ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਪਿੰਡ ਵਾਹਗੇ ਵਾਲਾ ਅਤੇ ਬਸਤੀ ਖਲੀਲ ਵਾਲੀ ਵਿਖੇ ਪ੍ਰੋਗਰਾਮ ਕਰਵਾਏ ਗਏ

ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਪਿੰਡ ਵਾਹਗੇ ਵਾਲਾ ਅਤੇ ਬਸਤੀ ਖਲੀਲ ਵਾਲੀ ਵਿਖੇ ਪ੍ਰੋਗਰਾਮ ਕਰਵਾਏ ਗਏ

ਫਿਰੋਜ਼ਪੁਰ 20 ਜਨਵਰੀ (   )

        ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਫਿਰੋਜ਼ਪੁਰ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਪਿੰਡ ਵਾਹਗੇ ਵਾਲਾ ਵਿੱਚ ਸੈਮੀਨਾਰ ਕਰਵਾਇਆ ਗਿਆ ਅਤੇ  ਨੁੱਕੜ ਨਾਟਕ ਰਾਹੀਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

        ਦਵਿੰਦਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫਿਰੋਜ਼ਪੁਰ ਵੱਲੋਂ ਨਸ਼ਿਆਂ ਦੇ ਵੱਧ ਰਹੇ ਰੁਝਾਨ ਕਾਰਨ ਘਰਾਂ ਦੀ ਹੋ ਰਹੀ ਬਰਬਾਦੀ ਅਤੇ  ਨੌਜਵਾਨਾਂ ਦਾ ਵਿਦੇਸ਼ਾਂ ਨੂੰ ਜਾਣ ਦੇ ਰੁਝਾਨ ਬਾਰੇ ਵਿਚਾਰ ਸਾਂਝੇ ਕੀਤੇ ਗਏ।ਇਸ ਦੌਰਾਨ ਕੁਲਦੀਪ ਸਿੰਘ ਅਧਿਆਪਕ ਸਰਕਾਰੀ ਹਾਈ ਸਕੂਲ ਪਿੰਡ ਵਾਹਗੇ ਵਾਲਾ ਵੱਲੋਂ ਸਟੇਜ ਦੀ ਭੂਮਿਕਾ ਬਾਖੂਬੀ ਨਿਭਾਈ  ਗਈ ਅਤੇ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਯੁਵਕ ਸੇਵਾਵਾਂ ਵਿਭਾਗਪੰਜਾਬ ਰਾਹੀਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਚਲਾਏ ਜਾ ਰਹੇ ਜਾਗਰੂਕਤਾ ਅਭਿਆਨ ਸਬੰਧੀ ਜਾਣਕਾਰੀ ਦਿੱਤੀ। ਵਨਨੈਸ ਆਰਟਮੁਹਾਲੀ ਦੀ ਟੀਮ ਵੱਲੋਂ ਅਸੀਂ ਬੋਲਾਂਗੇ ਸੱਚ” ਨਸ਼ਿਆਂ ਵਿਰੁੱਧ ਨਾਟਕ ਖੇਡਿਆਂ ਗਿਆ। ਇਸ ਸਮੇਂ ਨਿਸ਼ਾਨ ਸਿੰਘ ਪ੍ਰਧਾਨ ਯੁਵਕ ਸੇਵਾਵਾਂ ਕਲੱਬਵਾਹਗੇ ਵਾਲਾਅਕਾਸ਼ਦੀਪ ਸਿੰਘ ਪ੍ਰਧਾਨ ਦਸ਼ਮੇਸ਼ ਯੁਵਕ ਸੇਵਾਵਾਂ ਕਲੱਬ ਪਿੰਡ ਵਾਹਗੇ ਵਾਲਾਸਰਪੰਚ ਗੁਰਦੇਵ ਸਿੰਘ ਅਤੇ ਲਖਵਿੰਦਰ ਸਿੰਘ ਨੰਬਰਦਾਰ ਤੋਂ ਇਲਾਵਾ ਪਿੰਡ ਦੇ ਨੌਜਵਾਨ ਅਤੇ ਪਤਵੰਤੇ ਸੱਜਣ ਹਾਜ਼ਰ ਸਨ। ਅੰਤ ਵਿੱਚ ਕਲੱਬ  ਪ੍ਰਧਾਨ ਵੱਲੋ ਆਏ ਹੋਏ ਯੁਵਕ ਸੇਵਾਵਾਂ ਵਿਭਾਗ ਦੀ ਟੀਮ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ।

      ਇਸੇ ਤਰ੍ਹਾ ਹੀ ਬਸਤੀ ਖਲੀਲ ਵਾਲੀ ਵਿਖੇ ਸੈਮੀਨਾਰ ਅਤੇ  ਨੁੱਕੜ ਨਾਟਕ ਰਾਹੀਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫਿਰੋਜ਼ਪੁਰ ਵੱਲੋਂ ਨਸ਼ਿਆਂ ਦੇ ਵੱਧ ਰਹੇ ਰੁਝਾਨ ਬਾਰੇ ਵਿਚਾਰ ਸਾਂਝੇ ਕੀਤੇ ਗਏ ਅਤੇ ਪਿੰਡ ਵਾਸੀਆਂ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਇਸ ਬਾਰੇ ਜਾਗਰੂਕਤਾ ਫੈਲਾਉਣ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਬਲਕਾਰ ਸਿੰਘ ਵੱਲੋਂ ਸਟੇਜ ਦੀ ਭੂਮਿਕਾ ਬਾਖੂਬੀ ਨਿਭਾਈ  ਗਈ ਅਤੇ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਯੁਵਕ ਸੇਵਾਵਾਂ ਵਿਭਾਗ ਰਾਹੀਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ  ਨਸ਼ਿਆਂ ਵਿਰੁੱਧ ਚਲਾਏ ਜਾ ਰਹੇ ਜਾਗਰੂਕਤਾ ਅਭਿਆਨ ਸਬੰਧੀ ਜਾਣਕਾਰੀ ਦਿੱਤੀ। ਵਨਨੈਸ ਆਰਟ ਮੁਹਾਲੀ ਦੀ ਟੀਮ ਵੱਲੋਂ ਅਸੀਂ ਬੋਲਾਂਗੇ ਸੱਚ” ਨਸ਼ਿਆਂ ਵਿਰੁੱਧ ਨਾਟਕ ਖੇਡਿਆਂ ਗਿਆ।ਇਸ ਸਮੇਂ ਰਮਨਦੀਪ ਸਿੰਘ ਪ੍ਰਧਾਨ ਬਾਬਾ ਜੀਵਨ ਸਿੰਘ ਯੁਵਕ ਸੇਵਾਵਾਂ ਕਲੱਬ ਬਸਤੀ ਖਲੀਲੀ ਵਾਲੀਨਰਿੰਦਰ ਸਿੰਘਤਜਿੰਦਰ ਸਿੰਘ ਨੰਬਰਦਾਰਰਤਨ ਸਿੰਘ ਬਾਬਾਸੁਰਜੀਤ ਸਿੰਘ ਫੌਜੀਸੁਖਜੀਤ ਕੌਰਮੋਹਨ ਸਿੰਘਬਲਦੇਵ ਸਿੰਘ ਬੀ.ਐਲ.ਹਾਜ਼ਰ ਸਨ।ਅੰਤ ਵਿੱਚ ਕਲੱਬ ਪ੍ਰਧਾਨ ਵੱਲੋ ਆਏ ਹੋਏ ਯੁਵਕ ਸੇਵਾਵਾਂ ਵਿਭਾਗ ਦੀ ਟੀਮ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ।

Tags:

Advertisement

Latest News

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੇ ਸੁਚੱਜੇ ਪਰਾਲੀ ਪ੍ਰਬੰਧਨ ਬਾਬਤ ਵਿਦਿਅਕ ਦੌਰਾ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੇ ਸੁਚੱਜੇ ਪਰਾਲੀ ਪ੍ਰਬੰਧਨ ਬਾਬਤ ਵਿਦਿਅਕ ਦੌਰਾ
ਹੁਸ਼ਿਆਰਪੁਰ, 20 ਜਨਵਰੀ : ਕਿਸਾਨਾਂ ਨੂੰ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਜ਼ਿਲ੍ਹਾ...
ਸਿਵਲ ਸਰਜਨ ਫਾਜਿਲਕਾ ਵੱਲੋਂ ਮਲਟੀਪਰਪਜ਼ ਹੈਲਥ ਵਰਕਰ ਅਤੇ ਆਸ਼ਾ ਵਰਕਰ ਨਾਲ ਟੀਕਾਕਰਣ ਸਬੰਧੀ ਕੀਤੀ ਗਈ ਮੀਟਿੰਗ
ਗਰੀਨ ਸਕੂਲ ਪ੍ਰੋਗਰਾਮ ਤਹਿਤ ਦੇਸ਼ ਭਰ ’ਚ ਹੁਸ਼ਿਆਰਪੁਰ ਬਣਿਆ ’ਬੈਸਟ ਗਰੀਨ ਡਿਸਟ੍ਰਿਕਟ’
ਸਰਕਾਰੀ ਦਫਤਰਾਂ ਵਿੱਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਮਿਲੇਗਾ ਪੂਰਾ ਮਾਣ ਸਨਮਾਨ- ਵਧੀਕ ਡਿਪਟੀ ਕਮਿਸ਼ਨਰ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਡਿਪਟੀ ਕਮਿਸ਼ਨਰ
ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨ ਦੇ ਮੰਤਵ ਲਈ ਐਮ.ਡੀ.ਆਰ. ਦੀ ਸਮੀਖਿਆ ਮੀਟਿੰਗ
ਵਿਧਾਇਕ ਫਾਜ਼ਿਲਕਾ ਤੇ ਉਨ੍ਹਾਂ ਦੀ ਧਰਮਪਤਨੀ ਨੇ ਸਾਬੂਆਣਾ ਗਉਸ਼ਾਲਾ ਵਿਖੇ ਪਹੁੰਚ ਕੇ ਗੁੜ ਦੀ ਸੇਵਾ ਨਿਭਾਈ