ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਓ - ਧਾਲੀਵਾਲ

ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਓ - ਧਾਲੀਵਾਲ

ਅੰਮ੍ਰਿਤਸਰ, 12 ਜੁਲਾਈ:---ਹਵਾ ਅਤੇ  ਪਾਣੀ ਪਰਮਾਤਮਾ ਵੱਲੋਂ ਦਿੱਤੀ ਗਈ ਅਨਮੋਲ ਦਾਤ ਹੈ ਸਾਨੂੰ  ਵਾਤਾਵਰਨ ਨੂੰ ਸਾਫ ਸੁਥਰਾ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ । ਇਹ ਵਿਚਾਰ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਹਲਕਾ ਵਿਧਾਇਕ ਪੱਛਮੀ ਡਾਕਟਰ ਜਸਬੀਰ ਸਿੰਘ ਸੰਧੂਗੁਰਦੁਆਰਾ ਡੇਰਾ ਬਾਬਾ ਦਰਸ਼ਨ ਸਿੰਘ ਕੁਲੀ ਵਾਲੇ ਸੇਵਾਦਾਰ ਬਾਬਾ ਗੁਰਜੀਤ ਸਿੰਘ ਅੱਜ ਬਾਬਾ ਦਰਸ਼ਨ ਸਿੰਘ ਕਲੋਨੀ ਦੇ ਪਾਰਕ  ਵਿਖੇ 100 ਤੋਂ ਵਧੇਰੇ  ਬੂਟੇ ਲਗਾਉਂਦਿਆਂ  ਸਾਂਝੇ ਕੀਤੇ।

                ਸ੍ਰ ਧਾਲੀਵਾਲ ਨੇ ਕਿਹਾ ਕਿ ਰੁੱਖਾਂ ਨੂੰ ਪੁੱਤਾਂ ਵਾਂਗ ਪਾਲੋ ਅਤੇ ਇਸਦਾ ਪਾਲਣ ਪੋਸ਼ਣ ਸਹੀ ਤਰੀਕੇ ਨਾਲ ਕਰਕੇ    ਅਗਲੀਆਂ ਪੀੜੀ ਲਈ ਵਾਤਾਵਰਨ ਨੂੰ ਹੋਰ ਸੁੰਦਰ ਬਣਾਉਣ ਦਾ ਉਪਰਾਲਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਇਕ ਪੌਦਾ ਜਰੂਰ ਲਗਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਵਲ ਪੌਦੇ ਲਗਾਉਣਾ ਹੀ ਨਹੀਂ ਬਲਕਿ ਇਸ ਦੇਖਭਾਲ ਵੀ ਕਰਨੀ ਚਾਹੀਦੀ ਹੈ। ਸ੍ਰ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦਾ ਉਦੇਸ਼ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣਾ ਹੈ ਅਤੇ ਪੰਜਾਬ ਨੂੰ ਰੰਗਲਾ ਬਣਾਉਣ ਲਈ ਸਭ ਤੋਂ ਵਾਤਾਵਰਣ ਨੂੰ ਸੁੱਧ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਦਾ ਫਰਜ ਬਣਦਾ ਹੈ ਕਿ ਉਹ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਸਰਕਾਰ ਦਾ ਸਹਿਯੋਗ ਦੇਵੇ।

                 ਇਸ ਮੌਕੇ ਬੂਟਿਆਂ ਦਾ ਪ੍ਰਸ਼ਾਦ ਗੁਰਦੁਆਰਾ ਸਾਹਿਬ ਵਿਖੇ ਕਈ ਸੰਗਤਾਂ ਨੂੰ ਦਿੱਤਾ ਗਿਆ। ਸ੍ਰ ਧਾਲੀਵਾਲ ਨੇ ਸੰਗਤ ਨੂੰ ਕਿਹਾ ਕਿ ਜੋ ਬੂਟੇ ਪ੍ਰਸ਼ਾਦ ਦੇ ਰੂਪ ਵਿੱਚ ਦਿੱਤੇ ਜਾ ਰਹੇ ਹਨ। ਇਨ੍ਹਾਂ ਨੂੰ ਆਪਣੇ ਘਰ ਦੇ ਬਾਹਰ ਜਰੂਰ ਲਗਾਇਆ ਜਾਵੇ।

                 ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ੍ਰੀ ਹਰਪ੍ਰੀਤ ਸਿੰਘਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ੍ਰੀ ਮੁਨੀਸ਼ ਅਗਰਵਾਲਸ੍ਰ ਰਵਿੰਦਰ ਸਿੰਘ ਭੱਟੀ, ਐਸ.ਸੀ. ਨਗਰ ਨਿਗਮ ਸੰਦੀਪ ਸਿੰਘਡੀ:ਐਸ:ਪੀ ਸੁਖਪਾਲ ਸਿੰਘਮਿਸ਼ਨ ਅਗਾਜ ਤੋਂ ਸ੍ਰੀ ਦੀਪਕ ਬੱਬਰਰਣਦੀਪ ਸਿੰਘ ਛੀਨਾਸਤਨਾਮ ਸਿੰਘ ਹਰਜਿੰਦਰ ਸਿੰਘ,  ਅਵਤਾਰ ਸਿੰਘਰੇਸ਼ਮ ਸਿੰਘ,  ਸਰਪੰਚ ਜਸਪਾਲ ਸਿੰਘ ਸੰਧੂਹੀਰਾ ਸਿੰਘਕੈਪਟਨ ਹਰਦੇਵ ਸਿੰਘ,  ਹਰਪਾਲ ਸਿੰਘਮੈਨੇਜਰ ਜਗਦੀਪ ਸਿੰਘ ਪੰਨੂ,  ਬਲਵਿੰਦਰ ਸਿੰਘ ਉੱਪਲ ਮਜੀਠੀਆ,  ਰੇਸ਼ਮ ਸਿੰਘਪ੍ਰਤਾਪ ਸਿੰਘਉਜਾਗਰ ਸਿੰਘ ਅਤੇ   ਡਾਕਟਰ ਕਿਰਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ...
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ
ਬੰਗਲਾਦੇਸ਼ ਦੀ ਅਦਾਲਤ ਨੇ ਸਾਬਕਾ ਨੇਤਾ ਸ਼ੇਖ ਹਸੀਨਾ ਦੇ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ
ਅਦਾਕਾਰਾ ਕੰਗਨਾ ਰਣੌਤ ਦੀ ਫਿਲਮ Emergency ਨੂੰ ਮਿਲਿਆ ਸੈਂਸਰ ਬੋਰਡ ਵੱਲੋਂ ਸਰਟੀਫਿਕੇਟ
ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਦਿਹਾਤੀ ਨੇ ਮੌਕੇ ਤੇ ਪਹੁੰਚ ਕੇ ਬੁਝਾਈ ਖੇਤਾਂ ਵਿੱਚ ਅੱਗ