ਜਨ ਸੁਣਵਾਈ ਕੈਂਪਾਂ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਜਾ ਰਿਹਾ ਹੈ ਨਿਪਟਾਰਾ—ਡਿਪਟੀ ਕਮਿਸ਼ਨਰ

ਜਨ ਸੁਣਵਾਈ ਕੈਂਪਾਂ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਜਾ ਰਿਹਾ ਹੈ ਨਿਪਟਾਰਾ—ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 10 ਸਤੰਬਰ 2024---         

ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਬੱਚਤ ਹੋ ਰਹੀ ਹੈ ਅਤੇ ਵੱਖ ਵੱਖ ਸੇਵਾਵਾਂ ਹਾਸਲ ਕਰਨ ਲਈ ਲੋਕਾਂ ਨੂੰ ਹੁਣ ਵੱਖ ਵੱਖ ਦਫਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ।

     ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਕਿ  11 ਸਤੰਬਰ ਨੂੰ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਦੇ ਪਿੰਡ ਰਾਜਪੁਰ ਬੁਤਾਲਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਗਗੜਭਾਣਾ ਰੋਡ ਵਿਖੇ ਕੈਂਪ ਲੱਗੇਗਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਪਿੰਡ ਬਤਾਲਾ,  ਟਪਿਆਲਾਸੱਤੋਵਾਲਕਰਤਾਰਪੁਰਕੰਮੋਕੇਸ਼ਾਹਪੁਰਦੇਵੀਦਾਸ ਪੁਰਖਾਨਕੋਟਜਮਾਲਪੁਰ ਅਤੇ ਟਕਾਪੁਰ ਤਹਿਸੀਲ ਬਾਬਾ ਬਕਾਲਾ ਦੇ ਵਸਨੀਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ।  ਉਨਾਂ ਦੱਸਿਆ ਕਿ ਇਸੇ ਤਰ੍ਹਾਂ 12 ਸਤੰਬਰ ਨੂੰ ਰਾਜਾਸਾਂਸੀ, ਬਲਾਕ ਹਰਸ਼ਾ ਛੀਨਾ ਦੇ ਵਾਰਡ ਨੰਬਰ 1 ਤੋਂ 12 ਦਾ ਕੈਂਪ ਕਮਿਊਨਿਟੀ ਹਾਲ ਰਾਜਾਸਾਂਸੀ ਵਿਖੇ ਲੱਗੇਗਾ। ਇਨਾਂ ਕੈਂਪਾਂ ਦਾ ਸਮਾਂ ਬਾਅਦ ਦੁਪਹਿਰ 12 ਵਜੇ ਤੋਂ 3:00 ਵਜੇ ਤੱਕ ਹੋਵੇਗਾ।  ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਪ ਦਾ ਵੱਧ ਤੋ ਵੱਧ ਲਾਭ ਉਠਾਉਣ।

     ਉਨਾਂ ਦੱਸਿਆ ਕਿ ਕੈਂਪਾਂ ਵਿੱਚ ਜੋ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨਉਨ੍ਹਾਂ ਵਿੱਚ ਜਨਮ ਸਰਟੀਫਿਕੇਟਆਮਦਨ ਸਰਟੀਫਿਕੇਟਰਿਹਾਇਸ਼ ਸਰਟੀਫਿਕੇਟਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟਬੁਢਾਪਾਦਿਵਯਾਂਗ ਅਤੇ ਆਸ਼ਰਿਤ ਪੈਨਸ਼ਨਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀਸਿਹਤ ਵਿਭਾਗ ਨਾਲ ਸਬੰਧਤ ਸਕੀਮਾਂਬਿਜਲੀ ਦੇ ਬਿੱਲਾਂ ਦੇ ਭੁਗਤਾਨਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲਵਿਆਹ ਦੀ ਰਜਿਸਟ੍ਰੇਸ਼ਨਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂਪੇਂਡੂ ਖੇਤਰ ਸਰਟੀਫਿਕੇਟਫਰਦ ਬਣਾਉਣੀਸ਼ਗਨ ਸਕੀਮਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਸ਼ਾਮਿਲ ਹਨ।

Tags:

Advertisement

Latest News

ਡਿਪਟੀ ਕਮਿਸ਼ਨਰ ਨੇ ਮਲੋਟ ਦੇ ਸੀਵਰੇਜ਼ ਟਰੀਟਮੈਂਟ ਪਲਾਂਟ ਦਾ ਲਿਆ ਜਾਇਜਾ ਡਿਪਟੀ ਕਮਿਸ਼ਨਰ ਨੇ ਮਲੋਟ ਦੇ ਸੀਵਰੇਜ਼ ਟਰੀਟਮੈਂਟ ਪਲਾਂਟ ਦਾ ਲਿਆ ਜਾਇਜਾ
ਮਲੋਟ/ ਸ੍ਰੀ ਮੁਕਤਸਰ ਸਾਹਿਬ, 23  ਸਤੰਬਰਪੰਜਾਬ ਅਤੇ ਹਰਿਆਣਾ  ਹਾਈ ਕੋਰਟ ਦੀਆ ਹਦਾਇਤਾਂ ਤੇ ਕੇਂਦਰੀ ਪ੍ਰਦੂਸ਼ਨ ਕੰਟਰੋਲ ਬੋਰਡ ਵਲੋਂ ਪੰਜਾਬ ਰਾਜ...
ਜ਼ਿਲ੍ਹਾ ਮੋਗਾ ਵਿੱਚ ਖੁੱਲ੍ਹੇ ਤਿੰਨ ਨਵੇਂ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 28 ਹੋਈ
ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਕੇਸ ਦੀ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ
ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਵਿਧਾਇਕ ਰਣਬੀਰ ਭੁੱਲਰ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜਾਈ
ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰ ਰਿਹਾ ਹੈ ਅਗਾਂਹ ਵਧੂ ਕਿਸਾਨ ਗੁਰਪ੍ਰੀਤ ਸਿੰਘ
ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਪਨਸਪ ਦਾ ਭਗੌੜਾ ਜ਼ਿਲ੍ਹਾ ਮੈਨੇਜਰ ਗ੍ਰਿਫ਼ਤਾਰ
ਜਿਲ੍ਹੇ ਦੀਆ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਨਾਇਆ ਗਿਆ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ : ਡਾ ਏਰਿਕ