ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ

ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ

ਚੰਡੀਗੜ੍ਹ/ਸੰਗਰੂਰ, 14 ਮਾਰਚ -

ਪੰਜਾਬ ਦੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕਰਕੇ ਗਾਇਨੀ ਵਾਰਡ ਵਿੱਚ ਦਾਖਲ ਮਹਿਲਾ ਮਰੀਜਾਂ ਦੀ ਸਿਹਤ ਦਾ ਜ਼ਾਇਜਾ ਲਿਆ ਗਿਆ। ਉਨ੍ਹਾਂ ਨੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਅਤੇ ਮੌਕੇ ਉਤੇ ਮੌਜੂਦ ਡਾਕਟਰਾਂ ਨਾਲ ਗੱਲਬਾਤ ਕੀਤੀ ਅਤੇ ਮੀਡੀਆ ਦੇ ਰੂਬਰੂ ਹੁੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ 14 ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਸਾਰੇ ਹੀ ਸਿਹਤਯਾਬ ਹਨ। ਉਨ੍ਹਾਂ ਦੱਸਿਆ ਕਿ ਨਾਰਮਲ ਸਲਾਈਨ ਲਗਾਏ ਜਾਣ ਕਾਰਨ ਪਹਿਲਾਂ 3 ਮਰੀਜਾਂ ਨੂੰ ਸਿਹਤ ਸਬੰਧੀ ਕੁਝ ਦਿੱਕਤ ਪੇਸ਼ ਆਈ ਸੀ ਪਰ ਮੌਕੇ ਉੱਤੇ ਮੌਜੂਦ ਡਾਕਟਰਾਂ ਵੱਲੋਂ ਵਧੀਆ ਢੰਗ ਨਾਲ ਇਲਾਜ ਕੀਤਾ ਗਿਆ ਅਤੇ ਕਿਸੇ ਵੀ ਮਰੀਜ਼ ਨੂੰ ਰੈਫਰ ਕਰਨ ਦੀ ਲੋੜ ਨਹੀਂ ਪਈ।

ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਇਸ ਬੈਚ ਨਾਲ ਸੰਬੰਧਿਤ ਨਾਰਮਲ ਸਲਾਈਨ ਦੀ ਵਰਤੋਂ ਕਰਨ ਉਤੇ ਪੰਜਾਬ ਦੇ ਸਾਰੇ ਹਸਪਤਾਲਾਂ ਵਿੱਚ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਰੱਗ ਇੰਸਪੈਕਟਰ ਵੱਲੋਂ ਇਸਦੇ ਨਮੂਨੇ ਲੈ ਕੇ ਜਾਂਚ ਲਈ ਲੈਬੋਰਟਰੀ ਵਿੱਚ ਭੇਜਿਆ ਜਾ ਰਿਹਾ ਹੈ ਜਿਸ ਦੇ ਨਤੀਜੇ ਅਗਲੇ ਦੋ ਤਿੰਨ ਦਿਨਾਂ ਵਿੱਚ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਨਮੂਨੇ ਅਯੋਗ ਪਾਏ ਗਏ ਤਾਂ ਸਬੰਧ ਸਪਲਾਇਰ/ਫਰਮ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਵਲ ਹਸਪਤਾਲ ਸੰਗਰੂਰ ਵਿੱਚ ਹਰੇਕ ਤਰ੍ਹਾਂ ਦੀਆਂ ਸਰਵੋਤਮ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾਣਗੀਆਂ।

ਇਸ ਮੌਕੇ ਉਨ੍ਹਾਂ ਨਾਲ ਏਡੀਸੀ ਵਿਕਾਸ ਹੀਰਾ, ਐਸ ਡੀ ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਸਿਵਲ ਸਰਜਨ ਡਾ. ਸੰਜੇ ਕਾਮਰਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ, ਸੀਨੀਅਰ ਮੈਡੀਕਲ ਅਫਸਰ ਡਾ. ਬਲਜੀਤ ਸਿੰਘ ਵੀ ਹਾਜ਼ਰ ਸਨ।

Tags:

Advertisement

Latest News

ਪੰਜਾਬ ਵਿੱਚ ਅੱਜ 13 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਪੰਜਾਬ ਵਿੱਚ ਅੱਜ 13 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ
Patiala,15,MARCH,2025,(Azad Soch News):-  ਪੰਜਾਬ ਵਿੱਚ ਅੱਜ 13 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-03-2025 ਅੰਗ 713
ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ. ਨੇ ਸਾਂਝੇ ਓਫਰੇਸ਼ਨ ਦੌਰਾਨ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਿਆਂ ਤੇ ਹਥਿਆਰਾਂ ਦੀ ਖੇਪ ਨੂੰ ਬਰਾਮਦ ਕੀਤਾ
ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ
ਕੁਲਤਾਰ ਸਿੰਘ ਸੰਧਵਾਂ ਨੇ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ ਕੱਪ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ
ਪੰਜਾਬ ਸਰਕਾਰ ਵੱਲੋਂ ਉਦਯੋਗਾਂ ਲਈ ਓ.ਟੀ.ਐਸ. ਸਕੀਮ ਦਾ ਨੋਟੀਫਿਕੇਸ਼ਨ ਜਾਰੀ: ਤਰੁਨਪ੍ਰੀਤ ਸਿੰਘ ਸੌਂਦ
ਮਾਲੇਰਕੋਟਲਾ ਪੁਲਿਸ ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾ