ਪਿੰਡ ਭਾਈਰੂਪਾ ਵਿਖੇ ਸੁਣੀਆਂ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ

ਪਿੰਡ ਭਾਈਰੂਪਾ ਵਿਖੇ ਸੁਣੀਆਂ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ

ਭਾਈਰੂਪਾ (ਬਠਿੰਡਾ), 27 ਅਗਸਤ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਅਗਵਾਈ ਹੇਠ ਹਫਤੇ ’ਚ ਦੋ ਦਿਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹੇ ਦੇ ਪਿੰਡ ਭਾਈਰੂਪਾ ਵਿਖੇ ਕੈਂਪ ਲਗਾਇਆ ਗਿਆ।
 ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇੱਕੋ ਹੀ ਛੱਤ ਹੇਠਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਸੁਣਿਆ ਹੀ ਨਹੀਂ ਜਾਂਦਾ ਸਗੋਂ ਮੌਕੇ ’ਤੇ ਹੀ ਨਿਪਟਾਰਾ ਵੀ ਕੀਤਾ ਜਾਂਦਾ ਹੈ, ਇਸ ਨਾਲ ਆਮ ਲੋਕਾਂ ਦੇ ਸਮੇਂ ਦੇ ਨਾਲ-ਨਾਲ ਪੈਸੇ ਦੀ ਵੀ ਬੱਚਤ ਹੁੰਦੀ ਹੈ। 
ਕੈਂਪ ਦੌਰਾਨ ਪਿੰਡ ਭਾਈਰੂਪਾ ਦੇ ਲੋਕ ਆਪਣੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਲੈ ਕੇ ਪਹੁੰਚੇ, ਜਿਨ੍ਹਾਂ ’ਚ ਮਾਲ ਵਿਭਾਗ ਤੋਂ ਇਲਾਵਾ ਮਗਨਰੇਗਾਂ, ਪੈਨਸ਼ਨਾਂ, ਛੱਪੜਾਂ ਤੇ ਗਲੀਆਂ-ਨਾਲੀਆਂ ਦੇ ਪਾਣੀ ਦੀ ਨਿਕਾਸੀ, ਪੀਣ ਵਾਲੇ ਪਾਣੀ, ਨਹਿਰੀ ਪਾਣੀ ਤੇ ਖਾਲੇ ਆਦਿ ਤੋਂ ਇਲਾਵਾ ਵਿਕਾਸ ਕਾਰਜਾਂ ਨਾਲ ਸਬੰਧਤ ਸਮੱਸਿਆਵਾਂ ਸਨ। 
ਇਨ੍ਹਾਂ ’ਚੋਂ ਬਹੁਤੀਆਂ ਸਮੱਸਿਆਵਾਂ ਦਾ ਨਿਪਟਾਰਾ ਮੌਕੇ ’ਤੇ ਹੀ ਕੀਤਾ ਗਿਆ। ਇਸ ਮੌਕੇ ਤਹਿਸੀਲਦਾਰ ਨਵਜੀਵਨ ਛਾਬੜਾ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ