ਸੀਵਰੇਜ਼ ਦੀ ਸਮੱਸਿਆ ਤੋਂ ਲੋਕਾਂ ਨੂੰ ਜਲਦ ਮਿਲੇਗੀ ਰਾਹਤ- ਸਪੀਕਰ ਸੰਧਵਾਂ

ਸੀਵਰੇਜ਼ ਦੀ ਸਮੱਸਿਆ ਤੋਂ ਲੋਕਾਂ ਨੂੰ ਜਲਦ ਮਿਲੇਗੀ ਰਾਹਤ- ਸਪੀਕਰ ਸੰਧਵਾਂ

ਕੋਟਕਪੂਰਾ 12 ਸਤੰਬਰ,2024  

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਸੂਬੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਗਏ ਹਨ, ਜੋ ਨਿਰੰਤਰ ਜਾਰੀ ਹਨ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਾਤਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਅਨੋਖਪੁਰਾ, ਬਲਾਕ ਨੰਗਲ ਵਿਖੇ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਲਗਭਗ 19.20 ਲੱਖ ਰੁਪਏ ਦੀ ਲਾਗਤ ਨਾਲ ਪੈਣ ਵਾਲੀ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ ।

ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਬਰਸਾਤ ਦੇ ਮੌਕੇ ਤੇ ਗਲੀਆਂ ਵਿਚ ਪਾਣੀ ਖੜ੍ਹਨ ਦੀ ਸਮੱਸਿਆਸੀਵਰੇਜ਼,ਪੀਣ ਵਾਲੇ ਪਾਣੀ ਦੀ ਸਮੱਸਿਆ ਆਦਿ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਿਸ ਨੂੰ ਪਿੰਡ ਵਾਸੀਆਂ ਨੇ ਉਨ੍ਹਾਂ ਧਿਆਨ ਵਿੱਚ ਲਿਆਂਦਾ। ਜਿਸ ਤੇ ਕਾਰਵਾਈ ਕਰਦਿਆਂ ਅੱਜ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ ਗਿਆ ਹੈ । ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਅਤੇ ਗੰਦੇ ਪਾਣੀ ਦੇ ਨਿਕਾਸ ਵਿੱਚ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ।

 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਿੰਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਫੰਡਾਂ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ।

ਇਸ ਮੌਕੇ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਨੱਥੇਵਾਲਾ, ਸੁਖਵਿੰਦਰ ਸਿੰਘ ਬੱਬੂ, ਪ੍ਰਣਾਮ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ ।

Tags:

Advertisement

Latest News

ਦਿੱਲੀ ਪੁਲਿਸ ਨੇ 5 ਬੰਗਲਾਦੇਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ ਦਿੱਲੀ ਪੁਲਿਸ ਨੇ 5 ਬੰਗਲਾਦੇਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
New Delhi,11,MARCH,2025,(Azad Soch News):- ਦਿੱਲੀ ਪੁਲਿਸ (Delhi Police) ਨੇ ਪੰਜ ਬੰਗਲਾਦੇਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ,ਇਹ ਬੰਗਲਾਦੇਸ਼ੀ ਦਿੱਲੀ ਦੇ ਵੱਖ-ਵੱਖ ਇਲਾਕਿਆਂ...
Haryana News: ਹਰਿਆਣਾ 'ਚ ਹੈਪੀ ਕਾਰਡ ਧਾਰਕਾਂ ਨੂੰ ਹੁਣ ਮਿਲੇਗੀ ਇਹ ਵੱਡੀ ਸਹੂਲਤ,ਸੈਣੀ ਸਰਕਾਰ ਦਾ ਵੱਡਾ ਫੈਸਲਾ
ਚੰਡੀਗੜ੍ਹ ਪ੍ਰਸ਼ਾਸਨ ਨੇ ਸਾਲ 2025-26 ਲਈ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿਤੀ
ਅੱਜ ਦੂਜੇ ਦਿਨ ਵੀ ਸੰਸਦ ਦੇ ਬਜਟ ਸੈਸ਼ਨ ਵਿੱਚ ਹੰਗਾਮਾ ਹੋਣ ਦੀ ਸੰਭਾਵਨਾ
ਸਰੀਰ ਨੂੰ ਤੰਦਰੁਸਤ ਰੱਖਦਾ ਹੈ ਸੁੱਕਾ ਨਾਰੀਅਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 11-03-2025 ਅੰਗ 601
ਭਾਰਤੀ ਕ੍ਰਿਕਟ ਦੇ ਸਟਾਰ ਆਲਰਾਊਂਡਰ ਰਵਿੰਦਰ ਜਡੇਜਾ ਨੂੰ ਮਿਲਿਆ ਬੈਸਟ ਫੀਲਡਰ ਦਾ ਪੁਰਸਕਾਰ