸਿਹੋੜਾ, ਸੁੰਦਰਚੱਕ, ਬੇਗੋਵਾਲ, ਘਰੋਟਾ, ਕਥਲੋਰ ਆਦਿ ਸਥਾਨਾਂ ਤੇ ਪਾਰਟੀ ਦੇ ਕਾਰਜਕਰਤਾਵਾਂ ਵੱਲੋਂ ਡੇਰਾ ਬਾਬਾ ਨਾਨਕ ਦੀ ਜਿੱਤ ਦੀ ਖੁਸੀ ਵਿੱਚ ਜਸਨ ਮਨਾਏ ਗਏ ਹਨ ।

ਉਨ੍ਹਾਂ ਕਿਹਾ ਕਿ ਉਹ ਇਸ ਜਿੱਤ ਲਈ ਸ੍ਰੀ ਅਰਵਿੰਦ ਕੇਜਰੀਵਾਲ ਜੀ, ਸਦੀਪ ਪਾਠਕ ਜੀ, ਰਾਘਵ ਚੱਢਾ ਜੀ ਅਤੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦਾ ਬਹੁਤ ਬਹੁਤ ਧੰਨਵਾਦ ਕਰਦੇ ਹਨ ਜਿਨ੍ਹਾਂ ਦੀ ਯੋਗ ਅਗਵਾਈ ਅੰਦਰ ਆਮ ਆਦਮੀ ਪਾਰਟੀ ਦੀ ਡੇਰਾ ਬਾਬਾ ਨਾਨਕ ਅੰਦਰ ਜਿੱਤ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਅੰਦਰ ਹੁਣ ਪਹਿਲਾ ਨਾਲੋਂ ਵੀ ਵਿਕਾਸ ਤੇਜੀ ਨਾਲ ਹੋਵੇਗਾ । ਉਨ੍ਹਾਂ ਇੱਕ ਵਾਰ ਫਿਰ ਤੋਂ ਡੇਰਾ ਬਾਬਾ ਨਾਨਕ ਅਤੇ ਜਿਲ੍ਹਾ ਗੁਰਦਾਸਪੁਰ, ਪਠਾਨਕੋਟ ਦੇ ਲੋਕਾਂ ਨੂੰ ਡੇਰਾ ਬਾਬਾ ਨਾਨਕ ਦੀ ਜਿੱਤ ਦੀ ਖੁਸੀ ਵਿੱਚ ਸੁਭਕਾਮਨਾਵਾਂ ਦਿੱਤੀਆਂ। 

Advertisement

Latest News

ਸਰਕਾਰੀ ਆਈਟੀ ਆਈ ਰਣਜੀਤ ਐਵਨਿਊ ਅੰਮ੍ਰਿਤਸਰ ਵਿਖੇ ਇੰਸਟੀਚਿਊਟ ਮੈਨੇਜਮੈਂਟ ਕਮੇਟੀ ਦਾ ਗਠਨ ਸਰਕਾਰੀ ਆਈਟੀ ਆਈ ਰਣਜੀਤ ਐਵਨਿਊ ਅੰਮ੍ਰਿਤਸਰ ਵਿਖੇ ਇੰਸਟੀਚਿਊਟ ਮੈਨੇਜਮੈਂਟ ਕਮੇਟੀ ਦਾ ਗਠਨ
ਅੰਮ੍ਰਿਤਸਰ 23 ਨਵੰਬਰ 2024-- ਸਰਕਾਰੀ ਆਈਟੀਆਈ ਰਣਜੀਤ ਐਵਨਿਊ ਅੰਮ੍ਰਿਤਸਰ ਦੇ ਸਿਖਿਆਰਥੀਆਂ ਦੇ ਵਧੀਆ ਟ੍ਰੇਨਿੰਗ ਅਤੇ ਪਲੇਸਮੈਂਟ ਨੂੰ ਮੁੱਖ ਰੱਖਦਿਆਂ ਹੋਇਆਂ...
26 ਨਵੰਬਰ ਨੂੰ ਰਾਮਦਾਸ ਬਲਾਕ ਵਿੱਚ ਲੱਗੇਗਾ ਕੈਂਪ – ਡਿਪਟੀ ਕਮਿਸ਼ਨਰ
ਜੰਡਿਆਲਾ ਗੁਰੂ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਲੱਗੇਗਾ ਐਸਟੀਪੀ ਪਲਾਂਟ - ਈਟੀਓ
ਸਾਲ 2017-18 ਨਾਲ ਸਬੰਧਿਤ ਕੇਸਾਂ ਦੀ ਅਸੈਸਮੈਂਟ ਕਰਨ ਦੀ ਮਿਤੀ ’ਚ ਵਾਧਾ : ਚੇਅਰਮੈਨ ਅਨਿੱਲ ਠਾਕੁਰ
ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਨਾ ਮਿਲਣ ’ਤੇ ਵਿਭਾਗ ਨਾਲ ਸੰਪਰਕ ਕਰਨ ਕਿਸਾਨ-ਮੁੱਖ ਖੇਤੀਬਾੜੀ ਅਫ਼ਸਰ
ਪ੍ਰਤੀ ਬੇਨਤੀ ਦੇ ਆਧਾਰ ’ਤੇ ਆਈਲੈਟਸ ਸੈਂਟਰ ਦਾ ਲਾਇਸੰਸ ਰੱਦ
ਡੀ ਏ ਪੀ ਖਾਦ ਦੀ ਜਮਾਂਖੋਰੀ ਅਤੇ ਕਾਲਾਬਜ਼ਾਰੀ ਰੋਕਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਨਿਰੰਤਰ ਹੋ ਰਹੀ ਚੈਕਿੰਗ