ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਟਰੇਨਿੰਗ ਕਮੇਟੀ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ 18 ਜੂਨ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਟਰੇਨਿੰਗ ਕਮੇਟੀ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ 18 ਜੂਨ ਨੂੰ

ਮਾਨਸਾ, 18 ਜੂਨ:
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 19 ਜੂਨ, 2024 ਦਿਨ ਬੁੱਧਵਾਰ ਨੂੰ ਸੈਟਿਨ ਕਰੈਡਿਟਕੇਅਰ ਨੈਟਵਰਕ ਲਿਮਟਡ (Satin Creditcare Network Ltd.) ਵੱਲੋਂ ਟ੍ਰੇਨਿੰਗ ਕਮੇਟੀ ਸਰਵਿਸ ਅਫ਼ਸਰ/ਸੀਨੀਅਰ ਕਮੇਟੀ ਸਰਵਿਸ ਅਫ਼ਸਰ (ਨਵੇਂ ਅਤੇ ਤਜ਼ੁਰਬੇਕਾਰ) ਅਤੇ ਕੁਆਲਿਟੀ ਅਫ਼ਸਰ ਅਤੇ ਸੀਨੀਅਰ ਕੁਆਲਿਟੀ ਅਫ਼ਸਰ (ਮਾਈਕਰੋ ਫਾਈਨਾਂਸ ਇੰਸਟੀਚਿਊਟ, ਕੁਲੈਕਸ਼ਨ, ਬੈਕਿੰਗ ਅਤੇ ਨਾਨ ਬੈਂਕ ਫਾਇਨਾਂਸੀਅਲ ਕੰਪਨੀ ਵਿਚ ਇਕ ਸਾਲ ਦਾ ਤਜ਼ੁਰਬਾ) ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਤਾਇਨਾਤੀ ਦਾ ਸਥਾਨ ਬਠਿੰਡਾ, ਮਾਨਸਾ ਅਤੇ ਮੁਕਤਸਰ ਵਿਖੇ ਹੋਵੇਗਾ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ  ਉਮਰ ਸੀਮਾ 19 ਤੋਂ 30 ਸਾਲ ਤੱਕ ਚਾਹੀਦੀ ਹੈ। ਚਾਹਵਾਨ ਪ੍ਰਾਰਥੀ ਆਪਣੀ ਵਿਦਿਅਕ ਯੋਗਤਾ ਦੇ  ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚ ਸਕਦੇ ਹਨ।  ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਊ ਦਾ ਸਮਾਂ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 1:30 ਵਜੇ ਤੱਕ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 19000/- ਤੋਂ 25000/-(CTC + Good Incentive + Accomodation + Mess facility) ਰੁਪਏ ਮਿਲਣਯੋਗ ਹੋਵੇਗੀ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 62806-31212, 94641-78030 ਤੇ ਸੰਪਰਕ ਕੀਤਾ ਜਾ ਸਕਦਾ ਹੈ।

Tags:

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ