ਕਣਕ ਦੀ ਕਟਾਈ ਉਪਰੰਤ ਰਹਿੰਦ ਖੂੰਹਦ ਅਤੇ ਨਾੜ ਨੂੰ ਅੱਗ ਲਾਉਣ ਤੇ ਪਾਬੰਦੀ- ਜ਼ਿਲਾ ਮੈਜਿਸਟਰੇਟ

ਕਣਕ ਦੀ ਕਟਾਈ ਉਪਰੰਤ ਰਹਿੰਦ ਖੂੰਹਦ ਅਤੇ ਨਾੜ ਨੂੰ ਅੱਗ ਲਾਉਣ ਤੇ ਪਾਬੰਦੀ- ਜ਼ਿਲਾ ਮੈਜਿਸਟਰੇਟ

ਫਰੀਦਕੋਟ 26 ਮਾਰਚ, 2024  

ਜ਼ਿਲਾ ਮੈਜਿਸਟਰੇਟ ਸ਼੍ਰੀ ਵਿਨੀਤ ਕੁਮਾਰ ਨੇ ਫੌਜ਼ਦਾਰੀ ਦੰਡ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਫਰੀਦਕੋਟ ਅੰਦਰ ਕਣਕ ਦੀ ਕਟਾਈ ਉਪਰੰਤ ਰਹਿੰਦ ਖੂੰਹਦ ਅਤੇ ਨਾੜ ਨੂੰ ਅੱਗ ਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਜ਼ਿਲਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਣਕ ਦੀ ਕਟਾਈ ਉਪਰੰਤ ਰਹਿੰਦ ਖੂੰਹਦ ਅਤੇ ਨਾੜ ਨੂੰ ਸਬੰਧਤ ਮਾਲਕਾਂ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ। ਜਿਸ ਨਾਲ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਹਵਾ ਵਿੱਚ ਧੂੰਏ ਨਾਲ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਅੱਗ ਲੱਗਣ ਨਾਲ ਆਲੇ ਦੁਆਲੇ ਖੜੀ ਫਸਲ ਜਾਂ ਪਿੰਡ ਵਿੱਚ ਵੀ ਅੱਗ ਲੱਗਣ ਦਾ ਡਰ ਬਣਿਆ ਰਹਿੰਦਾ ਹੈ। ਇਸ ਨਾਲ ਕਈ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ ਅਤੇ ਜਾਨੀ ਮਾਲੀ ਨੁਕਸਾਨ ਹੋਣ ਦਾ ਖਤਰਾ ਹੁੰਦਾ ਹੈ। ਸੜਕ ਦੁਆਲੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋ ਜਾਂਦੇ ਹਨ। ਜਿਸ ਨਾਲ ਕਿਸੇ ਸਮੇਂ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣਾ ਵੀ ਔਖਾ ਹੋ ਸਕਦਾ ਹੈ। ਜਿਸ ਨਾਲ ਭਾਵੇਂ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਪਰ ਇਸ ਦਾ ਅਸਿੱਧੇ ਤੌਰ ਤੇ ਅਸਰ ਦੇਸ਼ ਦੇ ਉਤਪਾਦਨ ਤੇ ਪੈਂਦਾ ਹੈ।  ਜਿਸ ਲਈ ਇਹ ਪਾਬੰਦੀ ਲਗਾਈ ਗਈ ਹੈ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ਼ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਮਿਤੀ 19-05-2024 ਤੱਕ ਲਾਗੂ ਰਹਿਣਗੇ।

Tags:

Advertisement

Latest News

ਜਿਲ੍ਹਾ ਸ੍ਰੀ  ਮੁਕਤਸਰ ਸਾਹਿਬ ਦੀਆਂ 103 ਮੰਡੀਆਂ ਵਿੱਚ 8 ਕਿਲੋਮੀਟਰ ਤਕ ਦੀ ਲਿਫਟਿੰਗ ਦਾ ਕੰਮ ਆੜਤੀਆਂ ਨੂੰ ਦਿੱਤਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ 103 ਮੰਡੀਆਂ ਵਿੱਚ 8 ਕਿਲੋਮੀਟਰ ਤਕ ਦੀ ਲਿਫਟਿੰਗ ਦਾ ਕੰਮ ਆੜਤੀਆਂ ਨੂੰ ਦਿੱਤਾ
ਬਾਬਾ ਬੰਦਾ ਬਹਾਦਰ ਗਰੁੱਪ ਆਫ਼ ਇੰਸਟਚਿਊਟਸ ਵਿਖੇ ਕੁਇਜ਼,ਜਾਗੋ ਤੇ ਨਾਟਕ ਰਾਹੀਂ ਦਿੱਤਾ ਵੋਟਰ ਜਾਗਰੂਕਤਾ ਸੰਦੇਸ਼
ਥਰਡ ਜੈਂਡਰ ਵੋਟਰ ਸਮਾਜ ਦਾ ਅਹਿਮ ਅੰਗ, ਵੋਟਾਂ ਵਿੱਚ ਸ਼ਮੂਲੀਅਤ ਬਣਾਈ ਜਾਵੇਗੀ ਯਕੀਨੀ- ਐਸ ਡੀ ਐਮ ਸਵਾਤੀ
ਮੋਗਾ ਜ਼ਿਲ੍ਹੇ ਵਿੱਚ ਵੋਟਰ ਪ੍ਰਤੀਸ਼ਤ ਵਧਾਉਣ ਦੇ ਯਤਨਾਂ ਅਧੀਨ ਸਕੂਲਾਂ ਦੇ ਸਟਾਫ਼ ਨਾਲ ਰੂਬਰੂ ਪ੍ਰੋਗਰਾਮ
ਸਵੀਪ ਮੁਹਿੰਮ ਤਹਿਤ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੰਘਾ ਵਿਖੇ ਵੋਟਰ ਜਾਗਰੂਕਤਾ ਮੁਕਾਬਲੇ ਕਰਵਾਏ
ਡਾਕਟਰਾਂ ਲਈ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਅਧੀਨ ਮੀਟਿੰਗ ਕਮ ਟ੍ਰੇਨਿੰਗ ਦਾ ਆਯੋਜਨ
ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ