ਮਲੇਰੀਆ ਦੀ ਰੋਕਥਾਮ ਸਾਡੀ ਸਭ ਦੀ ਜਿੰਮੇਵਾਰੀ- ਸਿਵਲ ਸਰਜਨ

ਮਲੇਰੀਆ ਦੀ ਰੋਕਥਾਮ ਸਾਡੀ ਸਭ ਦੀ ਜਿੰਮੇਵਾਰੀ- ਸਿਵਲ ਸਰਜਨ

ਫਾਜ਼ਿਲਕਾ, 7 ਜੂਨ

ਮਲੇਰੀਆ ਦੀ ਰੋਕਥਾਮ ਸਾਡੀ ਸਭ ਦੀ ਜਿੰਮੇਵਾਰੀ ਹੈ ਤੇ ਇਸ ਲਈ ਹਰ ਇਕ ਨੂੰ ਆਪਣਾ ਆਲਾ ਦੁਆਲਾ ਸਾਫ ਰੱਖਕੇ ਸਿਹਤ ਵਿਭਾਗ ਵੱਲੋਂ ਚਲਾਈ ਇਸ ਮੁਹਿੰਮ ਵਿਚ ਆਪਣਾ ਯੋਗਦਾਨ ਪਾਇਆ ਜਾਣਾ ਚਾਹੀਦਾ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਚੰਦਰ ਸ਼ੇਖਰ ਵੱਲੋਂ ਕੀਤਾ ਗਿਆ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਜਿਲ੍ਹਾਬਲਾਕਪਿੰਡ ਪੱਧਰ ਅਤੇ ਸਕੂਲਾਂ ਚ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ।

ਡਾ ਸੁਨੀਤਾ ਕੰਬੋਜ ਜਿਲ੍ਹਾ ਐਪੀਡੋਮੋਲੋਜਿਸਟ,  ਸੁਖਜਿੰਦਰ ਸਿੰਘ ਅਤੇ ਰਾਵਿੰਦਰ ਸ਼ਰਮਾ ਨੇ ਦੱਸਿਆ ਕਿ ਮਲੇਰੀਆ ਐਨਾਫਲੀਜ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਜੇਕਰ ਤੇਜ ਬੁਖਾਰਸਿਰ ਦਰਦਉਲਟੀ, ਜੀ ਕੱਚਾ ਹੋਣਾਕਾਂਬੇ ਨਾਲ ਬੁਖਾਰ ਹੋਣ ਤੋਂ ਬਾਅਦ ਸਰੀਰ ਦਰਦ ਅਤੇ ਪਸੀਨਾ ਆਉਣਾ ਆਦਿ ਲੱਛਣ ਹੋਣ ਤਾਂ ਤੁਰੰਤ ਖੂਨ ਦੀ ਜਾਂਚ ਅਤੇ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ। ਜੇਕਰ ਮਲੇਰੀਆ ਦਾ ਸਹੀ ਸਮੇਂ ਜਾਂ ਪੂਰਾ ਇਲਾਜ ਨਾ ਕਰਵਾਇਆ ਜਾਵੇ ਤਾਂ ਕਈ ਵਾਰੀ ਖਤਰੇ ਦਾ ਕਾਰਨ ਵੀ ਬਣ ਸਕਦਾ ਹੈ।ਇਹ ਮੱਛਰ ਖੜੇ ਸਾਫ ਪਾਣੀ ਵਿਚ ਪੈਦਾ ਹੁੰਦੇ ਹਨ । ਇਹ ਮੱਛਰ ਰਾਤ ਤੇ ਸਵੇਰ  ਵੇਲੇ ਕੱਟਦੇ ਹਨ।

ਉਹਨਾਂ ਨੇ ਦੱਸਿਆ ਕਿ ਮਲੇਰੀਆ ਤੋਂ ਬਚਾਅ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਾਗਰੂਕਤਾ ਪੈਂਫਲੈਟਸ ਅਤੇ ਸੱਥਾਂ ਚ ਗਰੁੱਪ ਮੀਟਿੰਗਾਂ ਕਰਕੇ ਮਲੇਰੀਆ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਘਰਾਂ ਦੇ ਆਲੇ ਦੁਆਲੇ ਛੋਟੇ ਟੋਏ,ਟਾਇਰ ,ਗਮਲੇ,ਖੇਲਾਂ ਅਤੇ ਫਰਿੱਜ ਦੀ ਬੈਕ ਟਰੇਅ ਆਦਿ ਚ ਪਾਣੀ ਹਫਤੇ ਚ ਇੱਕ ਦਿਨ ਸੁੱਕਰਵਾਰ ਨੂੰ ਖੁਸਕ ਦਿਨ ਵਜੋਂ ਮਨਾ ਕੇ ਸੁਕਾਉਣਾ ਚਾਹੀਦਾ ਹੈ। ਇਸ ਲਈ ਸ਼ਹਿਰ ਦੇ ਖੇਤਰ ਵਿਚ ਟੀਮਾ ਲਗਾਤਾਰ ਅਪਣਾ ਕੰਮ ਕਰ ਰਹੀ ਹੈ।

ਰਾਤ ਨੂੰ ਸੌਣ ਵੇਲੇ ਮੱਛਰਦਾਣੀ ਮੱਛਰ ਭਜਾਊ ਕਰੀਮਾਂ ਤੇ ਤੇਲ ਆਦਿ ਦੀ ਵਰਤੋ ਕਰਨੀ ਚਾਹੀਦੀ ਹੈ ਤੇ ਬੁਖਾਰ ਹੋਣ ਤੇ ਖੂਨ ਦੀ ਜਾਂਚ ਜਰੂਰ ਕਰਵਾਉਣੀ ਚਾਹੀਦੀ ਹੈ ।ਸਿਹਤ ਵਿਭਾਗ ਵੱਲੋਂ ਮਲੇਰੀਆ ਦੀ ਦਵਾਈ ਅਤੇ ਜਾਂਚ ਬਿਲਕੁਲ ਮੁਫਤ ਦਿੱਤੀ ਜਾਂਦੀ ਹੈ।

Tags:

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ