ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ

ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ

ਬਠਿੰਡਾ, 26 ਦਸੰਬਰ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਇੰਦਰਾ ਇੰਨਫਰਾਟੈਕ ਪ੍ਰਾਈਵੇਟ ਲਿਮਟਿਡ ਦੇ ਸਹਿਯੋਗ ਨਾਲ 31 ਦਸੰਬਰ 2024 ਨੂੰ ਸਥਾਨਕ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।

        ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਸ਼੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਇੰਦਰਾ ਇੰਨਫਰਾਟੈਕ ਪ੍ਰਾਈਵੇਟ ਲਿਮਟਿਡ ਵੱਲੋਂ ਸੀਨੀਅਰ ਅਕਾਊਟੈਂਟਲੀਗਲ ਅਸਿਸਟੈਂਟਸਾਈਟ ਇੰਜੀਨੀਅਰਅਕਾਊਂਟ ਅਸਿਸਟੈਂਟਮੇਨਟੀਨੈਂਸ ਮੈਨੇਜਰਸੀ.ਆਰ.ਐਮ. ਸੇਲਜ਼ ਐਗਜ਼ੀਕਿਊਟਿਵਸੇਲਜ਼ ਕਲਰਕਸਿਸਟਮ ਇੰਪਲੀਮੈਂਟਰਕੰਪਿਊਟਰ ਅਪਰੇਟਰ ਦੀਆਂ ਅਸਾਮੀਆਂ ਲਈ ਲੜਕੇ ਤੇ ਲੜਕੀਆਂ ਦੀ ਚੋਣ ਕੀਤੀ ਜਾਵੇਗੀ। ਇਨ੍ਹਾ ਅਸਾਮੀਆਂ ਲਈ ਯੋਗਤਾ ਸਬੰਧਤ ਵਿਸ਼ੇ ਨਾਲ ਡਿਪਲੋਮਾ ਜਾਂ ਗਰੈਜੂਏਸ਼ਨ ਹੋਣੀ ਜ਼ਰੂਰੀ ਹੈ ਅਤੇ ਉਮਰ ਹੱਦ 22 ਤੋਂ 35 ਸਾਲ ਰਹੇਗੀ। ਇਨ੍ਹਾਂ ਅਸਾਮੀਆਂ ਲਈ ਤਨਖਾਹ 15 ਤੋਂ 35 ਹਜ਼ਾਰ ਰੁਪਏ ਪ੍ਰਤੀ ਮਹੀਨਾ ਹੋਵੇਗੀ।

ਜ਼ਿਲ੍ਹਾ ਰੋਜਗਾਰ ਅਫਸਰ ਸ਼੍ਰੀਮਤੀ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਉਕਤ ਅਸਾਮੀਆਂ ਲਈ ਪ੍ਰਾਰਥੀ ਆਪਣੇ ਨਾਲ ਆਪਣਾ ਬਾਇਓਡਾਟਾਵਿਦਿਅਕ ਯੋਗਤਾ ਦੇ ਸਰਟੀਫਿਕੇਟਅਧਾਰ ਕਾਰਡਪੈਨ ਕਾਰਡ ਆਦਿ ਲੈ ਕੇ 31 ਦਸੰਬਰ 2024 ਨੂੰ ਸਵੇਰੇ 10 ਵਜੇ ਸਥਾਨਕ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਚਿਲਡਰਨ ਪਾਰਕ ਵਿਖੇ ਪਹੁੰਚ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇੰਟਰਵਿਊ ’ਤੇ ਆਉਣ ਤੋਂ ਪਹਿਲਾਂ ਪ੍ਰਾਰਥੀ ਫਾਰਮਲ ਡਰੈੱਸ ਵਿੱਚ ਆਉਣਾ ਯਕੀਨੀ ਬਣਾਉਣ ਅਤੇ ਇਨ੍ਹਾਂ ਅਸਾਮੀਆਂ ਲਈ ਪ੍ਰਾਰਥੀ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਬਠਿੰਡਾ ਨੂੰ ਜੁਆਇੰਨ ਕਰ ਸਕਦੇ ਹਨ।

Tags:

Advertisement

Latest News

ਢਾਕਾ ਵਿੱਚ ਬੰਗਲਾਦੇਸ਼ ਸਕੱਤਰੇਤ ਦੀ ਇੱਕ ਵੱਡੀ ਇਮਾਰਤ ਵਿੱਚ ਵੀਰਵਾਰ ਨੂੰ ਭਿਆਨਕ ਅੱਗ ਲੱਗ ਗਈ ਢਾਕਾ ਵਿੱਚ ਬੰਗਲਾਦੇਸ਼ ਸਕੱਤਰੇਤ ਦੀ ਇੱਕ ਵੱਡੀ ਇਮਾਰਤ ਵਿੱਚ ਵੀਰਵਾਰ ਨੂੰ ਭਿਆਨਕ ਅੱਗ ਲੱਗ ਗਈ
Dhaka,27,DEC,2024,(Azad Soch News):- ਢਾਕਾ ਵਿੱਚ ਬੰਗਲਾਦੇਸ਼ ਸਕੱਤਰੇਤ ਦੀ ਇੱਕ ਵੱਡੀ ਇਮਾਰਤ ਵਿੱਚ ਵੀਰਵਾਰ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ...
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਵਾਲੇ ਮੋਢੀ ਡਾ. ਮਨਮੋਹਨ ਸਿੰਘ ਦਾ ਦੇਹਾਂਤ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-12-2024 ਅੰਗ 645
ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ