ਜਿਲ੍ਹੇ ਦੀਆ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਨਾਇਆ ਗਿਆ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ : ਡਾ ਏਰਿਕ

ਜਿਲ੍ਹੇ ਦੀਆ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਨਾਇਆ ਗਿਆ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ : ਡਾ ਏਰਿਕ

ਫਾਜਿਲਕਾ 23 ਸਤੰਬਰ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਜ਼ ਕਾਰੀ ਸਿਵਲ ਸਰਜਨ ਡਾ ਐਰਿਕ ਦੀ ਦੇਖਰੇਖ ਵਿੱਚ ਜਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਗਰਭਵਤੀਆਂ ਲਈ ਸਪੈਸ਼ਲ ਕੈਂਪ ਲਗਾਏ ਗਏ। ਡਾ ਏਰਿਕ ਨੇ ਕਿਹਾ ਕਿ ਇਸ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਗਰਭਵਤੀ ਔਰਤਾਂ ਖਾਸ ਕਰਕੇ ਖਤਰੇ ਦੇ ਚਿਨ੍ਹਾਂ ਵਾਲੀਆਂ ਗਰਭਵਤੀ ਔਰਤਾਂ ਦਾ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੀ.ਐਚ.ਸੀ ਅਤੇ ਆਮ ਆਦਮੀ ਕਲੀਨਿਕ ਵਿੱਚ ਸਪੈਸ਼ਲ ਕੈਂਪ ਲਗਾ ਕੇ ਚੈਕ ਅੱਪ,  ਟੈਸਟ ਅਤੇ ਇਲਾਜ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਗਰਭਵਤੀ ਔਰਤ ਦੇ ਗਰਭ ਦੌਰਾਨ ਸਮੇਂ ਸਮੇਂ ਸਿਰ ਜਾਂਚ ਹੁੰਦੀ ਰਹੇ ਤਾਂ ਉਸ ਦਾ ਜਣੇਪਾ ਸੁਰੱਖਿਅਤ ਅਤੇ ਸੌਖਾ ਹੋ ਜਾਂਦਾ ਹੈ।

ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਸਟਾਫ਼ ਵੱਲੋਂ ਖਤਰੇ ਵਾਲੀਆਂ ਗਰਭਵਤੀ ਔਰਤਾਂ ਦੀ ਪਹਿਚਾਣ ਕਰਕੇ ਉਹਨਾਂ ਔਰਤਾਂ ਨੂੰ ਇੰਨ੍ਹਾਂ ਕੈਂਪਾਂ ਵਿੱਚ ਲੈ ਕੇ ਆਇਆ ਜਾਂਦਾ ਹੈ ਤਾਂ ਜੋ ਗਰਭਵਤੀ ਮਾਵਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇ ਕੇ ਆਉਣ ਵਾਲੇ ਖਤਰੇ ਤੋ ਟਾਲਿਆ ਜਾ ਸਕੇ ਅਤੇ ਮੌਤ ਦਰ ਤੇ ਕਾਬੂ ਪਾਇਆ ਜਾ ਸਕੇ। ਉਹਨਾਂ ਕਿਹਾ ਕਿ ਹਰ ਗਰਭਵਤੀ ਔਰਤ ਨੂੰ  ਸਮੇਂ ਸਿਰ ਰਜਿਸਟ੍ਰੇਸ਼ਨਗਰਭ ਦੌਰਾਨ ਘੱਟੋਂ ਘੱਟ 4 ਵਾਰ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ।

ਉਹਨਾਂ ਕਿਹਾ ਕਿ ਆਪਣੀ ਅਤੇ ਬੱਚੇ ਦੀ ਤੰਦਰੁਸਤੀ ਲਈ ਦੁੱਧ ਪਿਲਾੳਂਦੀਆਂ ਮਾਵਾਂ ਨੂੰ ਸੰਤੁਲਿਤ ਖੁਰਾਕ ਖਾਣੀ ਚਾਹੀਦੀ ਹੈ ਅਤੇ ਬੱਚਿਆਂ ਨੂੰ ਨਿਯਮਿਤ ਟੀਕਾਕਰਣ ਸੂਚੀ ਅਨੁਸਾਰ ਟੀਕਾਕਰਣ ਕਰਵਾਉਣਾ ਚਾਹੀਦਾ ਹੈ। ਉਹਨਾਂ ਲੋਕਾਂ ਨੂੰ ਅਪੀਲ  ਕੀਤੀ ਹੈ ਕਿ ਹਰ ਮਹੀਨੇ ਦੀ 9, ਅਤੇ 23 ਤਾਰੀਖ ਨੂੰ ਹਰ  ਗਰਭਵਤੀ ਮਹਿਲਾ ਅਪਣੀ ਡਾਕਟਰ ਜਾਂਚ ਜਰੂਰ ਕਰਵਾਏ ਤਾਂਕਿ  ਖੁਦ ਅਤੇ ਅਪਨੇ ਬੱਚੇ ਨੂੰ ਸੁਰੱਖਿਅਤ ਕੀਤਾ ਜਾ ਸਕੇ.

 

Tags:

Advertisement

Latest News

ਵੈੱਬ ਸੀਰੀਜ਼ 'ਚ ਆਉਣਗੇ ਨਜ਼ਰ ਨਵਜੋਤ ਸਿੰਘ ਸਿੱਧੂ ਵੈੱਬ ਸੀਰੀਜ਼ 'ਚ ਆਉਣਗੇ ਨਜ਼ਰ ਨਵਜੋਤ ਸਿੰਘ ਸਿੱਧੂ
New Delhi,23 Sep,2024,(Azad Soch News):- ਦਿੱਗਜ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਜਲਦ...
Asian Cricket Council ਨੇ ਸ਼ੁੱਕਰਵਾਰ, 20 ਸਤੰਬਰ ਨੂੰ ਆਪਣੇ ਪੁਰਸ਼ T20 Emerging Asia Cup 2024 ਦੇ ਪੂਰੇ ਪ੍ਰੋਗਰਾਮ ਦਾ ਐਲਾਨ ਕੀਤਾ
ਛੱਤੀਸਗੜ੍ਹ ਦੇ ਜ਼ਿਲ੍ਹੇ ਰਾਜਨੰਦਗਾਓਂ ਦੇ ਜੋਰਾਤਰਾਈ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 8 ਲੋਕਾਂ ਦੀ ਮੌਤ
Haryana Assembly Elections 2024: 'ਕਾਂਗਰਸ ਬੰਪਰ ਜਿੱਤ ਹਾਸਲ ਕਰੇਗੀ',ਆਗੂ ਰਣਦੀਪ ਸਿੰਘ ਸੁਰਜੇਵਾਲਾ ਨੇ ਭਵਿੱਖਬਾਣੀ ਕੀਤੀ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਤੱਕ ਪਹੁੰਚਾਉਣ ਲਈ ਵਿਧਾਨ ਸਭਾ 'ਚ ਵੀ ਲਾਗੂ ਕਰਾਵਾਂਗੇ ਸੰਕੇਤਿਕ ਭਾਸ਼ਾ-ਡਾ. ਬਲਜੀਤ ਕੌਰ
ਪੰਜਾਬ ਦੇ ਪੰਜ ਨਵੇਂ ਮੰਤਰੀਆਂ ਨੇ ਹਲਫ਼ ਲਿਆ
ਗਾਇਕ ਕੰਵਰ ਗਰੇਵਾਲ ਦੀ ਗਾਇਕੀ ਨਾਲ ਸਮਾਗਮ ਸੂਫੀ ਰੰਗ ਵਿੱਚ ਰੰਗਿਆ