ਲਾਇਸੰਸੀ ਅਸਲਾ ਚੁੱਕ ਕੇ ਚੱਲਣ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਲਾਇਸੰਸੀ ਅਸਲਾ ਚੁੱਕ ਕੇ ਚੱਲਣ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 27 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪੰਚਾਇਤੀ ਚੋਣਾਂ-2024 ਦੇ ਸਨਮੁੱਖ ਜ਼ਿਲ੍ਹੇ ਦੀ ਹਦੂਦ ਅੰਦਰ ਅਮਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ ਹੁਕਮ ਜਾਰੀ ਕੀਤੇ ਹਨ।

ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾਵਿਸਫੋਟਕ ਸਮੱਗਰੀਮਾਰੂ ਹਥਿਆਰ ਆਦਿ ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈਨੂੰ ਹੁਕਮ ਜਾਰੀ ਹੋਣ ਦੀ ਮਿਤੀ ਤੋਂ 16 ਅਕਤੂਬਰ 2024 ਤੱਕ ਹਥਿਆਰ ਚੁੱਕ ਕੇ ਚੱਲਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।

ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਅਸਲਾ ਲਾਇਸੰਸ ਧਾਰਕਾਂ ਨੂੰ ਹੁਕਮ ਕਰਦਿਆਂ ਕਿਹਾ ਕਿ ਉਹ ਆਪਣੇ ਹਰ ਕਿਸਮ ਦੇ ਲਾਇਸੰਸੀ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰਾਂ ਪਾਸ ਜਮ੍ਹਾ ਕਰਵਾਉਣ।

ਇਹ ਹੁਕਮ ਆਰਮੀ ਪਰਸੋਨਲਪੈਰਾ ਮਿਲਟਰੀ ਫੋਰਸਪੁਲਿਸ ਕਰਮਚਾਰੀਆਂਬੈਂਕ ਸੁਰੱਖਿਆ ਗਾਰਡਫੈਕਟਰੀ ਦੇ ਸਕਿਊਰਟੀ ਗਾਰਡਜ਼ਪੈਟਰੋਲ ਪੰਪ ਮਾਲਕਾਂਮਨੀ ਐਕਸਚੇਂਜ ਦੇ ਮਾਲਕਾਂਜਵੈਲਰ ਸ਼ਾਪ ਮਾਲਕਸਪੋਰਟਸ ਪਰਸਨ( ਉਹ ਸ਼ੂਟਰ ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਈਵੈਂਟ ਵਿੱਚ ਭਾਗ ਲੈ ਰਹੇ ਹੋਣ)ਜਿੰਨ੍ਹਾਂ ਨੂੰ ਜ਼ੈੱਡ ਪੁਲਿਸ ਸਕਿਊਰਟੀ ਮਿਲੀ ਹੋਵੇ ਜਾਂ ਮਾਨਯੋਗ ਅਦਾਲਤ ਵੱਲੋਂ ਨਿੱਜੀ ਸੁਰੱਖਿਆ ਦੇ ਮੱਦੇਨਜ਼ਰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਹੋਵੇ, ਨੂੰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਜਾਂਦੀ ਹੈ।

ਹੁਕਮ ਜਾਰੀ ਹੋਣ ਦੀ ਮਿਤੀ ਤੋਂ ਮਿਤੀ 16 ਅਕਤੂਬਰ 2024 ਤੱਕ ਲਾਗੂ ਰਹਿਣਗੇ।

Tags:

Advertisement

Latest News

Oppo Find X8 ਡਿਜ਼ਾਈਨ ਦਾ ਖੁਲਾਸਾ,ਆਈਫੋਨ 15 ਵਰਗਾ ਦਿਸਦਾ ਹੈ Oppo Find X8 ਡਿਜ਼ਾਈਨ ਦਾ ਖੁਲਾਸਾ,ਆਈਫੋਨ 15 ਵਰਗਾ ਦਿਸਦਾ ਹੈ
New Delhi,28 Sep,2024,(Azad Soch News):- Oppo Find X8 ਦਾ ਡਿਜ਼ਾਈਨ ਆਖਰਕਾਰ ਸਾਹਮਣੇ ਆਇਆ ਹੈ,ਕੰਪਨੀ ਦਾ ਆਉਣ ਵਾਲਾ ਇਹ ਸਮਾਰਟਫੋਨ (Smartphone)...
ਕੋਲਕਾਤਾ ਨਾਈਟ ਰਾਈਡਰਜ਼ ਨੂੰ ਵੱਡਾ ਝਟਕਾ!ਇਨ੍ਹਾਂ 3 ਖਿਡਾਰੀਆਂ ਨੇ ਛੱਡੀ ਟੀਮ
ਫੋਰਟਿਸ ਹਸਪਤਾਲ ਮੋਹਾਲੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਬੁਲੇਟਿਨ ਜਾਰੀ ਕੀਤਾ ਗਿਆ
ਮੂੰਗੀ ਦੀ ਦਾਲ ਸਪਾਉਟ ਖਾਣ ਨਾਲ ਸਰੀਰ ਹੋਵੇਗਾ ਮਜ਼ਬੂਤ
ਬੈਗ ਮੁਕਤ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਕਰਵਾਇਆ ਗਿਆ ਯੋਗਾ
ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵਲੋਂ ਵਿਸ਼ਵ ਰੇਬੀਸ ਦਿਵਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜਿਲਕਾ ਵਿਖੇ ਕੀਤਾ ਗਿਆ ਸਮਾਗਮ
2 ਅਕਤੂਬਰ ਤੱਕ ਚਲਾਈ ਜਾ ਰਹੀ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜਾਗਰੂਕਤਾ ਅਭਿਆਨ ਜਾਰੀ